ਪਿਛਲੇ ਦਿਨੀਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇੰਸਟਾਗਰਾਮ ਤੇ ਗੋਲੀ ਮਾਰ ਕਤਲ ਕਰਨ ਦੀ ਧਮਕੀ ਦਿੱਤੀ ਗਈ ਸੀ ਤੇ ਪੰਜਾਬ ਬਜਟ ਦੌਰਾਨ ਵਿਧਾਨ ਸਭਾ ਚ ਵੀ ਇਹ ਮੁੱਦਾ ਚੁੱਕਿਆ ਗਿਆ ਤਾਂ ਪੁਲਸ ਨੇ ਹੁਣ ਦੋਸ਼ੀ ਨੂੰ ਕਾਬੂ ਕਰਨ ਤੇ ਦੋਸ਼ ਕਬੂਲਣ ਦਾ ਦਾਅਵਾ ਕੀਤਾ ਹੈ।। ਐੱਸ.ਐੱਸ.ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਪੁਲਿਸ ਨੂੰ ਦਿੱਤੀ ਇਕ ਦਰਖ਼ਾਸਤ ਵਿਚ ਦੋਸ਼ ਲਾਇਆ ਸੀ ਕਿ ਰਾਜ ਗਰੇਵਾਲ 36 ਨਾਮ ਇੰਸਟਾਗਰਾਮ ਆਈ.ਡੀ. ਤੋਂ ਪੋਸਟ ਪਾ ਕੇ ਉਨ੍ਹਾਂ ਨੂੰ ਮੱਥੇ ਵਿਚ ਗੋਲੀ ਮਾਰ ਕੇ ਮਾਰ ਦੇਣ ਦੀ ਧਮਕੀ ਦਿੱਤੀ ਗਈ। ਐੱਸ.ਐੱਸ.ਪੀ. ਨੇ ਦੱਸਿਆ ਕਿ ਕਾਂਗਰਸ ਵਿਧਾਇਕ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਕੇਸ ਦਰਜ ਕਰਕੇ ਐੱਸ.ਪੀ.ਡੀ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਦੀ ਇਕ ਟੀਮ ਨੇ ਟੈਕਨੀਕਲ ਸੈੱਲ ਦੀ ਮਦਦ ਨਾਲ ਇੰਸਟਾਗਰਾਮ ਦੀ ਰਾਜ ਗਰੇਵਾਲ 36 ਨਾਮਕ ਆਈ.ਡੀ. ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ਗੋਲੀ ਮਾਰ ਕੇ ਮਾਰਨ ਦੀ ਧਮਕੀ ਦੇਣ ਸੰਬੰਧੀ ਕੀਤਾ ਗੁਨਾਹ ਕਬੂਲ ਕਰ ਲਿਆ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.