Breaking NewsD5 specialIndiaNewsPunjabTop News

ਕਰਨਾਲ ਜੇਲ੍ਹ ‘ਚ ਬੰਦ ਨੌਦੀਪ ਕੌਰ ਨਾਲ ਮਨੀਸ਼ਾ ਗੁਲਾਟੀ ਕਰਨਗੇ 15 ਫਰਵਰੀ ਨੂੰ ਮੁਲਾਕਾਤ

ਚੰਡੀਗੜ੍ਹ : ਕਰਨਾਲ ਜੇਲ੍ਹ `ਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ 15 ਫਰਵਰੀ , 2021 ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ। ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ।

ਲਓ! ਦਿੱਲੀ ‘ਚ ਇਕ ਪਾਸੇ ਕਿਸਾਨਾਂ ਦਾ ਧਰਨਾ ਤੇ ਦੂਜੇ ਪਾਸੇ ਹੋਣ ਲੱਗੀ ਚੋਣਾਂ ਦੀ ਤਿਆਰੀ!

ਇਸ ਮਾਮਲੇ `ਤੇ ਤੁਰੰਤ ਕਾਰਵਾਈ ਕਰਦੇ ਹੋਏ ਹਰਿਆਣਾ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਕੇ.ਸੇਲਵਾਰਾਜ ਨੂੰ ਪੱਤਰ ਲਿਖ ਕੇ ਹਿਦਾਇਤ ਕੀਤੀ ਗਈ ਸੀ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਐਕਟ ਦੀ ਧਾਰਾ 3(10) ,(1)(ਐਫ)(ਕੇ) ਦੇ ਅਨੁਸਾਰ ਪੰਜਾਬ ਰਾਜ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਗਿਆਦੜ ਦੀ ਨਿਵਾਸੀ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਨੂੰ ਸੁਨਿਸ਼ਚਿਤ ਬਣਾਉਣ ਦੇ ਨਾਲ-ਨਾਲ ਹਵਾਲਾਤੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ।

BIG NEWS ਮੌਸਮ ਨਾਲ ਜੁੜੀ ਵੱਡੀ ਖ਼ਬਰ ਕਿਸਾਨਾਂ ਲਈ ਖੁਸ਼ਖ਼ਬਰੀ!

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ , ਨੌਦੀਪ ਕੌਰ ਦੇ ਨਾਲ ਹੋਣ ਵਾਲੀ ਮੁਲਾਕਾਤ ਦੇ ਲਈ ਡਾਇਰੈਕਟਰ ਜਨਰਲ ਜੇਲ੍ਹ ਨੂੰ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੀ ਹਿਦਾਇਤ ਕਰਦੇ ਹੋਏ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਲਈ ਵੀ ਕਿਹਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button