PunjabPunjabTop News

ਕਰਨਲ ਬਾਠ ਕੁੱਟਮਾਰ ਮਾਮਲਾ: ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਦੋਸ਼ੀ ਪੁਲਿਸ ਅਫ਼ਸਰ, ਪਾਸਪੋਰਟ ਜਮ੍ਹਾਂ ਕਰਵਾਉਣ ਦਾ ਹੁਕਮ

ਪਟਿਆਲਾ ਚਪੁਲਿਸ ਮੁਲਾਜ਼ਮਾਂ ਨੇ ਲਾਠੀਆਂ, ਡੰਡਿਆਂ ਅਤੇ ਰਾਡਾਂ ਨਾਲ ਕਰਨਲ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹਮਲਾ ਕਰ ਦਿੱਤਾ ਸੀ। ਕਰਨਲ ਅਤੇ ਉਨ੍ਹਾਂ ਦਾ ਪੁੱਤਰ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਪੁਲਿਸ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਪਟਿਆਲਾ ਦੇ ਚਰਚਿਤ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਈ। ਸੀਬੀਆਈ (CBI) ਨੇ ਮੁਲਜ਼ਮਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟਾਇਆ। ਇਸ ‘ਤੇ ਅਦਾਲਤ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ।ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਇੰਸਪੈਕਟਰ ਹੈਰੀ ਬੋਪਾਰਾਏ, ਹਰਜਿੰਦਰ ਸਿੰਘ ਢਿੱਲੋਂ ਅਤੇ ਰੌਨੀ ਸਿੰਘ ਆਪਣੇ ਵਕੀਲਾਂ ਸਮੇਤ ਅਦਾਲਤ ਵਿੱਚ ਪੇਸ਼ ਹੋਏ। ਸੀਬੀਆਈ ਨੇ ਆਪਣੇ ਜਵਾਬ ਵਿੱਚ ਮੁਲਜ਼ਮਾਂ ਦੇ ਫਰਾਰ ਹੋਣ ਦਾ ਖ਼ਦਸ਼ਾ ਜਤਾਉਂਦੇ ਹੋਏ ਅਦਾਲਤ ਤੋਂ ਉਨ੍ਹਾਂ ਦੇ ਪਾਸਪੋਰਟ ਸਰੈਂਡਰ ਕਰਵਾਉਣ ਦੀ ਮੰਗ ਕੀਤੀ।ਇਹ ਘਟਨਾ 13 ਅਤੇ 14 ਮਾਰਚ ਦੀ ਅੱਧੀ ਰਾਤ ਨੂੰ ਵਾਪਰੀ ਸੀ। ਕਰਨਲ ਪੁਸ਼ਪਿੰਦਰ ਸਿੰਘ ਬਾਠ ਆਪਣੇ ਪੁੱਤਰ ਸਮੇਤ ਪਟਿਆਲਾ ਵਿੱਚ ਰਾਜਿੰਦਰਾ ਹਸਪਤਾਲ ਨੇੜੇ ਇੱਕ ਢਾਬੇ ‘ਤੇ ਸਨ। ਇਲਜ਼ਾਮ ਹੈ ਕਿ ਕਾਰ ਦੇ ਬਾਹਰ ਖੜ੍ਹੇ ਹੋ ਕੇ ਖਾਣਾ ਖਾਂਦੇ ਸਮੇਂ ਸਿਵਲ ਡਰੈੱਸ ਵਿੱਚ ਆਏ ਕੁਝ ਪੁਲਿਸ ਮੁਲਾਜ਼ਮਾਂ ਨੇ ਕਰਨਲ ਨੂੰ ਆਪਣੀ ਗੱਡੀ ਹਟਾਉਣ ਲਈ ਕਿਹਾ।ਇਸ ਤੋਂ ਬਾਅਦ ਇੱਕ ਦਰਜਨ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਲਾਠੀਆਂ, ਡੰਡਿਆਂ ਅਤੇ ਰਾਡਾਂ ਨਾਲ ਕਰਨਲ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹਮਲਾ ਕਰ ਦਿੱਤਾ। ਕਰਨਲ ਅਤੇ ਉਨ੍ਹਾਂ ਦਾ ਪੁੱਤਰ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਪੁਲਿਸ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button