Breaking NewsD5 specialIndiaNewsPoliticsTop News

ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਦਾ ਮਾਮਲਾ: Delhi CM ਕੇਜਰੀਵਾਲ ਦਾ ਵੱਡਾ ਬਿਆਨ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਬਿਆਨ ਸਾਂਝਾ ਕੀਤਾ ਹੈ। ਕੇਜਰੀਵਾਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਕਸ਼ਮੀਰੀ ਪੰਡਿਤ ਕਸ਼ਮੀਰ ਵਿੱਚ ਸੁਰੱਖਿਅਤ ਕਿਉਂ ਨਹੀਂ ਹਨ? ਇਸ ਨੂੰ ਲੈ ਕੇ ਪੂਰਾ ਦੇਸ਼ ਅੱਜ ਵੀ ਚਿੰਤਿਤ ਹੈ।

Janta Darbar ਤੋਂ ਬਾਅਦ CM Mann ਦਾ ਐਕਸ਼ਨ, ਦਿੱਤੇ ਕਾਰਵਾਈ ਦੇ ਹੁਕਮ | D5 Channel Punjabi

ਆਪਣੇ ਬਿਆਨ ਵਿੱਚ ਕੇਜਰੀਵਾਲ ਨੇ ਸਰਕਾਰ ਨੂੰ ਕਸ਼ਮੀਰ ਵਿੱਚ ਕਸ਼ਮੀਰੀ ਪੰਡਿਤਾਂ ਨੂੰ ਮੁੜ ਵਸਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਸੀ.ਐੱਮ. ਕੇਜਰੀਵਾਲ ਨੇ ਸਰਕਾਰ ਨੂੰ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਿਨ੍ਹਾਂ ਵੀ ਖਰਚ ਆਉਂਦਾ ਹੈ ਕੀਤਾ ਜਾਵੇ ਅਤੇ ਅੱਤਵਾਦੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ।

Bhagwant Mann Janta Darbar Live : Bhagwant Mann ਦੀ ਲੋਕ ਮਿਲਣੀ, ਫਰਿਆਦ ਲੈਕੇ ਪਹੁੰਚੇ ਲੋਕ,

ਦੱਸ ਦਈਏ ਕਿ ਪਿਛਲੇ ਦਿਨੀਂ ਕਸ਼ਮੀਰ ਵਿੱਚ ਇੱਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦੀ ਹੱਤਿਆ ਕਰ ਦਿੱਤੀ ਗਈ ਸੀ। ਰਾਹੁਲ ਭੱਟ ਦੇ ਕਤਲ਼ ਤੋਂ ਬਾਅਦ ਕਸ਼ਮੀਰ ਦੀ ਫ਼ੌਜ ਨੇ 24 ਘੰਟਿਆਂ ਵਿੱਚ ਰਾਹੁਲ ਦੀ ਹੱਤਿਆ ਕਰਨ ਵਾਲੇ ਦੋਨੋਂ ਅੱਤਵਾਦੀਆਂ ਨੂੰ ਲੱਭ ਕੇ ਢੇਰ ਕਰ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button