PunjabTop News

ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਦੀ AAP ਪਾਰਟੀ ‘ਚ ਸ਼ਾਮਲ ਹੋਣ ਦੀ ਸੰਭਾਵਨਾ

ਸੰਗਰੂਰ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਮੰਗਲਵਾਰ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਅੱਜ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਮੰਗਲਵਾਰ ਨੂੰ ਗੋਲਡੀ ਨੇ ਆਪਣਾ ਅਸਤੀਫਾ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਕੇ ਕਿਹਾ ਸੀ ਕਿ ਉਹ ਕਾਂਗਰਸ ਹਾਈਕਮਾਂਡ ਤੋਂ ਨਿਰਾਸ਼ ਹਨ। ਇਸ ਕਾਰਨ ਉਹ ਜ਼ਿਲ੍ਹਾ ਸੰਗਰੂਰ ਕਾਂਗਰਸ ਦੀ ਪ੍ਰਧਾਨਗੀ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਗੋਲਡੀ ਪਿਛਲੇ ਕਈ ਦਿਨਾਂ ਤੋਂ ਪਾਰਟੀ ਤੋਂ ਨਾਰਾਜ਼ ਸੀ। ਹਾਲ ਹੀ ‘ਚ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਈ ਸੀ, ਜਿਸ ‘ਚ ਮੰਗਲਵਾਰ ਸਵੇਰ ਤੋਂ ਹੀ ਦਲਬੀਰ ਸਿੰਘ ਗੋਲਡੀ ਵਲੋਂ ਕੋਈ ਨਵਾਂ ਕਦਮ ਚੁੱਕਣ ਦੀ ਗੱਲ ਕਹੀ ਜਾ ਰਹੀ ਸੀ। ਗੋਲਡੀ ਨੇ ਅਸਤੀਫਾ ਦੇ ਕੇ ਉਨ੍ਹਾਂ ਸੰਭਾਵਨਾਵਾਂ ਨੂੰ ਸੱਚ ਸਾਬਤ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button