Press ReleasePunjabTop News

ਕਾਂਗਰਸ ਤੇ ਭਾਜਪਾ ਵੱਲੋਂ ਪੰਜਾਬ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀ: ਮੁੱਖ ਮੰਤਰੀ

ਭਾਜਪਾ ਉਤੇ ਪਿਛਲੇ ਦਰਵਾਜ਼ਿਓ ਆਪਣੀਆਂ ਸਰਕਾਰਾਂ ਬਣਾਉਣ ਲਈ ਦਲ-ਬਦਲੀ ਵਿਰੋਧੀ ਕਾਨੂੰਨ ਦੀ ਵਰਤੋਂ ਕਰਨ ਦਾ ਲਾਇਆ ਦੋਸ਼

ਕਾਂਗਰਸ ਤੇ ਭਾਜਪਾ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਦੱਸਿਆ
ਪੰਜਾਬ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਪੇਸ਼
ਵਿਧਾਨ ਸਭਾ ਦੇ ‘ਖਿਆਲੀ ਜਾਂ ਮੌਕ’ ਸੈਸ਼ਨ ਕਰਵਾਉਣ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਕੀਤੀ ਆਲੋਚਨਾ

ਚੰਡੀਗੜ੍ਹ : ਕਾਂਗਰਸ ਤੇ ਭਾਜਪਾ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਲਿਆਉਣਾ ਇਸ ਕਰ ਕੇ ਜ਼ਰੂਰੀ ਸੀ ਕਿਉਂਕਿ ਦੋਵਾਂ ਪਾਰਟੀਆਂ ਨੇ ਸੂਬੇ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਹੋਈਆਂ ਸਰਕਾਰਾਂ ਨੂੰ ਤੋੜਨ ਲਈ ਹੱਥ ਮਿਲਾ ਲਿਆ ਹੈ। ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਭਰ ਵਿੱਚ ਪਿਛਲੇ ਦਰਵਾਜ਼ਿਓ ਆਪਣੀਆਂ ਸਰਕਾਰਾਂ ਬਣਾਉਣ ਲਈ ਦਲ-ਬਦਲੀ ਵਿਰੋਧੀ ਕਾਨੂੰਨ ਦੀ ਵਰਤੋਂ ਨਵੇਂ ਹਥਿਆਰ ਵਜੋਂ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਇਸ ਦੀ ਸਭ ਤੋਂ ਵੱਡੀ ਪੀੜਤ ਹੋਣ ਦੇ ਬਾਵਜੂਦ ਕਾਂਗਰਸ ਇਸ ਦੀ ਹਮਾਇਤ ਕਰ ਰਹੀ ਹੈ।

‘ਆਪ’ ਵਿਧਾਇਕਾਂ ਨੂੰ ਖਰੀਦਣ ਦਾ ਅਸਲ ਸੱਚ! ਸੈਸ਼ਨ ਦੀਆਂ ਅੰਦਰੂਨੀ ਗੱਲਾਂ ਆਈਆਂ ਬਾਹਰ!

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਵਿਧਾਇਕਾਂ ਨੂੰ ਲੁਭਾ ਕੇ ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਤੇ ਹੋਰ ਸੂਬਿਆਂ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਭੰਗ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਤਿੰਨ ਦਫ਼ਾ ਸਰਕਾਰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਹੁਣ ਪੰਜਾਬ ਵਿੱਚ ਪੈਸੇ ਨਾਲ ਵਿਧਾਇਕਾਂ ਨੂੰ ਖਰੀਦਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸੂਬੇ ਵਿੱਚ ਸੱਤਾ ਹਾਸਲ ਦੀ ਮ੍ਰਿਗ ਤ੍ਰਿਸ਼ਨਾ ਪਿੱਛੇ ਭੱਜ ਰਹੀ ਹੈ ਅਤੇ ਇਸ ਕਦਮ ਰਾਹੀਂ ਉਹ ‘ਦੁੱਕੀਆਂ ਨਾਲ ਆਪ ਦੇ ਯੱਕੇ ਖਰੀਦਣ’ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਪੰਜਾਬ ’ਚ ਮੁੜ ਹੋਣਗੀਆਂ ਵੋਟਾਂ! ਉੱਗੋਕੇ ਦੇ ਪਿਤਾ ਦੀ ਮੌਤ ਦਾ ਵੜਿੰਗ ਨੇ ਦੱਸਿਆ ਸੱਚ! ਕੈਪਟਨ ਬਾਰੇ ਆਖੀ ਵੱਡੀ ਗੱਲ

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੈਸੇ ਦੇ ਬੈਗਾਂ ਦੀ ਵਰਤੋਂ ਕਰ ਕੇ ਜਮਹੂਰੀਅਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਵੀ ਇਹੋ ਕਰਦੀ ਰਹੀ ਹੈ ਅਤੇ ਹੁਣ ਇਹ ਭਗਵਾ ਪਾਰਟੀ ਕਾਂਗਰਸ ਦੇ ਨਕਸ਼ੇ ਕਦਮ ਉਤੇ ਚੱਲ ਰਹੀ ਹੈ। ਕਾਂਗਰਸ ਤੇ ਭਾਜਪਾ ਦੀ ਸਾਂਝ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਨੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕੀਤੀ ਹੈ ਪਰ ਇਸ ਯਾਤਰਾ ਦੌਰਾਨ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਤੋਂ ਜਾਣਬੁੱਝ ਕੇ ਦੂਰੀ ਰੱਖੀ ਗਈ ਹੈ ਤਾਂ ਕਿ ਚੋਣਾਂ ਵਿੱਚ ਭਾਜਪਾ ਨੂੰ ਲਾਹਾ ਦਿੱਤਾ ਜਾ ਸਕੇ।

Punjab ‘ਚ ਹੋਵੇਗੀ ਵੱਡੀ ਜੰਗ! ਸਿੱਖ ਕੌਮ ਦਾ ਹੋਵੇਗਾ ਨੁਕਸਾਨ! Bibi Badal ਦਾ ਵੱਡਾ ਬਿਆਨ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਆਸਤ ਵਿੱਚ ਲੋਕ ਭਲਾਈ ਦਾ ਨਵਾਂ ਏਜੰਡਾ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਭਾਜਪਾ ਲੀਡਰਸ਼ਿਪ ਨੂੰ ਆਪਣਾ ਵੰਡ ਪਾਊ ਏਜੰਡਾ ਛੱਡ ਕੇ ਲੋਕਾਂ ਦੀ ਭਲਾਈ ਬਾਰੇ ਗੱਲ ਕਰਨ ਲਈ ਮਜਬੂਰ ਹੋਣਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਪ੍ਰਭਾਵ ਹੈ ਕਿ ਜਿਹੜੇ ਲੀਡਰ ਲੋਕਾਂ ਨੂੰ ਵੰਡਦੇ ਸਨ, ਉਹ ਹੁਣ ਸਕੂਲਾਂ, ਕਾਲਜਾਂ ਤੇ ਹਸਪਤਾਲਾਂ ਦੇ ਉਦਘਾਟਨ ਕਰਦੇ ਨਜ਼ਰ ਆ ਰਹੇ ਹਨ।

ਸੈਸ਼ਨ ਤੋਂ ਬਾਹਰ ਆ ਕੇ ਗਰਮ ਹੋਇਆ Partap Bajwa, ‘AAP’ ਸਰਕਾਰ ਦੀ ਦੱਸੀ ਵੱਡੀ ਚਾਲ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਭਾਜਪਾ ਵਿੱਚ ਦਲ-ਬਦਲੂ ਰਾਜ ਕਰ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਹੜੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਭਾਜਪਾ ਦੇ ਇਸ਼ਾਰੇ ਉਤੇ ਚੱਲ ਰਹੇ ਸਨ, ਨੇ ਹੁਣ ਰਸਮੀ ਤੌਰ ਉਤੇ ਭਾਜਪਾ ਦਾ ਪੱਲਾ ਫੜ ਲਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੋਇਆ ਹੈ ਕਿ ਚੋਣਾਂ ਵਿੱਚ ਹਾਰ ਮਗਰੋਂ ਕਿਸੇ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਹੀ ਗਾਇਬ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਦੇ ਕਾਰਜਕਾਲ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਹੀ ਉਹ ਹੁਣ ਗਾਇਬ ਹਨ।

Vidhan Sabha ਦੇ ਬਾਹਰ ਹੰਗਾਮਾ, ਲੀਡਰਾਂ ਦਾ ‘AAP’ ਨਾਲ ਪਿਆ ਪੇਚਾ, ਮਾਹੌਲ ਹੋ ਗਿਆ ਤੱਤਾ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਕੋਈ ਕੰਮ ਨਾ ਕਰਨ ਕਾਰਨ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੂਬਾਈ ਵਿਧਾਨ ਸਭਾ ਤੋਂ ਬਾਹਰ ਕੀਤਾ ਪਰ ਇਹ ਆਗੂ ਹੁਣ ‘ਖਿਆਲੀ ਜਾਂ ਮੌਕ ਸੈਸ਼ਨ’ ਕਰਵਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਅਤੇ ਆਪਣੀ ਨਿਰਾਸ਼ਾ ਕੱਢ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਮੀਦ ਨੂੰ ਵੋਟ ਪਾਈ ਅਤੇ ਆਮ ਆਦਮੀ ਪਾਰਟੀ (ਆਪ) ਸੂਬੇ ਨੂੰ ਦੇਸ਼ ਭਰ ਵਿੱਚੋਂ ਮੋਹਰੀ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ।

Punjab Vidhan Sabha ਦੇ ਇਜਲਾਸ ’ਚ ਵਿਰੋਧੀ ਲੀਡਰਾਂ ਦਾ ਚੱਲਿਆ ਯੱਕਾ? AAP ਨੂੰ ਮੰਨਣੀ ਪਈ ਗੱਲ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਕ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਸਕੀਮ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਪਾਸ ਕੀਤੀ ਅਤੇ ਸੂਬੇ ਭਰ ਵਿੱਚ 100 ਦੇ ਕਰੀਬ ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲੱਖਾਂ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਠੇਕੇ `ਤੇ ਰੱਖੇ ਮੁਲਾਜ਼ਮਾਂ ਦੀਆਂ ਨੌਕਰੀਆਂ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਉਤੇ ਜਾ ਕੇ ਆਟਾ-ਦਾਲ ਮੁਹੱਈਆ ਕਰਵਾਉਣ ਦੀ ਯੋਜਨਾ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ।

MLA Labh Singh Ugoke ਨੂੰ ਵੱਡਾ ਸਦਮਾ, ਘਰ ’ਚ ਵਿਛੇ ਸੱਥਰ, ਪਿਆ ਕੂਕ ਰੌਲਾ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਹੁੰਦੀ ਹੈ ਪਰ ਭਾਜਪਾ ਅਤੇ ਕਾਂਗਰਸ ‘ਅਪਰੇਸ਼ਨ ਲੋਟਸ’ ਰਾਹੀਂ ਲੋਕਾਂ ਦੇ ਫ਼ਤਵੇ ਦਾ ਅਪਮਾਨ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਰਾਸ਼ਟਰਪਤੀ ਭਵਨ ਵਿੱਚ ਸਥਿਤ ਮੁਗਲ ਗਾਰਡਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਵਿੱਚ ਵੱਖ-ਵੱਖ ਕਿਸਮਾਂ ਦੇ ਫੁੱਲ ਹਨ, ਜਿਸ ਕਾਰਨ ਲੋਕ ਇਨ੍ਹਾਂ ਦੀ ਵੰਨ-ਸੁਵੰਨਤਾ ਦੇਖਣ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਜਮਹੂਰੀਅਤ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਬੈਂਚ ਦੀ ਆਪਣੀ ਵੱਖੋ-ਵੱਖਰੀ ਅਹਿਮੀਅਤ ਹੈ।

Punjab Vidhan Sabha : CM Mann ਨੇ Vidhan Sabha ’ਚ ਕੀਤਾ ਧਮਾਕਾ! ਵਿਰੋਧੀਆਂ ਨੂੰ ਪਈਆਂ ਭਾਜੜਾਂ

ਮੁੱਖ ਮੰਤਰੀ ਨੇ ਕਿਹਾ ਕਿ ਅੱਜ-ਕੱਲ੍ਹ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੀ ਰਵਾਇਤ ਬਣ ਗਈ ਹੈ ਅਤੇ ਇੱਥੋਂ ਤੱਕ ਕਿ ਸਿਆਸੀ ਆਗੂ ਅਕਸਰ ਇਸ `ਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਰਾਹੀਂ ਜਮਹੂਰੀਅਤ ਦੀ ਰੂਹ ਨੂੰ ਠੇਸ ਪਹੁੰਚਾਈ ਜਾਂਦੀ ਹੈ, ਜੋ ਉਸਾਰੂ ਸੰਕੇਤ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਰਕਾਰ ਦੀਆਂ ਨੀਤੀਆਂ `ਤੇ ਪੂਰਾ ਭਰੋਸਾ ਪ੍ਰਗਟ ਕੀਤਾ ਅਤੇ ਇਸ ਵਿਸ਼ਵਾਸ ਨੂੰ ਬਹਾਲ ਕਰਨ ਲਈ ਇਹ ਮਤਾ ਪੇਸ਼ ਕੀਤਾ ਗਿਆ ਹੈ।

Navjot Sidhu ਦੇ ਜ਼ਮਾਨਤੀ ਵਾਰੰਟ ਹੋਏ ਜਾਰੀ! ਜੇਲ੍ਹ ਤੋਂ ਆਵੇਗਾ ਬਾਹਰ? Ashu ਦੇ ਬਣੇ ਗਵਾਹ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਤਾ ਦਰਸਾਉਂਦਾ ਹੈ ਕਿ ਲੋਕਾਂ ਦਾ ਸਾਡੇ ਵਿੱਚ ਵਿਸ਼ਵਾਸ ਹੈ ਅਤੇ ਸਾਨੂੰ ਲੋਕਾਂ ਵਿੱਚ ਵਿਸ਼ਵਾਸ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਲੋਕਾਂ ਦਾ ਭਰੋਸਾ ਖੋਹਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਪਰ ਅਜਿਹਾ ਕਿਸੇ ਵੀ ਕੀਮਤ `ਤੇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਾਰ-ਜ਼ਿੰਦਗੀ ਦਾ ਹਿੱਸਾ ਹੈ ਪਰ ਕਾਂਗਰਸ ਇਸ ਨੂੰ ਹਜ਼ਮ ਨਹੀਂ ਕਰ ਪਾ ਰਹੀ, ਜਿਸ ਕਾਰਨ ਉਹ ‘ਅਪਰੇਸ਼ਨ ਲੋਟਸ’ ਦੇ ਹੱਕ ਵਿੱਚ ਉੱਤਰੀ ਹੋਈ ਹੈ।

SGPC ਨੇ ਖੋਲ੍ਹਿਆ ਮੋਰਚਾ, ਮੁੜ ਫਸਿਆ HSGPC ਪੇਚ, Sukhbir Badal ਨੇ ਕੀਤਾ ਐਲਾਨ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਂਗਰਸ ਦੇ ਦੀਵਾਲੀਏਪਣ ਨੂੰ ਦਰਸਾਉਂਦਾ ਹੈ ਜੋ ਹੁਣ ਆਪਣੇ ਵਿਧਾਇਕਾਂ ਨੂੰ ਵੇਚਣ ਦੀ ਹੱਦ ਤੱਕ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਨੇ ‘ਭਾਰਤ ਜੋੜੋ’ ਯਾਤਰਾ ਕੱਢੀ ਹੈ ਪਰ ਉਹ ਰਾਜਸਥਾਨ ਵਿੱਚ ਆਪਣਾ ਘਰ ਨਹੀਂ ਸੰਭਾਲ ਸਕੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਆੜੇ ਹੱਥੀਂ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ‘ਅਪਰੇਸ਼ਨ ਲੋਟਸ` ਫੇਲ੍ਹ ਹੋ ਜਾਣ ਦੇ ਸਦਮੇ ਵਿਚ ਹਨ, ਜਿਵੇਂ ਉਨ੍ਹਾਂ ਦੀਆਂ ਗੁੱਝੀਆਂ ਸਕੀਮਾਂ ਧਰੀਆ-ਧਰਾਈਆਂ ਰਹਿ ਗਈਆਂ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮਤੇ ਰਾਹੀਂ ਤੱਥਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ ਕਿਉਂਕਿ ਸੈਸ਼ਨ ਲਾਈਵ ਚੱਲ ਰਿਹਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਸ ਸੈਸ਼ਨ ਦੀ ਮੰਗ ਕਰ ਰਹੇ ਸਨ, ਉਹ ਬਹਿਸ ਤੋਂ ਭੱਜ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਭਾਜਪਾ ਦੀ ‘ਬੀ` ਟੀਮ ਵਜੋਂ ਕੰਮ ਕਰ ਰਹੇ ਹਨ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਾਂਗਰਸੀ ਆਗੂਆਂ ਨੇ ਵਿਧਾਨ ਸਭਾ ਦੇ ਬਹੁਤ ਹੀ ਸਤਿਕਾਰਤ ਅਹੁਦੇ ਵਾਲੇ ਸਪੀਕਰ ਵਿਰੁੱਧ ਸ਼ਰਮਨਾਕ ਨਾਅਰੇਬਾਜ਼ੀ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button