Uncategorized

ਕਰੀਬ 01 ਕਰੋੜ 73 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਮਾਰਕਿਟ ਕਮੇਟੀ ਚਨਾਰਥਲ ਦੀ ਇਮਾਰਤ

ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਰੱਖਿਆ ਨੀਂਹ ਪੱਥਰ

ਫ਼ਤਹਿਗੜ੍ਹ ਸਾਹਿਬ, 14 ਅਗਸਤ

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਮੰਡੀਕਰਨ ਪ੍ਰਬੰਧ ਨੂੰ ਹੋਰ ਬਿਹਤਰ ਬਨਾਉਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਮਾਰਕਿਟ ਕਮੇਟੀਆਂ ਦੀਆਂ ਨਵੀਆਂ ਇਮਾਰਤਾਂ, ਮੰਡੀਆਂ ਦੇ ਪੱਕੇ ਫੜ੍ਹ, ਮੰਡੀਆਂ ਵਿੱਚ ਸ਼ੈਡ, ਮੰਡੀਆਂ ਦੀਆਂ ਸੜਕਾਂ ਤੇ ਹੋਰ ਸਹੂਲਤਾਂ ਸਬੰਧੀ ਵੱਡੀ ਗਿਣਤੀ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਰੀਬ 01 ਕਰੋੜ 73 ਲੱਖ ਨਾਲ ਬਣਨ ਵਾਲੀ ਚਨਾਰਥਲ ਮਾਰਕਿਟ ਕਮੇਟੀ ਦੀ ਨਵੀਂ ਇਮਾਰਤ ਤੇ ਕਿਸਾਨ ਘਰ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਸ. ਰੰਧਾਵਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ 05 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਦੇ ਪੂਰੇ ਹੋਣ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਇਮਾਰਤ ਵਿੱਚ ਜਿੱਥੇ ਮਾਰਕਿਟ ਕਮੇਟੀ ਦੇ ਅਹੁਦੇਦਾਰਾਂ ਦੇ ਦਫ਼ਤਰਾਂ ਸਮੇਤ ਕਿਸਾਨਾਂ ਤੇ ਆੜ੍ਹਤੀਆਂ ਲਈ ਉਚੇਚੇ ਤੌਰ ਉਤੇ ਜਗ੍ਹਾ ਤਿਆਰ ਕੀਤੀ ਜਾਵੇਗੀ, ਜਿੱੱਥੇ ਬੈਠ ਕੇ ਉਹ ਆਪਣੇ ਮਸਲੇ ਵਿਚਾਰ ਤੇ ਹੱਲ ਕਰਵਾ ਸਕਿਆ ਕਰਨਗੇ। ਇਸ ਸਹੂਲਤ ਨਾਲ ਮਾਰਕਿਟ ਕਮੇਟੀ ਦੀ ਕਾਰਜ ਪ੍ਰਣਾਲੀ ਵਿੱਚ ਹੋਰ ਤੇਜ਼ੀ ਆਵੇਗੀ ਤੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵੀ ਦੂਰ ਹੋਣਗੀਆਂ।

ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਹਲਕੇ ਦੀਆਂ ਮੰਡੀਆਂ ਉਤੇ ਕਰੀਬ 20 ਕਰੋੜ ਖਰਚ ਕਰ ਕੇ ਉਨ੍ਹਾਂ ਦੀ ਕਾਇਆ ਕਲਪ ਕੀਤੀ ਗਈ ਹੈ। ਇਸ ਤਹਿਤ ਮੰਡੀਆਂ ਜਿਵੇਂ ਕਿ ਚਨਾਰਥਲ, ਭਮਾਰਸੀ, ਬਾਗੜੀਆਂ, ਸਰਹਿੰਦ, ਪੀਰਜੈਨ, ਭਗੜਾਣਾ ਮੰਡੀ ਵਿੱਚ ਨਵੇਂ ਪੱਕੇ ਫੜ੍ਹ, ਸ਼ੈਡ, ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ। ਸੀਵਰੇਜ ਸਬੰਧੀ ਦਿੱਕਤਾਂ ਦੂਰ ਕੀਤੀਆਂ ਗਈਆਂ ਹਨ ਤੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ।ਇਸੇ ਤਹਿਤ ਹੀ ਕਰੀਬ 66 ਲੱਖ ਰੁਪਏ ਦੀ ਲਾਗਤ ਨਾਲ ਮੂਲੇਪੁਰ ਮੰਡੀ ਦੀ ਨੁਹਾਰ ਬਦਲੀ ਜਾ ਰਹੀ ਹੈ।

ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਮੋਢਾ ਜੋੜ ਕੇ ਖੜ੍ਹੀ ਹੈ ਤੇ ਕਿਸਾਨਾਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਮੰਡੀਕਰਨ ਪ੍ਰਬੰਧ ਨੂੰ ਹੋਰ ਬਿਹਤਰ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਐਸ ਐਸ ਪੀ ਸ਼੍ਰੀਮਤੀ ਅਮਨੀਤ ਕੌਂਡਲ, ਏ ਡੀ ਸੀ (ਜਨਰਲ) ਰਾਜੇਸ਼ ਧੀਮਾਨ, ਏ ਡੀ ਸੀ (ਵਿਕਾਸ) ਹਰਦਿਆਲ ਸਿੰਘ ਚੱਠਾ, ਮਾਰਕਿਟ ਕਮੇਟੀ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਵਾਈਸ ਚੇਅਰਮੈਨ ਇੰਦਰਪਾਲ ਸਿੰਘ ਚਨਾਰਥਲ, ਪਰਮਵੀਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰ ਤੇ ਅਹੁਦੇਦਾਰ, ਪਿੰਡਾਂ ਦੇ ਪੰਚ ਸਰਪੰਚ ਸਮੇਤ ਵੱਖ ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।

ਕੈਪਸ਼ਨ: ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਮਾਰਕਿਟ ਕਮੇਟੀ ਚਨਾਰਥਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਦੇ ਹੋਏ। ਉਨ੍ਹਾਂ ਨਾਲ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਵੀ ਦਿਖਾਈ ਦੇ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button