Breaking NewsD5 specialNewsPress ReleasePunjabTop News

ਕਰਨਾਟਕਾ ‘ਚ ਸਿੱਖ ਲੜਕੇ ਨੂੰ ਸਕੂਲ ਵੱਲੋਂ ਦਾਖਲਾ ਨਾ ਦੇਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਸ਼੍ਰੋਮਣੀ ਕਮੇਟੀ ਨੇ ਕਰਨਾਟਕਾ ਦੇ ਮੁੱਖ ਮੰਤਰੀ ਪਾਸੋਂ ਸਿੱਖ ਮਸਲਿਆਂ ਸਬੰਧੀ ਚਰਚਾ ਲਈ ਸਮਾਂ ਮੰਗਿਆ

ਦਿੱਲੀ ’ਚ ਸਕੂਲਾਂ ਅੰਦਰ ਧਾਰਮਿਕ ਪਹਿਰਾਵੇ ’ਤੇ ਰੋਕ ਦਾ ਵੀ ਲਿਆ ਨੋਟਿਸ

ਅੰਮ੍ਰਿਤਸਰ : ਕਰਨਾਟਕਾ ਦੇ ਮੰਗਲੁਰੂ ’ਚ ਛੇ ਸਾਲਾ ਸਿੱਖ ਲੜਕੇ ਨੂੰ ਦਸਤਾਰ ਕਾਰਨ ਇਕ ਸਕੂਲ ਵੱਲੋਂ ਦਾਖਲਾ ਨਾ ਦੇਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਰਨਾਟਕ ਅੰਦਰ ਹੀ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਕਾਰਨ ਕਲਾਸ ਵਿਚ ਨਾ ਬੈਠਣ ਲਈ ਆਖਿਆ ਗਿਆ ਸੀ ਅਤੇ ਹੁਣ ਇਕ ਛੋਟੇ ਬੱਚੇ ਨੂੰ ਸਕੂਲ ਵਿਚ ਦਾਖਲਾ ਦੇਣ ਤੋਂ ਵਰਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਵਰਤਾਰਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਹਰ ਇਕ ਨੂੰ ਧਾਰਮਿਕ ਅਜ਼ਾਦੀ ਦਿੰਦਾ ਹੈ। ਉਨ੍ਹਾਂ ਕਰਨਾਟਕਾ ਦੇ ਮੁੱਖ ਮੰਤਰੀ ਸ੍ਰੀ ਬਸਵਰਾਜ ਬੋਮਈ ਨੂੰ ਸੂਬੇ ਅੰਦਰ ਸਿੱਖਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਲਈ ਕਿਹਾ।

ਲੋਕਾਂ ਤੋਂ ਪੈਸੇ ਵਾਪਿਸ ਮੰਗਣ ਆਏ ਲੀਡਰ! ਸਾਰੀਆਂ ਕੋਜੀਆਂ ਚਾਲਾਂ ਹੋਈਆਂ ਫੇਲ੍ਹ | D5 Channel Punjabi

ਐਡਵੋਕੇਟ ਧਾਮੀ ਨੇ ਕਿਹਾ ਕਿ ਕਰਨਾਟਕਾ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਰਨਾਟਕਾ ਅੰਦਰ ਅਜਿਹੇ ਸਿੱਖ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦ ਹੀ ਉਥੋਂ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਜਾਵੇਗਾ, ਜਿਸ ਲਈ ਸਮਾਂ ਨਿਰਧਾਰਤ ਕਰਨ ਵਾਸਤੇ ਮੁੱਖ ਮੰਤਰੀ ਸ੍ਰੀ ਬਸਵਰਾਜ ਬੋਮਈ ਨੂੰ ਪੱਤਰ ਲਿਖਿਆ ਗਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਅੰਦਰ ਵਿਦਿਆਰਥੀਆਂ ਨੂੰ ਧਾਰਮਿਕ ਪਹਿਰਾਵੇ ਵਿਚ ਸਕੂਲ ਨਾ ਆਉਣ ਦੀ ਹਦਾਇਤ ’ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੱਖਣੀ ਦਿੱਲੀ ਨਗਰ ਨਿਗਮ ਵੱਲੋਂ ਆਪਣੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਹਦਾਇਤਾਂ ਜਾਰੀ ਕਰਨਾ ਮੰਦਭਾਗਾ ਹੈ।

Ukraine ਦੇ ਚਾਰੇ ਪਾਸੇ ਤਬਾਹੀ, Punjab ਦੀਆਂ ਧੀਆਂ ਦੀ LIVE ਵੀਡੀਓ | D5 Channel Punjabi

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਮਤਭੇਦ ਅਤੇ ਅਸਮਾਨਤਾ ਦੇ ਨਾਂ ਹੇਠ ਧਾਰਮਿਕ ਸਰੋਕਾਰਾਂ ਅਤੇ ਹੱਕਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਨੂੰ ਹਰ ਸੂਬੇ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਧਾਰਮਿਕ ਅਜ਼ਾਦੀ ਨੂੰ ਠੇਸ ਨਾ ਪੁੱਜੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸ਼ਰਤੀਆਂ ਨੁਮਾਇੰਦਗੀ ਖ਼ਤਮ ਕਰਨ ਨੂੰ ਵੀ ਪੰਜਾਬ ਦੇ ਹੱਕਾਂ ਦੇ ਡਾਕਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਸ੍ਰੀ ਨਰਿੰਦਰ ਮੋਦੀ ਨੂੰ ਹੋ ਰਹੇ ਅਜਿਹੇ ਵਤਕਰਿਆਂ ’ਤੇ ਰੋਕ ਲਗਾਉਣ ਲਈ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button