Breaking NewsD5 specialNewsPunjabTop News

ਕਾਂਗਰਸ ਦੇ ਚਾਰ ਮੰਤਰੀ ‘ਆਪ’ ‘ਚ ਸ਼ਾਮਲ ਹੋਣ ਲਈ ਤਿਆਰ ?

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵੱਲੋਂ ਅੱਜ ਵੱਡਾ ਦਾਅਵਾ ਕੀਤਾ ਗਿਆ ਹੈ। ‘ਆਪ’ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਵੱਡੇ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਾ ਚਾਹੁੰਦੇ ਹਨ। ਉਨ੍ਹਾਂ ਚਾਰ ਮੰਤਰੀਆਂ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਗੰਭੀਰ ਇਲਜ਼ਾਮ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

Farmers Won : ਲਓ ਜਥੇਬੰਦੀਆਂ ਨੇ ਫੇਰ ਸੱਦੀ ਮੀਟਿੰਗ! ਕਰਤਾ ਨਵਾਂ ਐਲਾਨ || D5 Channel Punjabi

ਰਾਘਵ ਚੱਢਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਇਸ ਲਈ ਅਸੀਂ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰਾਘਵ ਚੱਢਾ ਦੇ ਇਸ ਦਾਅਵੇ ਨੇ ਵੱਡੀ ਚਰਚਾ ਛੇੜ ਦਿੱਤੀ ਹੈ ਕਿ ਆਖਰ ਉਹ ਕਿਹੜੇ ਮੰਤਰੀ ਹਨ ਜੋ ਕਾਂਗਰਸ ਅੰਦਰ ਖੁਸ਼ ਨਹੀਂ ਹਨ। ਇਸ ਵੀ ਅਹਿਮ ਹੈ ਕਿ ਪੰਜਾਬ ਅੰਦਰ ਨਾਜਾਇਜ਼ ਮਾਈਨਿੰਗ ਦਾ ਮੁੱਦਾ ਛਾਇਆ ਹੋਇਆ ਹੈ, ਸ਼ਾਇਦ ਆਮ ਆਦਮੀ ਪਾਰਟੀ ਨੇ ਇਹ ਦਾਅਵਾ ਕਰਕੇ ਇਸ ਮੁੱਦੇ ਨੂੰ ਉਠਾਇਆ ਹੋਵੇ।

22 ਫ਼ਸਲਾਂ ਤੇ ਮਿਲੀ MSP? ਬੀਜੇਪੀ ਲੀਡਰ ਨੇ ਬਿਲ ਕੀਤਾ ਪਾਸ ? ਕਿਸਾਨਾਂ ਚ ਖੁਸ਼ੀ ਦੀ ਲਹਿਰ

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਕਾਂਗਰਸ ਵਿੱਚ ਚਲੇ ਗਏ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਕਈ ਕਾਂਗਰਸੀ ਮੰਤਰੀ ਤੇ ਵਿਧਾਇਕ ਵੀ ਆਮ ਆਦਮੀ ਪਾਰਟੀ ਵਿੱਚ ਆਉਣ ਲਈ ਤਿਆਰ ਹਨ। ਹੁਣ ਰਾਘਵ ਚੱਢਾ ਨੇ ਦਾਅਵਾ ਕੀਤਾ ਹੈ ਕਿ ਚਾਰ ਕਾਂਗਰਸੀ ਮੰਤਰੀ ਆਮ ਆਦਮੀ ਪਾਰਟੀ ਵਿੱਚ ਆਉਣ ਲਈ ਤਿਆਰ ਹਨ ਪਰ ਉਨ੍ਹਾਂ ਇਨਕਾਰ ਕਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button