Breaking NewsD5 specialNewsPoliticsPress ReleasePunjabTop News

ਕਾਂਗਰਸ ਦੀ ਜਾਤ- ਧਰਮ ਦੀ ਰਾਜਨੀਤੀ ਦਾ ਸ਼ਿਕਾਰ ਹੋਏ ਸੁਨੀਲ ਜਾਖੜ: ‘ਆਪ’

ਜਾਖੜ ਨੂੰ ਕਾਂਗਰਸ ਦੀ ਇਸ ਘਟੀਆ ਰਾਜਨੀਤੀ ਦਾ ਭੁਗਤਣਾ ਪਿਆ ਖ਼ਮਿਆਜ਼ਾ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸੁਨੀਲ ਜਾਖੜ ਕਾਂਗਰਸ ਦੀ ਸਮਾਜ ਨੂੰ ਜਾਤ ਅਤੇ ਧਰਮ ਦੇ ਨਾਂਅ ’ਤੇ ਵੰਡਣ ਵਾਲੀ ਰਾਜਨੀਤੀ ਦਾ ਸ਼ਿਕਾਰ ਹੋਏ ਹਨ।

ਸਰਕਾਰ ਨੂੰ ਪਈ ਨਵੀਂ ਬਿਪਤਾ! ‘ਆਪ’ ਦੇ ਲੀਡਰ ਹੋਏ ਬਾਗੀ! ਚੋਣਾਂ ਦੀ ਤਿਆਰੀ ’ਚ BJP | D5 Channel Punjabi

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਨੀਲ ਜਾਖੜ ਸਨਮਾਨਯੋਗ ਆਗੂ ਹਨ। ਪੰਜਾਬ ਦੀ ਰਾਜਨੀਤੀ ’ਚ ਉਨ੍ਹਾਂ ਦਾ ਇੱਕ ਵਿਸ਼ੇਸ਼ ਸਥਾਨ ਹੈ। ਕੰਗ ਨੇ ਕਾਂਗਰਸ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੂਰੇ ਦੇਸ਼ ਵਿੱਚ ਜਾਤ ਅਤੇ ਧਰਮ ਦੀ ਰਾਜਨੀਤੀ ਕੀਤੀ ਹੈ ਅਤੇ ਲੋਕਾਂ ਨੂੰ ਜਾਤ ਅਤੇ ਧਰਮ ਦੇ ਆਧਾਰ ’ਤੇ ਵੰਡ ਕੇ ਸੱਤਾ ਪ੍ਰਾਪਤ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ।

ਲਓ ਜੀ! ਖੇਤ ਜਾਂਦੇ ਕਿਸਾਨਾਂ ਦੀ ਹੋਣ ਲੱਗੀ ਤਲਾਸ਼ੀ!ਅਧਿਕਾਰੀਆਂ ਨੇ ਰੱਖੀਂ ਪੂਰੀ ਬਾਜ਼ ਅੱਖ!

ਸਮਾਜ ਨੂੰ ਊਚ- ਨੀਚ, ਜਾਤ- ਧਰਮ ਵਿੱਚ ਵੰਡਣਾ ਹੀ ਕਾਂਗਰਸ ਦੀ ਮੁੱਖ ਰਾਜਨੀਤੀ ਰਹੀ ਹੈ। ਅੱਜ ਸੁਨੀਲ ਜਾਖੜ ਨੂੰ ਕਾਂਗਰਸ ਦੀ ਇਸ ਘਟੀਆ ਰਾਜਨੀਤੀ ਦਾ ਖ਼ਮਿਆਜ਼ਾ ਭੁਗਤਣਾ ਪਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button