Breaking NewsD5 specialEntertainmentNewsPunjabTop News

ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ Live ਹੋ ਦਿੱਤਾ ਵਿਰੋਧੀਆਂ ਨੂੰ ਕਰਾਰਾ ਜਵਾਬ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਦਾ ਹੱਥ ਫੜ੍ਹਿਆ, ਜਿਸ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਕਾਂਗਰਸ ‘ਚ ਸ਼ਾਮਲ ਹੋਣ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਸ਼ਨੀਵਾਰ ਨੂੰ ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਆਪਣਾ ਪੱਖ ਰੱਖਿਆ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੇਕਰ ਉਹ ਕਾਂਗਰਸ ਛੱਡ ਕੇ ਦੂਜੀ ਪਾਰਟੀ ‘ਚ ਜਾਂਦੇ ਤਾਂ ਲੋਕਾਂ ਨੇ ਕਹਿਣਾ ਸੀ ਕਿ ਤੁਸੀਂ ਬੇਅਦਬੀ ਵਾਲਿਆਂ ਨਾਲ ਮਿਲੇ ਫਿਰਦੇ ਹੋ। ਉਨ੍ਹਾਂ ਕਿਹਾ ਕਿ ਜੇਕਰ ਉਹ ਭਾਜਪਾ ‘ਚ ਜਾਂਦੇ ਤਾਂ ਲੋਕਾਂ ਨੇ ਕਹਿਣਾ ਸੀ ਕਿ ਇਹ ਕਿਸਾਨਾਂ ਦੀ ਵਿਰੋਧੀ ਪਾਰਟੀ ਹੈ।

32 ਕਿਸਾਨ ਜਥੇਬੰਦੀਆਂ ਦਾ ਵੱਡਾ ਫੈਸਲਾ, ਹਰਿਆਣਾ ਦੇ ਕਿਸਾਨ ਹੋਏ ਖੁਸ਼, ਖੱਟਰ ਸਰਕਾਰ ਲਈ ਬਿਪਤਾ ! D5 Channel Punjabi

ਉਨ੍ਹਾਂ ਕਿਹਾ ਕਿ ਜੇਕਰ ਮੈਂ ਆਜ਼ਾਦ ਖੜ੍ਹਾ ਹੋ ਜਾਂਦਾ ਹੈ ਤਾਂ ਵੀ ਲੋਕਾਂ ਨੇ ਸਵਾਲ ਚੁੱਕਣੇ ਸੀ। ਉਨ੍ਹਾਂ ਨੇ ਸਵਾਲ ਚੁੱਕਣ ਵਾਲਿਆਂ ਨੂੰ ਕਿਹਾ ਕਿ ਉਹ ਮੈਨੂੰ ਦੱਸ ਦੇਣ ਕਿ ਮੇਰੇ ਲਈ ਕੀ ਸਹੀ ਹੈ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕੋਈ ਕਦਮ ਚੁੱਕ ਰਿਹਾ ਹੈ ਤਾਂ ਉਹ ਬੇਵਕੂਫ਼ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਘਰ ਬੈਠਿਆਂ 3 ਸਾਲਾਂ ‘ਚ ਮੇਰੇ ‘ਤੇ 6 ਪਰਚੇ ਹੋ ਚੁੱਕੇ ਹਨ ਅਤੇ ਜੇਕਰ ਮੇਰੇ ਨਾਲ ਇਹ ਸਭ ਕੁੱਝ ਹੋ ਰਿਹਾ ਹੈ ਤਾਂ ਫਿਰ ਆਮ ਲੋਕਾਂ ਨਾਲ ਕੀ ਹੁੰਦਾ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਕੁੱਝ ਵੀ ਕੀਤਾ ਹੈ, ਸਹੀ ਕੀਤਾ ਹੈ ਅਤੇ ਉਨ੍ਹਾਂ ਨੂੰ ਸਿਰਫ ਆਪਣੇ ਪਰਿਵਾਰ ਨਾਲ ਹੀ ਕੋਈ ਫ਼ਰਕ ਪੈਂਦਾ ਹੈ ਅਤੇ ਪਰਿਵਾਰ ਲਈ ਉਨ੍ਹਾਂ ਵੱਲੋਂ ਹਰ ਚੀਜ਼ ਨੂੰ ਕਲੀਅਰ ਕਰਨਾ ਬਣਦਾ ਹੈ।

ਚੰਨੀ ਸਰਕਾਰ ਦੇ ਐਲਾਨਾਂ ਦਾ ਅਸਲ ਸੱਚ, ਨਿਕਲ ਆਈ ਐਲਾਨਾਂ ਦੀ ਫਾਈਲ ! D5 Channel Punjabi

ਉਨ੍ਹਾਂ ਕਿਹਾ ਕਿ ਆਪਣੇ ਖ਼ਿਲਾਫ਼ ਬੋਲਣ ਵਾਲੇ ਲੋਕਾਂ ਦੇ ਸਰਟੀਫਿਕੇਟ ਦੀ ਉਨ੍ਹਾਂ ਨੂੰ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਹਿੰਮਤ ਰੱਖਦਾ ਹਾਂ ਅਤੇ ਜੋ ਗੱਲ ਕਹੀ ਹੈ, ਉਸ ‘ਤੇ ਕਾਇਮ ਰਹਾਂਗਾ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜਿਹੜੀ ਗੱਲ ਗਲਤ ਹੈ, ਉਸ ਨੂੰ ਠੋਕ ਕੇ ਗਲਤ ਕਹਾਂਗਾ। ਉਨ੍ਹਾਂ ਕਿਹਾ ਕਿ ਜੇਕਰ ਚੁੱਪ ਹੀ ਕਰਨਾ ਹੁੰਦਾ ਤਾਂ ਹੁਣ ਵੀ ਉਹ ਲਾਈਵ ਨਾ ਹੁੰਦੇ।

ਜਥੇਬੰਦੀਆਂ ਦੀ ਮੀਟਿੰਗ, ਵੱਡਾ ਫੈਸਲਾ, ਕਦੋਂ ਖ਼ਤਮ ਹੋਵੇਗਾ ਅੰਦੋਲਨ ? || D5 Channel Punjabi

ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਮਾਨਸਾ ਦੇ ਲੋਕਾਂ ਨਾਲ ਖੜ੍ਹਨਾ ਚਾਹੁੰਦੇ ਹਨ ਅਤੇ ਉਨ੍ਹਾਂ ਦੇ ਲਈ ਹੀ ਉਹ ਸਿਆਸਤ ‘ਚ ਆਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਉਨ੍ਹਾਂ ਨੂੰ ਕੋਈ ਸਵਾਲ ਕਰਨਾ ਹੈ ਤਾਂ ਜਿੱਥੇ ਮਰਜ਼ੀ, ਜਦੋਂ ਮਰਜ਼ੀ ਉਨ੍ਹਾਂ ਤੋਂ ਪੁੱਛ ਸਕਦਾ ਹੈ। ਉਨ੍ਹਾਂ ਕਿਹਾ ਕਿ ਹਾਂ ਜੇਕਰ ਕੱਲ੍ਹ ਨੂੰ ਸਰਕਾਰ ਬਣਦੀ ਹੈ ਤਾਂ ਉਹ ਲੋਕਾਂ ਦੇ ਕੰਮ ਨਹੀਂ ਕਰਦੇ ਤਾਂ ਲੋਕ ਉਨ੍ਹਾਂ ਨੂੰ ਮਾੜਾ ਕਹਿ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button