NewsPress ReleasePunjab

ਕਾਂਗਰਸ ਆਪਣੇ ‘ਭ੍ਰਿਸ਼ਟ’ ਆਗੂਆਂ ਨੂੰ ਬਚਾਉਣ ਦੀ ਕਰ ਰਹੀ ਕੋਸ਼ਿਸ਼: ਮਲਵਿੰਦਰ ਸਿੰਘ ਕੰਗ

ਕੰਗ ਦਾ ਵੜਿੰਗ ਨੂੰ ਸਵਾਲ: ਜੇਕਰ ਕਾਂਗਰਸੀ ਬੇਕਸੂਰ ਹਨ, ਤਾਂ ਵਿਜੀਲੈਂਸ ਦੀ ਪੁੱਛਗਿੱਛ ਤੋਂ ਡਰ ਕਿਉਂ?

ਕਿਸੇ ਵੀ ਭ੍ਰਿਸ਼ਟ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਮਾਨ ਸਰਕਾਰ ਸਿਸਟਮ ਵਿੱਚ ਸੁਧਾਰ ਲਿਆਉਣ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ: ਮਲਵਿੰਦਰ ਕੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਅੱਜ ਵਿਜੀਲੈਂਸ ਦਫ਼ਤਰ ਅੱਗੇ ਕਾਂਗਰਸ ਵੱਲੋਂ ਦਿੱਤੇ ਧਰਨੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭ੍ਰਿਸ਼ਟ ਅਤੇ ਨਾਪਾਕ ਲੋਕ ਭਗਵੰਤ ਮਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਜਾਂਚਾਂ ਤੋਂ ਬਚ ਨਹੀਂ ਸਕਦੇ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਵੀ ਆਪਣੇ ਸਵਾਰਥੀ ਅਤੇ ਭ੍ਰਿਸ਼ਟ ਆਗੂਆਂ ਨੂੰ ਬਚਾਉਣ ਦੀ ਬਜਾਏ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ ਦੀ ਸਲਾਹ ਦਿੱਤੀ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਾਂਗਰਸ ਵੱਲੋਂ ਲਾਏ ਗਏ ਬਦਲਾਖੋਰੀ ਦੀ ਰਾਜਨੀਤੀ ਦੇ ਬੇਤੁਕੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੇ ਸਾਰੇ ਆਗੂ ਵਿਜੀਲੈਂਸ ਦੀ ਜਾਂਚ ਤੋਂ ਕਿਉਂ ਡਰਦੇ ਹਨ। ਕੰਗ ਨੇ ਕਿਹਾ, “ਜੇ ਉਹ ਬੇਕਸੂਰ ਹਨ ਅਤੇ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਨਹੀਂ ਹੈ ਤਾਂ ਉਹ ਨਿਰਪੱਖ ਜਾਂਚ ਤੋਂ ਭੱਜ ਕਿਉਂ ਰਹੇ ਹਨ? ਨਿਰਪੱਖ ਜਾਂਚ ਦਾ ਸਾਹਮਣਾ ਕਰੋ ਅਤੇ ਅਦਾਲਤਾਂ ਵਿੱਚ ਆਪਣੀ ਬੇਗੁਨਾਹੀ ਸਾਬਤ ਕਰੋ।”

Punjab Politics : Grewal ਨੇ Captain ਨੂੰ ਦੱਸਿਆ ਗੰਦ, ਪੈ ਗਿਆ BJP ’ਚ ਕਲੇਸ਼, Simranjit Mann ਦਾ ਲਾਤਾ ਨੰਬਰ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਉਦਾਹਰਨ ਦਿੰਦਿਆਂ ਕੰਗ ਨੇ ਕਿਹਾ ਕਿ ਕਾਂਗਰਸੀ ਨੇਤਾਵਾਂ ਨੂੰ ਵੀ ਉਨ੍ਹਾਂ ਵਾਂਗ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ ਕਿਉਂਕਿ ਉਹ ਬੇਕਸੂਰ ਹਨ ਅਤੇ ਝੂਠੇ ਕੇਸਾਂ ਤੋਂ ਡਰਦੇ ਨਹੀਂ ਅਤੇ ਜਲਦ ਹੀ ਅਦਾਲਤ ਵਿੱਚ ਸੱਚਾਈ ਸਭ ਦੇ ਸਾਹਮਣੇ ਆ ਜਾਵੇਗੀ।ਉਨ੍ਹਾਂ ਕਾਂਗਰਸੀ ਆਗੂਆਂ ਨੂੰ ਵੱਧ ਰਹੀ ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਡਰੱਗ ਮਾਫੀਆ ਵਿਰੁੱਧ ਧਰਨੇ ਦੇਣ ਦੀ ਸਲਾਹ ਦਿੱਤੀ। ਮਾਨ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਜਨਤਾ ਦੇ ਪੈਸੇ ਦੀ ਲੁੱਟ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਦੇ ਲੋਕ ਕਈ ਘੁਟਾਲਿਆਂ, ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਫਸੇ ਹੋਏ ਸਨ ਅਤੇ ਹੁਣ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਤੋਂ ਭ੍ਰਿਸ਼ਟਾਚਾਰੀ ਆਗੂ ਘਬਰਾਏ ਹੋਏ ਹਨ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹਾਂ ਅਤੇ ਪੰਜਾਬੀਆਂ ਨੂੰ ਲੁੱਟਣ ਦੀ ਸਜ਼ਾ ਮਿਲੇਗੀ।

Congress ਦੇ ਪ੍ਰਦਰਸ਼ਨ ’ਚ ਪਈ ਭਸੂੜੀ, Bajwa ਹੋਇਆ ਨਰਾਜ਼ | D5 Channel Punjabi

ਕੰਗ ਅਨੁਸਾਰ, “ਮਾਨ ਸਰਕਾਰ ਵੱਲੋਂ ਫੂਡ ਐਂਡ ਸਪਲਾਈ, ਟਰਾਂਸਪੋਰਟ ਅਤੇ ਮਾਈਨਿੰਗ ਵਿਭਾਗ ਦੀਆਂ ਫਾਈਲਾਂ ਦੀ ਘੋਖ ਕੀਤੀ ਜਾ ਰਹੀ ਹੈ ਤਾਂ ਇਨ੍ਹਾ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਲਬੀਰ ਸਿੱਧੂ ਅਤੇ ਹੋਰ ਕਾਂਗਰਸੀ ਆਗੂਆਂ ਦੇ ਨਾਂ ਸਾਹਮਣੇ ਆ ਰਹੇ ਹਨ। ਪਿਛਲੀ ਸਰਕਾਰ ਦੌਰਾਨ ਹੋਏ ਵੱਖ-ਵੱਖ ਘੁਟਾਲਿਆਂ ਦੀ ਜਾਂਚ ਚੱਲ ਰਹੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ।” ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿੱਚ ਹੋਏ 150 ਕਰੋੜ ਰੁਪਏ ਦੇ ਘਪਲੇ ਦੀ ਵੀ ਜਾਂਚ ਚੱਲ ਰਹੀ ਹੈ। ‘ਆਪ’ ਸਰਕਾਰ ਆਪਣੀ ਜ਼ਿੰਮੇਵਾਰੀ ਸਮਝਦੀ ਹੈ ਕਿ ਉਹ ਲੋਕਾਂ ਦੇ ਸਾਹਮਣੇ ਸੱਚਾਈ ਲਿਆਵੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਸਜ਼ਾਵਾਂ ਦੇਵੇ।

Delhi Chalo Protest : Delhi ’ਚ ਕਿਸਾਨਾਂ ਨੇ ਪਾਇਆ ਗਾਹ, ਪੱਟਤੇ ਬੈਰੀਕੇਡ, ਮਾਹੌਲ ਖ਼ਰਾਬ | D5 Channel Punjabi

ਉਹਨਾਂ ਸਾਬਕਾ ਜੇਲ ਮੰਤਰੀ ਅਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਰੰਧਾਵਾ ‘ਤੇ ਕਾਂਗਰਸ ਸਰਕਾਰ ਦੌਰਾਨ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਉਣ ਲਈ ਮੋਹਾਲੀ ਵਿਖੇ ਫਰਜ਼ੀ ਐਫਆਈਆਰ ਦਰਜ ਕਰ ਰੋਪੜ ਕੇਂਦਰੀ ਜੇਲ੍ਹ ‘ਚ ਉਸਨੂੰ ‘ਵੀਵੀਆਈਪੀ ਟ੍ਰੀਟਮੈਂਟ’ ਦੇਣ ਦਾ ਦੋਸ਼ ਵੀ ਲਗਾਇਆ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ‘ਛੱਲਾ ਮੁੜ ਕੇ ਨੀ ਆਇਆ’ ਅਤੇ ਆਪਣੇ ਕਾਰਜਕਾਲ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਨਾਲ ਪੈਸਾ ਇਕੱਠਾ ਕਰ ਹੁਣ ਵਿਦੇਸ਼ ‘ਚ ‘ਲੁਕਿਆ’ ਬੈਠਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button