Breaking NewsD5 specialNewsPunjabTop News

ਕਪੂਰਥਲਾ ਮਾਮਲਾ : ਜਲੰਧਰ ਰੇਂਜ ਦੇ IG ਨੇ ਮੰਨਿਆ ਗੁਰਦੁਆਰੇ ‘ਚ ਨਹੀਂ ਹੋਈ ਬੇਅਦਬੀ

ਮਾਮਲਾ ਦਰਜ ਕਰ ਕੀਤੀ ਜਾ ਰਹੀ ਹੈ ਜਾਂਚ

ਕਪੂਰਥਲਾ : ਕਪੂਰਥਲੇ ਦੇ ਨਿਜ਼ਾਮਪੁਰ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਚ ਜਲੰਧਰ ਜ਼ੋਨ ਦੇ ਆਈ.ਜੀ. ਗੁਰਿੰਦਰ ਸਿੰਘ ਢਿੱਲੋਂ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਜਲੰਧਰ ਜ਼ੋਨ ਦੇ ਆਈ.ਜੀ.ਗੁਰਿੰਦਰ ਸਿੰਘ ਢਿੱਲੋਂ ਨੇ ਪੁਲਿਸ ਲਾਈਨ ਕਪੂਰਥਲਾ ਪਹੁੰਚ ਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਬੇਹੱਦ ਮੰਦਭਾਗੀ ਘਟਨਾ ਨੂੰ ਲੈ ਕੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਿਸ ਨੇ ਮ੍ਰਿਤਕ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮ ਦੀ ਪਛਾਣ ਦੀ ਕੋਸ਼ਿਸ਼ ਜਾਰੀ ਹੈ।

ਬੇਅਦਬੀ ਮਾਮਲੇ ‘ਚ ਵੱਡਾ ਮੋੜ, ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ, ਕੌਣ ਹੈ ਅਸਲ ਸਾਜਿਸ਼ਕਰਤਾ?

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਘਟਨਾਕ੍ਰਮ ਦੌਰਾਨ 2 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਜਿਸ ਨੂੰ ਲੈ ਕੇ ਪੁਲਿਸ ਟੀਮਾਂ ਤੇਜ਼ੀ ਨਾਲ ਜਾਂਚ ਕਰ ਰਹੀਆਂ ਹਨ। ਢਿੱਲੋਂ ਆਈ. ਜੀ. ਜਲੰਧਰ ਨੇ ਦੱਸਿਆ ਕਿ ਪਹਿਲੀ ਐੱਫ.ਆਈ.ਆਰ. 305 (295 ਏ) ਤਹਿਤ ਅਮਰਜੀਤ ਸਿੰਘ ਦੇ ਬਿਆਨ ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਗੁਰਦੁਆਰਾ ਸਾਹਿਬ ਦੀ ਦੇਖ-ਰੇਖ ਕਰਦਾ ਹੈ। ਦੂਜੀ ਐੱਫ. ਆਈ. ਆਰ. ਐੱਸ. ਐੱਚ. ਓ. ਦੇ ਬਿਆਨ ਦੇ ਆਧਾਰ ਉਤੇ ਕੀਤੀ ਗਈ ਹੈ ਜੋ ਮੌਕੇ ‘ਤੇ ਹਾਜ਼ਰ ਸੀ, ਜਦੋਂ ਇਹ ਸਾਰਾ ਕੁਝ ਹੋਇਆ।

ਬੇਅਦਬੀ ਮਾਮਲੇ ‘ਤੇ ਪੁਲਿਸ ਦਾ ਐਕਸ਼ਨ ਵੱਡੇ ਖੁਲਾਸੇ, ਖੁੱਲ੍ਹੇ ਗੁੱਝੇ ਭੇਤ || D5 Channel Punjabi

ਢਿੱਲੋਂ ਨੇ ਕਿਹਾ ਕਿ ਵਿਅਕਤੀ ਪ੍ਰਵਾਸੀ ਲੱਗ ਰਿਹਾ ਸੀ। ਉਸ ਨੂੰ ਭੀੜ ਨੇ ਕੁੱਟਿਆ ਤੇ ਵੀਡੀਓ ਬਣਾਈ। ਵੀਡੀਓ ਨੂੰ ਸ਼ੇਅਰ ਕਰ ਲੋਕਾਂ ਨੂੰ ਇਕੱਠਾ ਕੀਤਾ ਅਤੇ ਵਿਅਕਤੀ ਨੂੰ ਉਥੇ ਹੀ ਰੋਕ ਲਿਆ। ਪੁਲਿਸ ਨੇ ਬਹੁਤ ਰੋਕਿਆ ਪਰ ਭੀੜ ਨੇ ਜ਼ੋਰ-ਜ਼ਬਰਦਸਤੀ ਕਰ ਕੇ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਦੌਰਾਨ ਭੀੜ ਨੇ ਪੁਲਿਸ ‘ਤੇ ਹਮਲਾ ਵੀ ਕੀਤਾ ਅਤੇ ਪੁਲਿਸ ਦੀ ਡਿਊਟੀ ‘ਚ ਵੀ ਵਿਘਨ ਪਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਵਿਅਕਤੀ ਨੂੰ ਹਥਿਆਰ ਵਰਤ ਕੇ ਉਸ ਦੀ ਕੁੱਟਮਾਰ ਕੀਤੀ ਤੇ ਹਸਪਤਾਲ ‘ਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button