ਕਾਂਗਰਸ ਨੇ ਪੰਜਾਬ ਨੂੰ ਪੰਜ ਸਾਲ ਵਿੱਚ ਦੋ ਬੇਈਮਾਨ ਮੁੱਖ ਮੰਤਰੀ ਦਿੱਤੇ – ਭਗਵੰਤ ਮਾਨ
ਕੈਪਟਨ ਨੇ ਮਾਫੀਆਂ ਨੂੰ ਮੰਤਰੀ ਬਣਾਇਆ, ਚੰਨੀ ਨੇ ਮੁੱਖ ਮੰਤਰੀ ਹੁੰਦਿਆਂ ਖੁਦ ਮਾਫੀਆ ਚਲਾਇਆ - ਭਗਵੰਤ ਮਾਨ

ਹਰ ਮੌਕੇ ‘ਤੇ ਮੁੱਖ ਮੰਤਰੀ ਚੰਨੀ ਦਾ ਭਤੀਜਾ ਹਨੀ ਰਹਿੰਦਾ ਸੀ ਨਾਲ, ਭਤੀਜੇ ਰਾਹੀਂ ਸਾਰਾ ਪੈਸਾ ਚਾਚਾ ਚੰਨੀ ਤੱਕ ਪਹੁੰਚਦਾ ਸੀ- ਭਗਵੰਤ ਮਾਨ
ਚੰਡੀਗੜ੍ਹ/ਸੰਗਰੂਰ/ਬਰਨਾਲਾ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਪੂਰੀ ਤਰਾਂ ਮਾਫੀਆ ਦਾ ਕਬਜ਼ਾ ਸੀ ਅਤੇ ਰੇਤ ਅਤੇ ਨਸਅਿਾਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਲਈ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਸੀ। ਕਾਂਗਰਸ ਨੇ ਆਪਣੇ ਪੰਜ ਸਾਲ ਦੇ ਰਾਜ ਦੌਰਾਨ ਪੰਜਾਬ ਨੂੰ ਦੋ ਬੇਈਮਾਨ ਮੁੱਖ ਮੰਤਰੀ ਦਿੱਤੇ।
CM ਚੰਨੀ ਦਾ ਭਾਣਜਾ ਗ੍ਰਿਫ਼ਤਾਰ, ਮੈਂਬਰ ਪਾਰਲੀਮੈਂਟ ‘ਤੇ ਹਮਲਾ, ਘੇਰੀ ਗੱਡੀ! D5 Channel Punjabi
ਪਿਛਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਫੀਆ ਨੂੰ ਹੱਲਾਸੇਰੀ ਦੇਣ ਲਈ ਕਈ ਮਾਫੀਆ ਨਾਲ ਜੁੜੇ ਲੋਕਾਂ ਨੂੰ ਆਪਣੀ ਕੈਬਨਿਟ ਵਿੱਚ ਸਾਮਲ ਕੀਤਾ ਅਤੇ ਉਨਾਂ ਦੀ ਸਰਪ੍ਰਸਤੀ ਕੀਤੀ। ਦੂਜਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਰਿਸਤੇਦਾਰਾਂ ਰਾਹੀਂ ਖੁਦ ਰੇਤ ਮਾਫੀਆ ਨੂੰ ਚਲਾਉਂਦਾ ਸੀ। ਸ਼ੁਕਰਵਾਰ ਨੂੰ ਆਪਣੇ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਨੇ ਉਪਰੋਕਤ ਗੱਲਾਂ ਮਾਨ ਨੇ ਕਹੀਆਂ।
Punjab Election : ਚੋਣਾਂ ਤੋਂ ਪਹਿਲਾਂ ‘Ram Rahim’ ਆਉ ਬਾਹਰ? ਸਿਆਸਤ ਚ ਹੋਊ ਵੱਡਾ ਧਮਾਕਾ! | D5 Channel Punjabi
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚੰਨੀ ‘ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਕੈਪਟਨ ਨੇ ਕਾਂਗਰਸ ਪਾਰਟੀ ਨੂੰ ਬਚਾਉਣ ਲਈ ਪੰਜਾਬ ਨੂੰ ਬਰਬਾਦ ਕਰ ਦਿੱਤਾ। ਕੈਪਟਨ ਨੇ ਖੁਦ ਕਿਹਾ ਹੈ ਕਿ ਕਾਂਗਰਸ ਦੀ ਇੱਜਤ ਬਚਾਉਣ ਲਈ ਅਸੀਂ ਆਪਣੀ ਸਰਕਾਰ ‘ਚ ਸਾਮਲ ਮਾਫੀਆ ਦੇ ਦੋਸੀ ਆਗੂਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਸੀ।
BIG NEWS : Majithia ਨੇ ਵੰਗਾਰਿਆ Sidhu, ਮਾਰੀ ਬੜਕ ਹੁਣ ਹੋਣਗੇ ਸਿੱਧੇ ਟਾਕਰੇ | D5 Channel Punjabi
ਇਸ ਦਾ ਸਪੱਸਟ ਮਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੁਕਰੇ ਲਾਕੇ ਆਪਣੀ ਪਾਰਟੀ ਕਾਂਗਰਸ ਨੂੰ ਪਹਿਲ ਦਿੱਤੀ। ਈਡੀ ਵੱਲੋਂ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੀ ਗ੍ਰਿਫਤਾਰੀ ‘ਤੇ ਮਾਨ ਨੇ ਕਿਹਾ ਕਿ ਚੰਨੀ ਨੇ ਖੁਦ ਕਬੂਲ ਕੀਤਾ ਹੈ ਕਿ ਉਹ ਆਪਣੇ ਪਰਿਵਾਰ ਵੱਲੋਂ ਕੀਤੇ ਭ੍ਰਿਸਟਾਚਾਰ ‘ਤੇ ਨਜਰ ਨਹੀਂ ਰੱਖ ਸਕੇ। ਇਸ ਦਾ ਸਪੱਸਟ ਮਤਲਬ ਇਹ ਹੈ ਕਿ ਉਨਾਂ ਦੇ ਪਰਿਵਾਰ ਅਤੇ ਰਿਸਤੇਦਾਰਾਂ ਨੇ ਭ੍ਰਿਸਟਾਚਾਰ ਕੀਤਾ ਅਤੇ ਰੇਤ ਮਾਫੀਆ ਅਤੇ ਤਬਾਦਲੇ-ਪੋਸਟਿੰਗਾਂ ਰਾਹੀਂ ਕਰੋੜਾਂ ਰੁਪਏ ਕਮਾਏ।
CM ਚੰਨੀ ਦਾ ਭਾਣਜਾ ਗ੍ਰਿਫ਼ਤਾਰ, ਮੈਂਬਰ ਪਾਰਲੀਮੈਂਟ ‘ਤੇ ਹਮਲਾ, ਘੇਰੀ ਗੱਡੀ! D5 Channel Punjabi
ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਸਿਰਫ ਆਮ ਆਦਮੀ ਹੋਣ ਦਾ ਨਾਟਕ ਕਰਦੇ ਹਨ। ਆਮ ਆਦਮੀ ਦੇ ਕੋਲ ਬੇਹਿਸਾਬ ਕਰੋੜਾਂ ਰੁਪਏ ਨਹੀਂ ਹੁੰਦੇ। ਚੰਨੀ ਨੇ ਸੱਤਾ ‘ਚ ਆਉਣ ਤੋਂ ਬਾਅਦ ਖੁਦ ਆਪਣੇ ਨਾਲ ਨਾਲ ਆਪਣੇ ਕਈ ਕਰੀਬੀਆਂ ਅਤੇ ਰਿਸਤੇਦਾਰਾਂ ਨੂੰ ਵੀ ਕਰੋੜਪਤੀ ਬਣਾ ਦਿੱਤਾ। ਮਾਨ ਨੇ ਕਿਹਾ ਕਿ ਹਨੀ ਮੁੱਖ ਮੰਤਰੀ ਚੰਨੀ ਦਾ ਸਿਰਫ ਭਤੀਜਾ ਹੀ ਨਹੀਂ ਸੀ, ਉਹ ਉਨਾਂ ਦਾ ਕਾਰੋਬਾਰੀ ਭਾਈਵਾਲ ਸੀ। ਉਸ ਰਾਹੀਂ ਸਾਰਾ ਪੈਸਾ ਚੰਨੀ ਤੱਕ ਪਹੁੰਚਦਾ ਸੀ। ਹਰ ਮੌਕੇ ‘ਤੇ ਹਨੀ ਉਨਾਂ ਦੇ ਨਾਲ ਹੁੰਦਾ ਸੀ। ਮੁੱਖ ਮੰਤਰੀ ਚੰਨੀ ਨੇ ਉਨਾਂ ਨੂੰ ਵੀਆਈਪੀ ਸੁਰੱਖਿਆ ਦਿੱਤੀ ਹੋਈ ਸੀ।
ਚੋਣਾਂ ਨੂੰ ਲੈਕੇ ਕੇਜਰੀਵਾਲ ਦੀ ਵੱਡੀ ਚੁਣੌਤੀ, ਕੰਬਣ ਲਾਤਾ ਰਾਜੇਵਾਲ, ਕਰਤਾ ਸਿਆਸੀ ਧਮਾਕਾ! ||D5 Channel Punjabi
ਉਨਾਂ ਸਵਾਲ ਕੀਤਾ ਕਿ ਉਨਾਂ ਦਾ ਭਤੀਜਾ ਹਨੀ ਜਦੋਂ ਕੋਈ ਸੰਵਿਧਾਨਕ ਅਹੁਦਾ ਨਹੀਂ ਸੰਭਾਲ ਰਿਹਾ ਸੀ ਤਾਂ ਉਨਾਂ ਨੂੰ ਇਸ ਹੈਸੀਅਤ ਨਾਲ ਇੰਨੀ ਵੱਡੀ ਸੁਰੱਖਿਆ ਮਿਲੀ ਹੋਈ ਸੀ। ਇਸ ਦਾ ਸਪੱਸਟ ਮਤਲਬ ਹੈ ਕਿ ਭਤੀਜੇ ਰਾਹੀਂ ਮੁੱਖ ਮੰਤਰੀ ਚੰਨੀ ਖੁਦ ਆਪਣੇ ਪੈਸੇ ਕਮਾਉਂਦੇ ਸਨ। ਮਾਨ ਨੇ ਕਿਹਾ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ ‘ਤੇ ਵੀ ਛਾਪਾ ਮਾਰਿਆ ਸੀ। ਈਡੀ ਨੂੰ ਕੇਜਰੀਵਾਲ ਦੇ ਘਰ ਤੋਂ ਈਡੀ ਨੂੰ ਸਿਰਫ ਦਸ ਮਫਲਰ ਮਿਲੇ।
PM Modi ਦੀ Punjab ਫੇਰੀ ‘ਤੇ ਵੱਡਾ ਖ਼ੁਲਾਸਾ, ਦਿੱਲੀ ਤੋਂ ਆਊ Z+Security, ਨਹੀਂ ਕਰਨਗੇ ਪੰਜਾਬ ਪੁਲਿਸ ‘ਤੇ ਭਰੋਸਾ!
ਦੂਜੇ ਪਾਸੇ ਕਾਂਗਰਸ ਦੇ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਘਰ ਈਡੀ ਨੂੰ ਛਾਪੇਮਾਰੀ ਦੌਰਾਨ 10 ਕਰੋੜ ਮਿਲੇ। ਇਹੀ ਫਰਕ ਹੈ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿੱਚ। ਅਸੀਂ ਜਨਤਾ ਦੇ ਪੈਸੇ ਨਾਲ ਜਨਤਾ ਨੂੰ ਸਹੂਲਤਾਂ ਪ੍ਰਦਾਨ ਕਰਦੇ ਹਾਂ। ਕਾਂਗਰਸੀ ਨੇਤਾ ਜਨਤਾ ਦੇ ਪੈਸੇ ਆਪਣੇ ਘਰਾਂ ਵਿੱਚ ਜਮਾਂ ਕਰਦੇ ਹਨ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਚੋਣ ਵਿੱਚ ਕਾਂਗਰਸ ਦੀ ਇਸ ਲੁੱਟ ਦਾ ਜਵਾਬ ਦੇਣਗੇ। ਲੋਕਾਂ ਨੇ ਕਾਂਗਰਸ ਨੂੰ ਝੂਠੇ ਵਾਅਦਿਆਂ ਅਤੇ ਭ੍ਰਿਸਟਾਚਾਰ ਦਾ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.