D5 specialIndiaNewsPunjab

ਕਰਤਾਰਪੁਰ ਜਾਣ ਵਾਲੀ ਸੰਗਤ ਲਈ ਸਹੂਲਤ ,ਹਰਿਮੰਦਰ ਸਾਹਿਬ ਬਾਹਰ ਖੋਲ੍ਹੇ ਦੋ ਕਾਊਂਟਰ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਦੇਣ ਲਈ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਵਿਸ਼ੇਸ਼ ਸਹਾਇਤਾ ਕਾਊਂਟਰ ਖੋਲ੍ਹਣ ਦੇ ਕੀਤੇ ਫ਼ੈਸਲੇ ਅਨੁਸਾਰ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਦੋ ਵਿਸ਼ੇਸ਼ ਸਹਾਇਤਾ ਕਾਊਂਟਰ ਸਥਾਪਿਤ ਕੀਤੇ ਗਏ ਹਨ।

ਇਹ ਵੀ ਦੇਖੋ…. ਮਹਿਲਾ ਸਿਪਾਹੀ ਨੇ ਕਰਤਾ ਅਨੋਖਾ ਕਾਰਾ, ਦੰਦਾਂ ‘ਚ ਉਂਗਲੀਆਂ ਟੁੱਕਦਾ ਰਹਿ ਗਿਆ ਜੱਗ ਸਾਰਾ

ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਪ੍ਰਧਾਨ ਭਾਈ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ ਦੇ ਆਦੇਸ਼ ‘ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਦੀ ਅਗਵਾਈ ਵਿਚ ਘੰਟਾ ਘਰ ਜੋੜਾ ਘਰ ਦੇ ਨਜ਼ਦੀਕ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਾਲੇ ਗੇਟ ਨਜ਼ਦੀਕ ਦੋ ਕਾਊਂਟਰ ਸ਼ੁਰੂ ਕਰਨ ਤੋਂ ਇਲਾਵਾ ਇੱਕ ਵਿਸ਼ੇਸ਼ ਸਹਾਇਤ ਕਾਉਂਟਰ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੀ ਸਥਾਪਿਤ ਕੀਤਾ ਗਿਆ ਹੈ, ਜਿਥੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਸ਼ਰਧਾਲੂਆਂ ਦੇ ਫਾਰਮ ਭਰਣ ਵਿਚ ਸਹਾਇਤਾ ਕਰਨਗੇ।

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button