Breaking NewsD5 specialIndiaNewsTop News

ਕਰਨਾਲ : ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, ਮੋਬਾਇਲ ਇੰਟਰਨੈਟ – SMS ਸੇਵਾਵਾਂ ਬੰਦ

ਕਰਨਾਲ : ਕਰਨਾਲ ਲਾਠੀਚਾਰਜ ਦੇ ਵਿਰੋਧ ‘ਚ ਕਿਸਾਨਾਂ ਦਾ ਪ੍ਰਦਰਸ਼ਨ ਵੀਰਵਾਰ ਨੂੰ ਵੀ ਜਾਰੀ ਹੈ। ਕਿਸਾਨਾਂ ਅਤੇ ਪ੍ਰਸ਼ਾਸਨ ਦੇ ਵਿਚ ਮੰਗਲਵਾਰ ਨੂੰ ਹੋਈ ਬੇਨਤੀਜਾ ਗੱਲਬਾਤ ਤੋਂ ਬਾਅਦ ਬੁੱਧਵਾਰ ਦੀ ਬੈਠਕ ‘ਚ ਵੀ ਕੋਈ ਹੱਲ ਨਹੀਂ ਨਿਕਲਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਮਿਨੀ ਸਕੱਤਰੇਤ ਦੇ ਬਾਹਰ ਅਨਿਸ਼ਚਿਤ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਉਥੇ ਹੀ ਇਸ ‘ਚ ਹਰਿਆਣਾ ਸਰਕਾਰ ਨੇ ਕਰਨਾਲ ‘ਚ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ, ਗਲਤ ਸੂਚਨਾ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲ੍ਹੇ ‘ਚ ਮੋਬਾਇਲ, ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਆਦੇਸ਼ ਅੱਜ ਰਾਤ 11:59 ਵਜੇ ਤੱਕ ਜਾਰੀ ਰਹੇਗਾ।

🔴LIVE : RSS ਹੋਈ ਮੋਦੀ ਦੇ ਖਿਲਾਫ਼! ਚੜੂਨੀ ਤੇ ਸੁਖਬੀਰ ਬਾਦਲ ਦੀ ਖੜਕੀ! ਅਕਾਲੀ ਦਲ ਬਾਦਲ ਦੀ ਮਾਨਤਾ ਹੋਵੇਗੀ ਰੱਦ!

ਦੱਸ ਦਈਏ ਕਿ ਕਿਸਾਨ ਨੇਤਾ ਰਾਕੇਸ਼ ਟਿਕੈਤ ਦੀ ਅਗਵਾਈ ‘ਚ ਹਜ਼ਾਰਾਂ ਕਿਸਾਨ ਸਕੱਤਰੇਤ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਐਸਡੀਐਮ ਆਯੂਸ਼ ਸਿਨਹਾ ‘ਤੇ ਕਾਰਵਾਈ ਕੀਤੀ ਜਾਵੇ, ਇਸ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੈ। ਹਾਲਾਂਕਿ ਪ੍ਰਸ਼ਾਸਨ ਨੇ ਅਜੇ ਤੱਕ ਉਨ੍ਹਾਂ ਦੀ ਮੰਗ ਮੰਨਣ ਤੋਂ ਇਨਕਾਰ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button