Breaking NewsD5 specialNewsPunjabTop News

ਕਾਂਗਰਸੀ ਵਿਧਾਇਕ ਬਲਵਿੰਦਰ ਲਾਡੀ ਮੁੜ ਹੋਏ ਭਾਜਪਾ ’ਚ ਸ਼ਾਮਲ 

ਬਟਾਲਾ : ਪੰਜਾਬ ਕਾਂਗਰਸ (Punjab Congress) ਅੰਦਰ ਮਚਿਆ ਬਵਾਲ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਬਲਵਿੰਦਰ ਲਾਡੀ ਭਾਜਪਾ ਦੇ ਸਕੱਤਰ ਤਰੁਣ ਚੁੱਘ ਦੀ ਹਾਜ਼ਰੀ ’ਚ ਪਾਰਟੀ ’ਚ ਸ਼ਾਮਿਲ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਵੀ ਹਾਜ਼ਰ ਸਨ।

ਪੰਜਾਬ ‘ਚ ਮੋਦੀ ਦੀਆਂ ਰੈਲੀਆਂ ਕਿਸਾਨਾਂ ਨੇ ਬਣਾਈ ਸਕੀਮਆਹ ਤਰੀਕੇ ਨਾਲ ਹੋਊ ਵਰਿੋਧ

ਜ਼ਿਕਰਯੋਗ ਹੈ ਕਿ ਬਲਵਿੰਦਰ ਲਾਡੀ 28 ਦਸੰਬਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ ਸਨ ਤੇ 3 ਜਨਵਰੀ ਨੂੰ ਉਹ ਮੁੜ ਕਾਂਗਰਸ ’ਚ ਵਾਪਸ ਆ ਗਏ ਸਨ। ਕਾਂਗਰਸ ’ਚ ਵਾਪਸ ਆਉਣ ’ਤੇ ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਹਲਕੇ ਦੇ ਲੋਕਾਂ ਨੂੰ ਬਹੁਤ ਪਿਆਰ ਕਰਦੇ ਹਨ। ਇਸ ਪਿੱਛੋਂ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਸ੍ਰੀਹਰਗੋਬਿੰਦਪੁਰ ਤੋਂ ਚੋਣ ਮੈਦਾਨ ’ਚ ਨਹੀਂ ਉਤਾਰਿਆ ਗਿਆ ਤੇ ਉਨ੍ਹਾਂ ਦੀ ਜਗ੍ਹਾ ਮਨਦੀਪ ਸਿੰਘ ਰੰਗੜ ਨੰਗਲ ਨੂੰ ਉਮੀਦਵਾਰ ਬਣਾਇਆ ਗਿਆ। ਉਦੋਂ ਤੋਂ ਹੀ ਉਹ ਕਾਂਗਰਸ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button