Breaking NewsD5 specialNewsPoliticsPress ReleasePunjab

ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ‘ਘਰ ਘਰ ਨੌਕਰੀ’  ਦੇਣ ਦਾ ਵਾਅਦਾ ਪੂਰਾ ਕਰ ਰਹੇ ਨੇ ਕੈਪਟਨ: ਮੀਤ ਹੇਅਰ

ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੋਜਗਾਰ ਮੇਲਿਆਂ ਦੇ ਨਾਂ ‘ਤੇ ਕੀਤਾ ਜਾ ਰਿਹਾ ਹੈ ਖੱਜਲ ਖੁਆਰ
ਦੇਸ ਲਈ ਸਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਮਜਬੂਰ
ਕੈਪਟਨ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਆਪਣੀ ਕੁਰਸੀ ਬਚਾਉਣ ਲਈ ਕਰ ਰਹੇ ਨੇ ਸੌਦੇਬਾਜੀ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਬੇਟੇ ਨੂੰ ਡੀ.ਐਸ.ਪੀ ਅਤੇ ਵਿਧਾਇਕ ਰਾਕੇਸ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਨਿਯੁਕਤ ਕਰਨ ਦੇ ਫੈਸਲੇ ‘ਤੇ ਟਿਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ‘ਘਰ ਘਰ ਨੌਕਰੀ’  ਦੇਣ ਦਾ ਵਾਅਦਾ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਪੂਰਾ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੋਜਗਾਰ ਮੇਲਿਆਂ ਦੇ ਨਾਂ ‘ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ।ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਦੇਸ ਲਈ ਸਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਮਜਬੂਰ ਹਨ। ਕੈਪਟਨ ਸਰਕਾਰ ਨੇ ਇਸ ਦੇਸ ਭਗਤ ਪਰਿਵਾਰ ਦੀ ਸਾਰ ਨਹੀਂ ਲਈ, ਪਰ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਕਾਂਗਰਸੀਆਂ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ ਵੱਡੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

​ਸਿੱਧੂ ਨੇ ਮੀਟਿੰਗ ਤੋਂ ਬਾਹਰ ਆਉਂਦੇ ਕੀਤਾ ਵੱਡਾ ਐਲਾਨ !ਹਿੱਲ ਗਈ ਉੱਪਰ ਤੱਕ ਸਰਕਾਰ !ਅੱਖਾਂ ‘ਚ ਸੀ ਓਹੀ ਜੋਸ਼ !

ਜਦੋਂ ਕਿ 2017 ਵਿੱਚ ਵੀ ਨਿਯਮਾਂ ਨੂੰ ਦਰਕਿਨਾਰ ਕਰ ਬੇਅੰਤ ਸਿੰਘ ਦੇ ਪੋਤੇ ਨੂੰ ਸਿੱਧਾ ਡੀ ਐੱਸ ਪੀ ਲਗਾਇਆ ਗਿਆ ਸੀ ਜੋ ਮਸਲਾ ਅੱਜ ਵੀ ਹਾਈ ਕੋਰਟ ਵਿੱਚ ਪੈਂਡਿੰਗ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਐਸ.ਪੀ ਅਤੇ ਤਹਿਸੀਲਦਾਰ ਦੀਆਂ ਨੌਕਰੀਆਂ ਦੇਣ ਦਾ ਕਾਰਨ ਦੋਵੇਂ ਵਿਧਾਇਕਾਂ ਦੇ ਪਿਤਾ ਦਾ ਅੱਤਵਾਦੀ ਹਮਲਿਆਂ ਵਿੱਚ ਮਾਰੇ ਜਾਣਾ ਦੱਸਿਆ ਜਾ ਰਿਹਾ ਹੈ। ਮੀਤ ਹੇਅਰ ਨੇ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕੇ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਆਮ ਪਰਿਵਾਰਾਂ ਦੇ ਕਿੰਨੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ? ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਜਰੂਰਤ ਆਮ ਪਰਿਵਾਰਾਂ ਨੂੰ ਹੈ, ਨਾ ਕਿ ਅਰਬਪਤੀ ਵਿਧਾਇਕਾਂ ਦੇ ਪਰਿਵਾਰਾਂ ਨੂੰ।

ਅੱਜ ਫਿਰ ਘੇਰ ਲਿਆ ਕਿਸਾਨਾਂ ਨੇ MLA !ਅੱਗੋਂ ਵਿਧਾਇਕ ਸਾਬ੍ਹ ਵੀ ਹੋ ਗਿਆ ਤੱਤਾ !ਪੈ ਗਿਆ ਪੂਰਾ ਗਾਹ!

ਮੀਤ ਹੇਅਰ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੌਦੇਬਾਜੀ ਕਰ ਰਿਹਾ ਹੈ, ਜੋ ਕਾਂਗਰਸ ਪਾਰਟੀ ਵਿੱਚ ਕੈਪਟਨ ਖਲਿਾਫ ਉਠੀ ਬਗਾਵਤ ਨੂੰ ਸਾਂਤ ਕਰਨ ਦੀ ਇੱਕ ਕੋਸਸਿ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਤਵਾਦੀ ਹਮਲਿਆਂ ਕਾਰਨ ਹੋਈਆਂ ਮੌਤਾਂ ਕਾਰਕੇ ਹੀ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣੀਆਂ ਬਣਦੀਆਂ  ਸਨ ਤਾਂ 4 ਸਾਲ ਕੈਪਟਨ ਸਰਕਾਰ ਕਿਉਂ ਸੁੱਤੀ ਪਈ ਰਹੀ। ਅਸਲ ਵਿੱਚ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਵਾਅਦਾ ਖਲਿਾਫੀ ਕਾਰਨ ਕਾਂਗਰਸੀ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖਿਚਣੀ ਸੁਰੂ ਕਰ ਦਿੱਤੀ ਹੈ ਅਤੇ ਕੈਪਟਨ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਆਪਣੀ ਕੁਰਸੀ ਬਚਾਉਣ ਲਈ ਸੌਦੇਬਾਜੀ ਕਰ ਰਹੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button