ਕਬੱਡੀ ਖਿਡਾਰੀ ਦੇ ਕਤਲ ਕੇਸ ਦੇ ਮੁੱਖ ਸਾਜਿਸ਼ ਘਾੜੇ ਪੁਲਿਸ ਦੀ ਗਿ੍ਰਫਤ ’ਚ; 2 ਸ਼ੂਟਰਾਂ ਸਮੇਤ 5 ਹੋਰ ਗਿ੍ਫਤਾਰ
ਕਤਲ ਲਈ ਵਰਤੇ ਗਏ 7 ਹਥਿਆਰ ਤੇ 3 ਵਾਹਨ ਬ੍ਰਾਮਦ

ਇਸ ਕੇਸ ਦੀ ਸਾਜ਼ਿਸ਼ ਰਚਣ ਵਾਲੇ 4 ਮੁਲਜਮ ਪਹਿਲਾਂ ਹੀ ਹਨ ਗਿ੍ਰਫਤਾਰ
ਚੰਡੀਗੜ /ਜਲੰਧਰ: ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ), ਸਵਪਨ ਸ਼ਰਮਾ, ਨੇ ਐਤਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ ਕਤਲ ਕੇਸ ਦੇ ਸਬੰਧ ਵਿਚ 05 ਹੋਰ ਵਿਅਕਤੀਆ ਸਮੇਤ 2 ਸ਼ੂਟਰਾਂ ਨੂੰ ਗਿ੍ਰਫਤਾਰ ਕੀਤਾ ਹੈ, ਜਿਸ ਨਾਲ ਕੁੱਲ ਗਿਣਤੀ 09 ਹੋ ਗਈ ਹੈ। ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਫੋਜੀ ਵਾਸੀ ਬੁਲੰਦਸ਼ਰ, ਵਿਕਾਸ ਮਾਹਲੇ ਵਾਸੀ ਗੁੜਗਾਉਂ, ਹਰਿਆਣਾ, ਸਚਿਨ ਧੌਲਿਆ ਵਾਸੀ ਅਲਵਰ, ਰਾਜਸਥਾਨ, ਮਨਜੋਤ ਕੋਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਵਾਸੀ ਪੀਲੀਭੀਤ, ਯੂ.ਪੀ. ਵਜੋਂ ਕੀਤੀ ਗਈ ਹੈ।
ਸਿੱਧੂ ਨੂੰ ਆਪਣੇ ਕ+ਤਲ ਦਾ ਪਹਿਲਾਂ ਹੀ ਲੱਗ ਗਿਆ ਸੀ ਪਤਾ!, ਅਮਰੀਕਾ ਤੋਂ ਮੰਗੀ ਸੀ ਆਹ ਚੀਜ਼
ਪੁਲਿਸ ਵਲੋਂ ਇਹਨਾਂ ਕੋਲੋਂ 7 ਪਿਸਤੋਲ ਸਮੇਤ 5 ਵਿਦੇਸ਼ੀ .30 ਬੋਰ ਪਿਸਤੋਲ ਅਤੇ ਦੋ .315 ਬੋਰ ਕੰਟਰੀਮੇਡ ਪਿਸਤੋਲ ਤੇ 3 ਵਾਹਨ ਮਹਿੰਦਰਾ ਐਕਸ.ਯੂ.ਵੀ, ਟੋਇਟਾ ਈਟੀਓਸ ਅਤੇ ਹੁੰਡਈ ਵਰਨਾ ਵੀ ਬਰਾਮਦ ਕੀਤੇ ਗਏ ਹਨ। ਜਿਕਰਯੋਗ ਹੈ ਕਿ 14 ਮਾਰਚ 2022, ਨੂੰ ਸ਼ਾਮ 06 ਵਜੇ ਦੇ ਕਰੀਬ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵਲੋਂ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆ ਵਜੋ ਜਾਣੇ ਜਾਂਦੇ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੀਨੀਅਰ ਪੁਲਿਸ ਕਪਤਾਨ, ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਫੋਜੀ , ਜਿਸ ਨੂੰ ਬੁਲੰਦਸ਼ਰ, ਯੂ.ਪੀ. ਤੋਂ ਫੜਿਆ ਗਿਆ ਸੀ ਅਤੇ ਜੋ ਕਿ ਇਸ ਕਤਲ ਵਿਚ ਮੁੱਖ ਕੋਰਡੀਨੇਟਰ ਸੀ, ਨੇ ਹੀ ਸ਼ਾਰਪ ਸ਼ੂਟਰਾਂ ਨੂੰ ਆਉਣ ਜਾਣ ਲਈ ਵਾਹਨ, ਹਥਿਆਰ, ਸੇਫ ਹਾਉਸ, ਹਥਿਆਰਾ ਨੂੰ ਹੈਂਡਲ ਕਰਨ ਲਈ ਟ੍ਰੈਨਿੰਗ, ਵਿਤੀ ਸਹਾਇਤਾ ਅਤੇ ਜੁਰਮ ਨੂੰ ਅੰਜਾਮ ਦੇਣ ਲਈ ਰੇਕੀ ਕਰਨ ਲਈ ਸਹਾਇਤਾ ਦਿੱਤੀ ਸੀ।
ਮੂਸੇਵਾਲਾ ਤੋਂ ਬਾਅਦ ਬਿਸ਼ਨੋਈ ਦੀ ਇਕ ਹੋਰ ਧਮਕੀ! ਫੇਰ ਲੱਗੂ ਨੰਬਰ | D5 Channel Punjabi
ਉਹਨਾਂ ਨੇ ਦੱਸਿਆ ਕਿ ਫਰੀਦਾਬਾਦ ਤੋਂ ਫੜੇ ਗਏ ਇੱਕ ਹੋਰ ਦੋਸ਼ੀ ਵਿਕਾਸ ਮਾਹਲੇ, ਮੁੱਖ ਸ਼ੂਟਰ ਨੂੰ ਗੋਲੀਬਾਰੀ ਕਰਨ ਵਾਲਿਆ ਦੀ ਪਛਾਣ ਕਰਨ ਅਤੇ ਉਹਨਾਂ ਨੂੰ ਸਿਖਲਾਈ ਦੇਣ ਦਾ ਕੰਮ ਸੋਂਪਿਆ ਗਿਆ ਸੀ ਅਤੇ ਬਾਅਦ ਵਿਚ ਉਸਨੇ ਵੀ ਫੌਜੀ ਨਾਲ ਮਿਲ ਕੇ ਸੰਦੀਪ ਦੀ ਟਾਰਗੇਟ ਕਿਲਿੰਗ ਨੰੁ ਅੰਜਾਮ ਦਿੱਤਾ ਸੀ। ਜਾਂਚ ਦੋਰਾਨ ਵਿਕਾਸ ਮਾਹਲੇ ਨੇ ਪੰਜਾਬ ਵਿਚ ਦੋ ਕਤਲ ਕੇਸਾਂ ਵਿਚ ਆਪਣੀ ਭੂਮਿਕਾ ਦਾ ਖੁਲਾਸਾ ਕੀਤਾ ਹੈ, ਜਿਹਨਾਂ ਬਾਰੇ ਪੁਲਿਸ ਨੂੰ ਪਹਿਲਾਂ ਪਤਾ ਨਹੀ ਸੀ। ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ (ਦਿਹਾਤੀ) ਸ਼੍ਰੀ ਸਵਪਨ ਸ਼ਰਮਾ, ਆਈ.ਪੀ.ਐਸ. ਨੇ ਦੱਸਿਆ ਕਿ ਸਚਿਨ ਧੋਲੀਆ ਅਤੇ ਮੰਨਜੋਤ ਕੌਰ ਨੂੰ ਕੋਸ਼ਲ ਡਾਗਰ ਗਿਰੋਹ ਦੇ ਮੈਂਬਰਾਂ ਨੂੰ ਪਨਾਹ ਦੇਣ ਅਤੇ ਉਹਨਾਂ ਨੂੰ ਬਚਕੇ ਨਿਕਲਣ ਲਈ ਸੁਰੱਖਿਅਤ ਰਸਤਾ ਮੁਹੱਈਆ ਕਰਵਾਉਣ ਦੇ ਦੋਸ਼ਾਂ ਵਿਚ ਗਿ੍ਰਫਤਾਰ ਕੀਤਾ ਗਿਆ ਸੀ।
ਉਹਨਾਂ ਕਿਹਾ ਕਿ ਪਿਛਲੇ 3 ਹਫਤਿਆ ਵਿਚ ਪੁਲਿਸ ਨੇ ਇਸ ਗਿ੍ਰਰੋਹ ਦੇ ਮੈਂਬਰਾਂ ਦੁਆਰਾ ਲੁਕਣ ਲਈ ਵਰਤੇ ਜਾਂਦੇ 18 ਟਿਕਾਣਿਆ ਦੀ ਪਛਾਣ ਕਰਕੇ ਛਾਪੇ ਮਾਰੀ ਕੀਤੀ ਹੈ ਅਤੇ ਇਸ ਮਾਮਲੇ ਵਿਚ ਕਈ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਐਸ.ਐਸ.ਪੀ. ਜਲੰਧਰ (ਦਿਹਾਤੀ) ਨੇ ਦੱਸਿਆ ਕਿ ਪੰਜਵਾਂ ਦੋਸ਼ੀ ਯਾਦਵਿੰਦਰ ਸਿੰਘ, ਜੋ ਜੁਝਾਰ ਸਿੰਘ ਦਾ ਨਜ਼ਦੀਕੀ ਸਾਥੀ ਹੈ, ਗਿਰੋਹ ਦੇ ਮੈਂਬਰਾਂ ਵਿਚਕਾਰ ਵਿਚੋਲੇ ਦਾ ਕੰਮ ਕਰਦਾ ਸੀ। ਇਸ ਦੋਰਾਨ 19 ਮਾਰਚ ਨੂੰ ਪੁਲਿਸ ਨੇ 4 ਮੁੱਖ ਸਾਜਿਸ਼ ਕਰਤਾਵਾਂ ਨੂੰ ਗਿ੍ਰਫਤਾਰ ਕਰਕੇ ਇਸ ਕੇਸ ਦੀ ਗੁੱਥੀ ਸੁਲਝਾਈ ਸੀ। ਇਨਾਂ ਦੋਸ਼ੀਆਂ ਦੀ ਪਛਾਣ ਫਤਿਹ ਸਿੰਘ ਉਰਫ ਜੁਵਰਾਜ਼ ਵਾਸੀ ਸੰਗਰੂਰ , ਗੁੂਰਗ੍ਰਾਮ ਹਰਿਆਣਾ ਦੇ ਨਾਹਰਪੁਰ ਰੂਪਾ ਦੇ ਕੋਸ਼ਲ ਚੋਧਰੀ , ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਨ ਦੇ ਅਮਿਤ ਡਾਗਰ, ਪਿੰਡ ਮਾਧੋਪੁਰ, ਪੀਤੀਭੀਤ, ਯੂ.ਪੀ. ਦੇ ਰਹਿੰਣ ਵਾਲੇ ਸਿਮਰਜੀਤ ਸਿੰਘ ਉਰਫ ਜੁਝਾਰ ਸਿੰਘ ਵਜੋਂ ਹੋਈ ਹੈ ।
ਆਹ ਸੁਣ ਲਓ 1984 ਅਟੈਕ ਦਾ ਅੱਖਾਂ ਦੇਖਿਆ ਹਾਲ, ਫੌਜ ਦੀ ਵੱਡੀ ਪਲਾਨਿੰਗ ਹੋ ਗਈ ਸੀ ਫੇਲ | D5 Channel Punjabi
ਇਹ ਚਾਰੇ ਮੁਲਜਮ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆ ਦਾ ਸਾਹਮਣਾ ਕਰ ਰਹੇ ਹਨ ਇਹਨਾਂ ਵਿਚੋਂ ਜ਼ਿਆਦਾਤਰ ਕਤਲ ਅਤੇ ਇਰਾਦਾ ਕਤਲ ਦੇ ਕੇਸਾਂ ਤਹਿਤ ਵੱਖ ਵੱਖ ਜੇਲਾਂ ਬੰਦਾ ਸਨ ਅਤੇ ਇਨਾਂ ਨੂੰ ਪ੍ਰੋਡੱਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.