Breaking NewsPunjabTop News

ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਵਧੀਆ ਮੁਸ਼ਕਲਾਂ, ਅਦਾਲਤ ਨੇ ਸੁਣਾਇਆ ਫੈਸਲਾ

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਬਲਾਕ ਸ਼ੰਭੂ ਵਿਚ ਹੋਏ ਕਰੋੜਾਂ ਰੁਪਏ ਦੇ ਚਰਚਿਤ ਪੰਚਾਇਤੀ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕ ਜਲਾਲਪੁਰ ਖ਼ਿਲਾਫ਼ ਲੁੱਕ ਆਊਟ ਸਰਕੁਲਰ ਵੀ ਜਾਰੀ ਕਰ ਦਿੱਤਾ ਸੀ ਤਾਂ ਕਿ ਜੋ ਸਾਬਕਾ ਵਿਧਾਇਕ ਨੂੰ ਵਿਦੇਸ਼ ਜਾਣ ਤੋਂ ਰੋਕਿਆ ਜਾ ਸਕੇ। ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਅਦਾਲਤ ‘ਚ ਅਗਾਓ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਸੀ ਪਰ ਅਦਾਲਤ ਨੇ ਇਹ ਅਰਜ਼ੀ ਖਾਰਜ ਕਰ ਦਿੱਤੀ ਹੈ।

ਮੁੜ ਹੋਵੇਗਾ Khalsa Raaj? Amritpal Singh ਬਾਰੇ ਅਹਿਮ ਜਾਣਕਾਰੀ! ਵੇਖੋ! Ravneet Bittu ਤੇ Bitta ਕਿਉਂ ਘਬਰਾਏ?

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸਾਲ 2019 ਤੋਂ 2022 ਦੌਰਾਨ ਪੁੱਡਾ ਵੱਲੋਂ ਅੰਮ੍ਰਿਤਸਰ-ਕੋਲਕਾਤਾ ਏਕੀਕ੍ਰਿਤ ਕੌਰੀਡੋਰ ਲਈ ਬਲਾਕ ਸ਼ੰਭੂ ਦੇ ਪੰਜ ਪਿੰਡਾਂ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪੱਬਰਾ ਦੀ 1103 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਸੀ, ਜਿਸ ਦਾ ਕਰੀਬ 285 ਕਰੋੜ ਰੁਪਏ ਮੁਆਵਜ਼ਾ ਦਿੱਤਾ ਗਿਆ ਸੀ ਅਤੇ ਇਨ੍ਹਾਂ ਪਿੰਡਾਂ ਦੇ ਚਕੌਤੇਦਾਰਾਂ ਨੂੰ 97.8 ਕਰੋੜ ਰੁਪਏ ਵੱਖਰੇ ਮਿਲੇ ਸਨ। ਪੇਂਡੂ ਵਿਕਾਸ ਤੇ ਪੰਚਾਇਤ ਮਹਿਕਮੇ ਤੋਂ ਇਲਾਵਾ ਵਿਜੀਲੈਂਸ ਬਿਊਰੋ ਪਟਿਆਲਾ ਨੇ ਇਸ ਮਾਮਲੇ ਦੀ ਪੜਤਾਲ ਕੀਤੀ ਸੀ। ਵਿਜੀਲੈਂਸ ਰੇਂਜ ਪਟਿਆਲਾ ਨੇ 26 ਮਈ, 2022 ਨੂੰ ਐੱਫ. ਆਈ. ਆਰ. ਨੰਬਰ 12 ਦਰਜ ਕੀਤੀ ਸੀ ਅਤੇ ਹੁਣ ਤੱਕ ਇਸ ਕੇਸ ਵਿਚ ਸਰਕਾਰੀ ਤੇ ਪ੍ਰਾਈਵੇਟ 34 ਵਿਅਕਤੀ ਨਾਮਜ਼ਦ ਕੀਤੇ ਹਨ ਅਤੇ ਇਨ੍ਹਾਂ ਵਿੱਚ 10 ਪ੍ਰਾਈਵੇਟ ਫ਼ਰਮਾਂ ਵੀ ਸ਼ਾਮਲ ਹਨ।

Ludhiana Girls Hostel ’ਚ ਵੜਿਆ Gangster? ਵੇਖੋ! ਫਿਲਮਾਂ ਵਾਂਗ ਚੜਿਆ Hostel ਦੀ ਕੰਧ ’ਤੇ CCTV ’ਚ ਕੈਦ!

ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਨਾਲ ਜੋ ਵਿਕਾਸ ਕੰਮ ਕਰਾਏ ਗਏ ਹਨ, ਉਨ੍ਹਾਂ ਵਿਚ ਕਰੋੜਾਂ ਰੁਪਏ ਦਾ ਗ਼ਬਨ ਅਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ। ਹਾਲਾਂਕਿ ਹਾਈਕੋਰਟ ਵੱਲੋਂ ਮੁਆਵਜ਼ਾ ਰਾਸ਼ੀ ਵਰਤਣ ’ਤੇ ਰੋਕ ਲਗਾਏ ਜਾਣ ਦੀ ਵੀ ਖ਼ਬਰ ਹੈ। ਹਲਕਾ ਘਨੌਰ ਦੇ ਪਿੰਡਾਂ ਵਿਚ ਇਹ ਕਰੋੜਾਂ ਰੁਪਏ ਦਾ ਘੁਟਾਲਾ ਹੋਇਆ ਹੈ। ਉਥੇ ਹੀ ਸੂਤਰਾਂ ਮੁਤਾਬਕ ਇਕ ਪ੍ਰਾਈਵੇਟ ਫ਼ਰਮ ਦੇ ਠੇਕੇਦਾਰ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਹਿੱਸਾ ਦਿੱਤੇ ਜਾਣ ਦੀ ਗੱਲ ਕਬੂਲੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button