Breaking NewsD5 specialPunjabTop News

ਕਾਂਗਰਸ ਪਾਰਟੀ ਵੱਲੋਂ ਆਖਰੀ ਲਿਸਟ ਜਾਰੀ

ਪਟਿਆਲਾ : ਵੱਡੀ ਖਬਰ ਪੰਜਾਬ ਕਾਂਗਰਸ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆ ਕਾਂਗਰਸ ਪਾਰਟੀ ਨੇ ਆਪਣੀ ਆਖਰੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਤਹਿਤ ਕਾਂਗਰਸ ਵਲੋਂ ਕਮੇਟੀ ਵੱਲੋਂ ਰਹਿੰਦੇ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਤੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ, ਇਸ ਤਰ੍ਹਾਂ ਮੁੱਖ ਮੰਤਰੀ ਚੰਨੀ ਹੁਣ ਸ੍ਰੀ ਚਮਕੌਰ ਸਾਹਿਬ ਦੇ ਨਾਲ-ਨਾਲ ਭਦੌੜ ਤੋਂ ਵੀ ਚੋਣ ਲੜਨਗੇ।

ਸਵੇਰੇ ਹੀ ਕਿਸਾਨਾਂ ਨੇ ਕਰਤਾ ਚੱਕਾ ਜਾਮ! ਦੇਸ਼ ਛੱਡ ਫਰਾਰ ਹੋਇਆ ਪ੍ਰਧਾਨ ਮੰਤਰੀ | D5 Channel Punjabi

ਜਾਰੀ ਲਿਸਟ ਅਨੁਸਾਰ ਅਟਾਰੀ (ਐੱਸ. ਸੀ.) ਤੋਂ ਤਰਸੇਮ ਸਿੰਘ ਸਿਆਲਕਾ, ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ, ਨਵਾਂਸ਼ਹਿਰ ਤੋਂ ਸਤਬੀਰ ਸਿੰਘ ਸੈਣੀ ਬਾਲੀਚਿੱਕੀ, ਲੁਧਿਆਣਾ ਦੱਖਣੀ ਤੋਂ ਈਸ਼ਵਰਜੋਤ ਸਿੰਘ ਚੀਮਾ, ਜਲਾਲਾਬਾਦ ਤੋਂ ਮੋਹਨ ਸਿੰਘ ਫਲੀਆਂਵਾਲਾ, ਭਦੌੜ ਤੋਂ ਚਰਨਜੀਤ ਸਿੰਘ ਚੰਨੀ, ਬਰਨਾਲਾ ਤੋਂ ਮਨੀਸ਼ ਬਾਂਸਲ, ਪਟਿਆਲਾ ਤੋਂ ਵਿਸ਼ਨੂੰ ਸ਼ਰਮਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਨਵਾਂਸ਼ਹਿਰ ਤੋਂ ਮੌਜੂਦਾ ਵਿਧਾਇਕ ਅੰਗਦ ਸਿੰਘ ਸੈਣੀ ਦੀ ਟਿਕਟ ਕੱਟ ਦਿੱਤੀ ਗਈ ਹੈ। ਇਸ ਤਰ੍ਹਾਂ ਕਾਂਗਰਸ ਪਾਰਟੀ ਨੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button