ਕਰਨਾਲ ਮਹਾਪੰਚਾਇਤ : ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਕਰ ਰਹੇ ਨੇ 11 ਕਿਸਾਨ ਆਗੂ
ਕਰਨਾਲ : ਹਰਿਆਣਾ ਦੇ ਕਰਨਾਲ ’ਚ ਬੀਤੀ 28 ਅਗਸਤ ਨੂੰ ਹੋਏ ਪੁਲਿਸ ਲਾਠੀਚਾਰਜ ਵਿਰੁੱਧ ਕਿਸਾਨ ਅੱਜ ਮਹਾਪੰਚਾਇਤ ਕਰ ਰਹੇ ਹਨ। ਕਿਸਾਨ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ’ਤੇ ਅੜੇ ਹੋਏ ਹਨ। ਇਸੇ ਦਰਮਿਆਨ ਕਿਸਾਨਾਂ ਦੇ ਵੱਡੇ ਇਕੱਠ ਨੂੰ ਦੇਖਦਿਆਂ ਹੋਇਆ ਸਰਕਾਰ ਨੇ ਗੱਲਬਾਤ ਲਈ ਸੱਦਾ ਦਿੱਤਾ ਅਤੇ ਕਿਸਾਨਾਂ ਵੱਲੋਂ 11 ਮੈਂਬਰੀ ਕਮੇਟੀ ਡੀ. ਸੀ. ਅਤੇ ਐੱਸ. ਪੀ. ਕਰਨਾਲ ਨਾਲ ਗੱਲਬਾਤ ਕਰਨ ਲਈ ਪੁੱਜੀ ਹੈ।
ਕਿਸਾਨਾਂ ਨੇ ਘੇਰ ਲਿਆ ਕਾਂਗਰਸੀ ਮੰਤਰੀ, ਰੱਖੀ ਨਵੀਂ ਮੰਗ, ਦਿੱਤੀ ਚੇਤਾਵਨੀ ! D5 Channel Punjabi
ਇਸ ਕਮੇਟੀ ’ਚ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚਢੂਨੀ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਮੌਜੂਦ ਹਨ। ਫ਼ਿਲਹਾਲ ਗੱਲਬਾਤ ਜਾਰੀ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਸ਼ਾਸਨ ਸਵੀਕਾਰ ਕਰ ਲਵੇਗਾ ਅਤੇ ਕਿਸਾਨਾਂ ਵਲੋਂ ਸਕੱਤਰੇਤ ਦਾ ਘਿਰਾਓ ਨਹੀਂ ਕੀਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.