Breaking NewsD5 specialNewsPoliticsPress ReleasePunjab

ਕਸ਼ਮੀਰ ਮੁੱਦੇ ਬਾਰੇ ਗਾਂਧੀ ਪਰਿਵਾਰ ਸਪੱਸ਼ਟ ਕਰੇ ਆਪਣਾ ਸਟੈਂਡ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਸਲਾਹਕਾਰਾਂ ਰਾਹੀਂ ਕਸ਼ਮੀਰ ਬਾਰੇ ਜੋ ਵਿਵਾਦਿਤ ਟਿੱਪਣੀਆਂ ਕਰਵਾਈਆਂ ਜਾ ਰਹੀਆਂ ਹਨ, ਇਹਨਾਂ ਬਾਰੇ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾਂ ਗਾਂਧੀ ਆਪਣਾ ਸਟੈਂਡ ਸਪੱਸ਼ਟ ਕਰਨ। ਉਨਾਂ ਪੁਛਿਆ, ਕੀ ਗਾਂਧੀ ਪਰਿਵਾਰ ਵੀ ਕਸ਼ਮੀਰ ਉਤੇ ਭਾਰਤ ਦੇ ਕਬਜ਼ੇ ਦੀ ਗੱਲ ਕਬੂਲ ਕਰਦਾ ਹੈ?ਸੋਮਵਾਰ ਨੂੰ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਦੀ ਮੌਜ਼ੂਦਗੀ ‘ਚ ਕੀਤੀ ਪ੍ਰੈਸ ਕਾਨਫਰੰਸ ਮੌਕੇ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਸੰਬੰਧਤ ਅਣਗਿਣਤ ਅਹਿਮ ਮੁਦਿਆਂ ਦੀ ਥਾਂ ਕਸ਼ਮੀਰ ਬਾਰੇ ਅਜਿਹੀ ਗੈਰਜ਼ਰੂਰੀ, ਗੈਰ ਜ਼ਿੰਮੇਵਾਰਨਾ ਅਤੇ ਬੇਲੋੜੀ ਬਿਆਨਬਾਜ਼ੀ ਕਾਂਗਰਸ ਅਤੇ ਨਵਜੋਤ ਸਿੱਧੂ ਦੀ ਸੋਚੀ ਸਮਝੀ ਸਾਜਿਸ਼ ਹੈ।

ਇਕੱਲੀ ਬੀਬੀ ਨੇ ਘੇਰਿਆ ਸੁਖਬੀਰ ਸਿੰਘ ਬਾਦਲ ! ਬਿਨਾਂ ਸਵਾਲਾਂ ਦਾ ਜਵਾਬ ਦੇ ਭੱਜਿਆ ਸੁਖਬੀਰ !

ਸਿੱਧੂ ਕਾਂਗਰਸ ਦੇ ਚੋਣ ਵਾਅਦਿਆਂ ਤੋਂ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦਾ ਹਨ, ਕਿਉਂਕਿ ਲੋਕਾਂ ਨੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕੋਲੋਂ ਕਾਂਗਰਸ ਵੱਲੋਂ 2017 ‘ਚ ਕੀਤੇ ਲਿਖਤੀ ਵਾਅਦਿਆਂ ਦਾ ਹਿਸਾਬ- ਕਿਤਾਬ ਮੰਗਣਾ ਸ਼ੁਰੂ ਕਰ ਦਿੱਤਾ ਹੈ।
ਚੀਮਾ ਨੇ ਕਿਹਾ ਕਿ ਸੱਤਾ ‘ਚ ਰਹਿ ਕੇ ਵੀ ਵਿਰੋਧੀ ਧਿਰ ਦੇ ਨੇਤਾ ਵਾਂਗ ਵਿਚਰ ਰਹੇ ਨਵਜੋਤ ਸਿੰਧੂ ਨੂੰ ਜਦੋਂ ਜ਼ਮੀਨੀ ਹਕੀਕਤਾਂ ਨਾਲ ਜੁੜੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਸਿੱਧੂ ਨੇ ਆਪਣੇ ਸਲਾਹਕਾਰਾਂ ਰਾਹੀਂ ਇਹ ਵਿਵਾਦਿਤ ਟਿੱਪਣੀ ਉਛਾਲ ਦਿੱਤੀ ਤਾਂ ਕਿ ਲੋਕਾਂ ਦਾ ਧਿਆਨ ਏਧਰ ਨੂੰ ਭਟਕ ਜਾਵੇ ਅਤੇ ਕੁੱਝ ਦਿਨ ਰਾਹਤ ਮਿਲ ਸਕੇ।

ਜਥੇਬੰਦੀਆਂ ਨੇ ਘੇਰਿਆ Gurdas Maan, Maan ਨੇ ਲਿਆ ਪੁੱਠਾ ਪੰਗਾ ਹੁਣ ਹੋਵੇਗੀ ਵੱਡੀ ਕਾਰਵਾਈ? || D5 Channel Punjabi

ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਨਵਜੋਤ ਸਿੱਧੂ ਸਮੇਤ ਸਾਰੇ ਕਾਂਗਰਸੀ ਮੰਤਰੀਆਂ ਨੂੰ ਮਹਿੰਗੀ ਬਿਜਲੀ ਅਤੇ ਮਾਰੂ ਬਿਜਲੀ ਸਮਝੌਤਿਆਂ, ਬੇਰੁਜ਼ਾਗਰੀ, ਬੇਰੁਜ਼ਗਾਰੀ ਭੱਤੇ, ਘਰ- ਘਰ ਨੌਕਰੀ ਅਤੇ ਨਸ਼ਾ ਮਾਫੀਆ, ਰੇਤ ਮਾਫੀਆ, ਕੇਬਲ ਮਾਫੀਆ, ਟਰਾਂਸਪੋਰਟ ਮਾਫੀਆ, ਲੈਂਡ ਮਾਫੀਆ, ਮੰਡੀ ਮਾਫੀਆ ਸਮੇਤ ਖੰਡ ਮਾਫੀਆ ਬਾਰੇ ਸਵਾਲ ਪੁੱਛੇ ਜਾ ਰਹੇ ਹਨ, ਜਿਨਾਂ ਤੋਂ ਬਚਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਦੀ ਭੈੜੀ ਕਾਰਗੁਜ਼ਾਰੀ ਬਾਰੇ ਬੋਲਦਿਆਂ ਕਿਹਾ ਕਿ ਬੇਰੁਜ਼ਗਾਰ ਅਧਿਆਪਕ, ਪੈਨਸ਼ਨਰ, ਮੁਲਾਜ਼ਮ ਵਰਗ, ਕੱਚੇ- ਮੁਲਾਜ਼ਮ, ਪੈਰਾ ਉਲੰਪਿਕ ਮੈਡਲ ਜੇਤੂ ਖਿਡਾਰੀ, ਆਂਗਣਵਾੜੀ ਤੇ ਆਸ਼ਾ ਵਰਕਰ, ਡਾਕਟਰ, ਨਰਸਾਂ, ਵੈਟਰਨਰੀ ਡਾਕਟਰ, ਕਿਸਾਨ, ਖੇਤ ਮਜ਼ਦੂਰ, ਦਲਿਤ, ਵਾਪਾਰੀ ਅਤੇ ਕਾਰੋਬਾਰੀ ਸਭ ਰੋਸ ਧਰਨਿਆਂ ‘ਤੇ ਬੈਠੇ ਨਵਜੋਤ ਸਿੱਧੂ ਤੋਂ ਜਵਾਬ ਮੰਗ ਰਹੇ ਹਨ, ਪਰ ਨਵਜੋਤ ਸਿੱਧੂ ਲੋਕ ਮੁਦਿਆਂ ਬਾਰੇ ਬੋਲਣ ਤੋਂ ਪਾਸਾ ਵੱਟ ਰਹੇ ਹਨ।

Kisan Bill 2020 : ਕਿਸਾਨਾਂ ਦੇ ਹੱਕ ‘ਚ Navjot Sidhu ਦਾ ਵੱਡਾ ਬਿਆਨ, ਖੁਸ਼ ਹੋਏ ਕਿਸਾਨ || D5 Channel Punjabi

ਇੱਕ ਸਵਾਲ ਦਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਦੇ ਅਧਿਕਾਰਤ ਸਲਾਹਕਾਰ ਨਵਜੋਤ ਸਿੱਧੂ ਨਾਲ ਸਲਾਹ ਕੀਤੇ ਬਿਨਾਂ ਐਨੇ ਵੱਡੇ ਵਿਵਾਦਿਤ ਬਿਆਨ ਨਹੀਂ ਦੇ ਸਕਦੇ। ਚੀਮਾ ਨੇ ਇਸ ਨੂੰ ਨਵਜੋਤ ਸਿੱਧੂ ਅਤੇ ਸਲਾਹਕਾਰਾਂ ਵੱਲੋਂ ਦੇਸ਼ ਨੂੰ ਤੋੜਨ ਦੀ ਕਰਵਾਈ ਕਰਾਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button