Breaking NewsPunjabTop News

ਕਾਂਗਰਸੀਆਂ ਨੇ ‘ਆਪ’ ਦੇ ਵਰਕਰਾਂ ‘ਤੇ ਲੱਗਾਇਆ ਦੋਸ਼, ਭਾਜਪਾ ਆਗੂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਖ਼ਿਲਾਫ਼ ਚੋਣ ਕਮਿਸ਼ਨਰ ਨੂੰ ਦਰਜ਼ ਕਰਵਾਈ ਸ਼ਿਕਾਇਤ

ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਅੱਜ ਦੁਪਹਿਰ 1 ਵਜੇ ਤੱਕ 30.93 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸ਼ਾਹਕੋਟ ਤੋਂ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਵੋਟਿੰਗ ਬੂਥ ਦੇ ਬਾਹਰ ‘ਆਪ’ ਵਰਕਰਾਂ ਨੂੰ ਕਾਂਗਰਸੀਆਂ ਨੇ ਕਾਬੂ ਕਰ ਲਿਆ ਹੈ। ਇਸ ਦੌਰਾਨ ਉਥੇ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਵਰਕਰਾਂ ਦਾ ਦੋਸ਼ ਹੈ ਕਿ ‘ਆਪ’ ਪਾਰਟੀ ਬਾਹਰੀ ਵਰਕਰਾਂ ਨੂੰ ਵੋਟ ਬੂਥ ‘ਤੇ ਭੇਜ ਰਹੀ ਹੈ। ਉਧਰ, ਫੜੇ ਗਏ ‘ਆਪ’ ਵਰਕਰਾਂ ਦਾ ਕਹਿਣਾ ਹੈ ਕਿ ਉਹ ਬੀਜ ਲੈਣ ਲਈ ਜਲੰਧਰ ਆਏ ਸਨ। ਜਦਕਿ ਕਾਂਗਰਸੀ ਵਰਕਰਾਂ ਦਾ ਦੋਸ਼ ਹੈ ਕਿ ਉਹ ਵੋਟਿੰਗ ਬੂਥ ਦੇ ਆਲੇ-ਦੁਆਲੇ ਘੁੰਮ ਰਹੇ ਸੀ।

Vote ਪਾਓਣ ਆਈ Sushil Rinku ਦੀ Wife ਨੇ ਲੋਕਾਂ ਨਾਲ ਕੀਤਾ ਵਾਅਦਾ | D5 Channel Punjabi

ਉਥੇ ਹੀ ਦੂਜੇ ਪਾਸੇ ਹੁਣ ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਖ਼ਿਲਾਫ਼ ਸ਼ਿਕਾਇਤ ਦਰਜ਼ ਕਰਵਾਈ ਹੈ। ਸੋਮ ਪ੍ਰਕਾਸ਼ ਨੇ ਭਾਰਤੀ ਚੋਣ ਕਮਿਸ਼ਨਰ ਨੂੰ ਦਰਜ਼ ਕਰਵਾਈ ਸ਼ਿਕਾਇਤ ਵਿੱਚ ਜਲੰਧਰ ਵਿਧਾਨਸਭਾ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਗਾਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button