Breaking NewsD5 specialNewsPoliticsPress ReleasePunjab

ਕਾਂਗਰਸ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਕਿਸਾਨਾਂ ਦੀਆਂ ਹੜਤਾਲਾਂ ਕਾਰਨ ਕਾਰਪੋਰੇਟ ਸੈਕਟਰ ਨੇ ਆਪਣਾ ਕਾਰੋਬਾਰ ਸਮੇਟਿਆ, ਹੁਣ ਤੱਕ 15,000 ‘ਤੋਂ ਵਧ ਪਰਿਵਾਰ ਹੋਏ ਬੇਰੁਜ਼ਗਾਰ: ਅਸ਼ਵਨੀ ਸ਼ਰਮਾ

ਪੰਜਾਬ ਵਿੱਚ ਗੁੰਡਿਆਂ ਅਤੇ ਗੈਂਗਸਟਰਾਂ ਦਾ ਰਾਜ, ਪੁਲਿਸ ਅਪਰਾਧ ਰੋਕਣ ਵਿੱਚ ਅਸਫਲ: ਸ਼ਰਮਾ

ਕਾਂਗਰਸ ਦੀ ਲੜਾਈ ਦੀ ਸਕ੍ਰਿਪਟ ਉੱਪਰੋਂ ਲਿਖੀ ਗਈ, ਲੋਕਾਂ ਦਾ ਧਿਆਨ ਆਪਣੀਆਂ ਅਸਫਲਤਾਵਾਂ ਤੋਂ ਹਟਾਉਣ ਲਈ ਕਰ ਰਹੇ ਡਰਾਮਾ: ਸ਼ਰਮਾ

ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਆਗੂਆਂ ਨੇ ਫੜਿਆ ਭਾਜਪਾ ਦਾ ਕਮਲ।

ਚੰਡੀਗੜ੍ਹ:ਭਾਰਤੀ ਜਨਤਾ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਪੱਖੀ, ਲੋਕ ਪੱਖੀ ਨੀਤੀਆਂ ਦੇ ਕਾਰਨ, ਬਹੁਤ ਸਾਰੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਪਾਰਟੀਆਂ ਦੇ ਨੇਤਾ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ। ਸੂਬਾ ਭਾਜਪਾ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਦੌਰਾਨ ਇਨ੍ਹਾਂ ਸਾਰੇ ਆਗੂਆਂ ਨੂੰ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਦਿੱਤੀ ਗਈ। ਅਸ਼ਵਨੀ ਸ਼ਰਮਾ ਨੇ ਉਨ੍ਹਾਂ ਸਾਰਿਆਂ ਨੂੰ ਸਿਰੋਪਾ ਦੇ ਕੇ ਅਤੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਇਸ ਮੌਕੇ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਗਾ, ਅਨਿਲ ਸਰੀਨ, ਅਮਨਜੋਤ ਕੌਰ ਰਾਮੂਵਾਲੀਆ, ਸੰਤੋਖ ਸਿੰਘ ਗੁਮਟਾਲਾ ਆਦਿ ਹਾਜ਼ਰ ਸਨ।

Kisan Andolan Punjab : ਕਿਸਾਨਾਂ ਨੇ ਘੇਰਿਆ Sukhbir Badal, ਫੇਰ ਗੱਡੀ ਛੱਡ Motercycle ‘ਤੇ ਚੜ੍ਹਿਆ ||

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਭਾਜਪਾ ਦੀ ਲੋਕਪ੍ਰਿਅਤਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਭਾਜਪਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਣੇ ਨੇਤਾਵਾਂ ਦੀ ਫੌਜ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਤੋਂ ਬੌਖਲਾਏ ਹੋਏ ਹਨ। ਉਨ੍ਹਾਂ ਕੋਲ ਭਾਜਪਾ ਨੂੰ ਰੋਕਣ ਦਾ ਕੋਈ ਰਾਹ ਜਾਂ ਵਿਕਲਪ ਨਹੀਂ ਹੈ। ਇਸ ਲਈ ਵਿਰੋਧੀ ਧਿਰ ਆਪਣੇ ਵਰਕਰਾਂ ਦੇ ਬਲ ‘ਤੇ ਅਖੌਤੀ ਕਿਸਾਨ ਬਣ ਕੇ ਭਾਜਪਾ ਦਾ ਰਾਹ ਰੋਕਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈI ਉਨ੍ਹਾਂ ਕਿਹਾ ਕਿ ਅੱਜ ਤੱਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਫੜੇ ਨਹੀਂ ਜਾ ਸਕੇ ਅਤੇ ਮਾਨਯੋਗ ਅਦਾਲਤ ਨੇ ਵੀ ਸਿੱਟ ਦੀ ਰਿਪੋਰਟ ਨੂੰ ਵੀ ਰੱਦ ਕਰ ਦਿੱਤਾ ਹੈ। ਦੂਜੇ ਪਾਸੇ, ਬੇਅਦਬੀ ਮਾਮਲੇ ਵਿੱਚ ਨਿਆਂ ਲਈ, ਸੰਗਤਾਂ ਦੇ ਪ੍ਰਦਰਸ਼ਨ ਜਾਰੀ ਹਨ ਅਤੇ ਉਹ ਗ੍ਰਿਫਤਾਰੀਆਂ ਦੇ ਰਹੇ ਹਨ।

ਕਸੂਤੇ ਫਸੇ ਬਾਦਲ! ਹਾਈਕੋਰਟ ਦਾ ਵੱਡਾ ਫੈਸਲਾ || D5 Channel Punjabi

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਰਾਜ ਵਿੱਚ ਲੋਕਾਂ ਨੂੰ ਸਿਰਫ ਧੋਖੇ ਅਤੇ ਮਾਫੀਆ ਰਾਜ ਹੀ ਮਿਲਿਆ ਹੈ। ਹਰ ਪਾਸੇ ਅਪਰਾਧ ਦਾ ਬੋਲਬਾਲਾ ਹੈ, ਇੱਥੇ ਦਿਨ-ਪ੍ਰਤੀਦਿਨ ਕਤਲ, ਗੋਲੀਬਾਰੀ ਅਤੇ ਲੁੱਟ ਦੀਆਂ ਘਟਨਾਵਾਂ ਵਾਪਰ ਰਹੀਆਂ ਹਨI ਪੁਲਿਸ ਇੰਨੀ ਬੇਵੱਸ ਹੈ ਕਿ ਜਦੋਂ ਉਹ ਅਪਰਾਧੀਆਂ ਨੂੰ ਫੜਨ ਜਾਂਦੇ ਹਨ ਤਾਂ ਅਪਰਾਧੀ ਉਨ੍ਹਾਂ ਨੂੰ ਬੰਧਕ ਬਣਾ ਲੈਂਦੇ ਹਨ ਅਤੇ ਉਨ੍ਹਾਂ ਦੀ ਕੁੱਟਮਾਰ ਕਰਦੇ ਹਨ। ਅਜਿਹੇ ਵਿੱਚ ਸੂਬੇ ਦੇ ਲੋਕ ਆਪਣੇ ਆਪ ਨੂੰ ਬੇਸਹਾਰਾ ਅਤੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕਾਂਗਰਸ ਵਿੱਚ ਭ੍ਰਿਸ਼ਟਾਚਾਰ ਉੱਪਰ ਤੋਂ ਹੇਠਾਂ ਤੱਕ ਫੈਲਿਆ ਹੋਇਆ ਹੈ, ਮੁੱਖ ਮੰਤਰੀ ਖੁਦ ਆਪਣੇ ਭ੍ਰਿਸ਼ਟ ਮੰਤਰੀਆਂ ਨੂੰ ਕਲੀਨ ਚਿੱਟ ਦੇ ਕੇ ਜਨਤਾ ਵਿੱਚ ਅਵਿਸ਼ਵਾਸ ਦੀ ਭਾਵਨਾ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸਿਰਫ ਕੁਰਸੀ ਦੀ ਲੜਾਈ ਹੈ ਅਤੇ ਇਸ ਲੜਾਈ ਵਿੱਚ ਕਾਂਗਰਸ ਨੇ ਸੂਬੇ ਦੇ ਲੋਕਾਂ ਨੂੰ ਬੇਸਹਾਰਾ ਛੱਡ ਦਿੱਤਾ ਹੈ।

ਸਿੱਧੂ ਦੀ ਧਮਕੀ ਤੋਂ ਬਾਅਦ ਐਕਸ਼ਨ ‘ਚ ਹਾਈਕਮਾਨ, ਹੁਣੇ ਆਇਆ ਵੱਡਾ ਬਿਆਨ || D5 Channel Punjabi

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜਨਤਾ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਪੰਜਾਬ ਵਿੱਚ ਬਿਜਲੀ ਦੇ ਰੇਟ ਪੂਰੇ ਦੇਸ਼ ਨਾਲੋਂ ਵੱਧ ਹਨ, ਫਿਰ ਵੀ ਸੂਬੇ ਦੇ ਲੋਕ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨI ਮਹਿੰਗੀ ਬਿਜਲੀ ਕਾਰਨ ਉਦਯੋਗ ਪੰਜਾਬ ਤੋਂ ਬਾਹਰ ਜਾ ਰਹੇ ਹਨ ਅਤੇ ਪੰਜਾਬ ਵਿੱਚ ਬੇਰੁਜ਼ਗਾਰੀ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। ਕਾਂਗਰਸ ਸਰਕਾਰ ਦੀਆਂ ਗਲਤ ਵਪਾਰਕ ਅਤੇ ਉਦਯੋਗਿਕ ਨੀਤੀਆਂ ਕਾਰਨ ਪੰਜਾਬ ਵਿੱਚ ਉਦਯੋਗ ਬੰਦ ਹੋ ਗਏ ਹਨ ਜਾਂ ਬੰਦ ਹੋ ਰਹੇ ਹਨ, ਜਿਸ ਕਾਰਨ ਪੰਜਾਬ ਦੇ ਖਜ਼ਾਨੇ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਕਿਸਾਨਾਂ ਦੀਆਂ ਹੜਤਾਲਾਂ ਕਾਰਨ ਕਾਰਪੋਰੇਟ ਸੈਕਟਰ ਪੰਜਾਬ ਤੋਂ ਦੂਜੇ ਸੂਬਿਆਂ ‘ਚ ਚਲਾ ਗਿਆ ਹੈ। ਪਿਛਲੇ 9 ਮਹੀਨਿਆਂ ਤੋਂ ਧਰਨੇ ‘ਤੇ ਬੈਠੇ ਇਨ੍ਹਾਂ ਕਥਿਤ ਕਿਸਾਨਾਂ ਦੇ ਕਾਰਨ ਹੁਣ ਤੱਕ 15,000 ਤੋਂ ਜ਼ਿਆਦਾ ਪਰਿਵਾਰ ਬੇਰੁਜ਼ਗਾਰ ਹੋ ਚੁੱਕੇ ਹਨ।

MLA ਤੇ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਦਾ ਵੱਡਾ ਐਲਾਨ! |D5 Channel Punjabi

ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ, ਸੂਬੇ ਦੇ ਲੋਕਾਂ ਨੂੰ ਸਸਤੀ ਅਤੇ 24 ਘੰਟੇ ਬਿਜਲੀ, ਬੇਰੁਜ਼ਗਾਰੀ ਨੂੰ ਖ਼ਤਮ ਕਰਨ, ਵੱਡੇ ਉਦਯੋਗਿਕ ਘਰਾਣਿਆਂ ਨੂੰ ਪੰਜਾਬ ਵਿੱਚ ਲਿਆਉਣ, ਨਵੇਂ ਉਦਯੋਗ ਸਥਾਪਤ ਕਰਨ, ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਉਪਰਾਲੇ ਅਤੇ ਉਨ੍ਹਾਂ ਨੂੰ ਅੱਜ ਦੇ ਯੁੱਗ ਦੇ ਨਾਲ ਚੱਲਣ ਲਈ ਪ੍ਰੇਰਿਤ ਕਰਨ ਆਦਿ ਪਹਿਲ ਦੇ ਅਧਾਰ ਤੇ ਕੀਤੇ ਜਾਣਗੇIਜੀਵਨ ਗੁਪਤਾ ਨੇ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਣ ਵਾਲੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਸੰਗਠਨ ਪੰਜਾਬ ਵਿੱਚ ਲਗਾਤਾਰ ਮਜ਼ਬੂਤੀ ਹਾਸਲ ਕਰ ਰਿਹਾ ਹੈ ਅਤੇ ਇਹ ਇਸ ਗੱਲ ਦੀ ਉਦਾਹਰਣ ਹੈ ਕਿ ਅੱਜ ਪੰਜਾਬ ਦੀਆਂ ਕਈ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਪਾਰਟੀਆਂ ਦੇ ਨੇਤਾਵਾਂ ਨੇ ਭਾਜਪਾ ਦਾ ਕਮਲ ਫੜਿਆ ਹੈ।

ਦਿੱਲੀ ਪਹੁੰਚ ਕੇ ਕੇਜਰੀਵਾਲ ਦਾ ਵੱਡਾ ਐਲਾਨ, ਸੋਨੂੰ ਸੂਦ ਨਾਲ ਮਿਲ ਕੀਤਾ ਨਵਾਂ ਧਮਾਕਾ D5 Channel Punjabi

ਅੱਜ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜੈ ਜਵਾਨ ਜੈ ਕਿਸਾਨ ਪਾਰਟੀ ਤੋਂ ਬਠਿੰਡਾ ਸੀਟ ਤੋਂ ਵਿਧਾਇਕ ਦੀ ਚੋਣ ਲੜਨ ਵਾਲੇ ਅਤੇ ਬਜਰੰਗ ਦਲ ਹਿੰਦੁਸਤਾਨ ਦੇ ਸੂਬਾ ਜਨਰਲ ਸਕੱਤਰ ਅਤੇ ਉਘੇ ਸਮਾਜ ਸੇਵਕ ਹਰਦੀਪ ਕੁਮਾਰ (ਬਠਿੰਡਾ), ਬਜਰੰਗ ਦਲ ਹਿੰਦੁਸਤਾਨ ਬਠਿੰਡਾ ਦੇ ਯੂਥ ਵਿੰਗ ਦੇ ਜਨਰਲ ਸਕੱਤਰ ਜੋਨੂੰ ਸ਼ਰਮਾ (ਬਠਿੰਡਾ), ਬਜਰੰਗ ਦਲ ਹਿੰਦੁਸਤਾਨ ਬਠਿੰਡਾ ਦੇ ਜਨਰਲ ਸਕੱਤਰ ਨਰੇਸ਼ ਗਰੋਵਰ (ਬਠਿੰਡਾ), ਵਿਸ਼ਵ ਹਿੰਦੂ ਪ੍ਰੀਸ਼ਦ ਦੇ ਧਰਮ ਪ੍ਰਧਾਨ ਹਰੀ ਓਮ ਰਾਜਪੂਤ (ਬਠਿੰਡਾ), ਬਜਰੰਗ ਦਲ ਹਿੰਦੁਸਤਾਨ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਸ਼ਰਮਾ (ਬਠਿੰਡਾ), ਏਕਤਾ ਵੈਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਮੰਗਾ ਸਿੰਘ (ਅੰਮ੍ਰਿਤਸਰ), ਏਕਤਾ ਵੈਲਫੇਅਰ ਸੁਸਾਇਟੀ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ (ਅੰਮ੍ਰਿਤਸਰ), ਭਗਵਾਨ ਵਾਲਮੀਕਿ ਸਰਬ ਕੇਂਦਰ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ (ਗੁਰਦਾਸਪੁਰ), ਭਗਵਾਨ ਵਾਲਮੀਕਿ ਸਰਬ ਕੇਂਦਰ ਟਰੱਸਟ ਦੇ ਜਨਰਲ ਸਕੱਤਰ ਖਜਾਨ ਸਿੰਘ ਸਹੋਤਾ (ਸੰਗਰੂਰ), ਭਗਵਾਨ ਵਾਲਮੀਕਿ ਸਰਬ ਕੇਂਦਰ ਟਰੱਸਟ ਦੇ ਜਨਰਲ ਸਕੱਤਰ ਡਾ: ਬਲਦੇਵ ਸਿੰਘ (ਫ਼ਿਰੋਜ਼ਪੁਰ), ਮਜ਼ਦੂਰ ਕਿਸਾਨ ਲੋਕ ਲਹਿਰ, ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਸਿੱਧੂ (ਮੁਕਤਸਰ) ਅਤੇ ਭਗਵਾਨ ਵਾਲਮੀਕਿ ਸਰਬ ਕੇਂਦਰ ਟਰੱਸਟ ਦੇ ਮੈਂਬਰ ਦੌਲਤ ਸਿੰਘ (ਬਠਿੰਡਾ) ਆਪਣੇ ਸਾਥੀਆਂ ਦੇ ਨਾਲ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ।

Punjab Congress Rift : Navjot Sidhu ਦੀ ਹਾਈਕਮਾਨ ਨੂੰ ਧਮਕੀ ! ਕਹਿੰਦਾ ਇੱਟ ਨਾਲ ਖੜਕਾ ਦਊ ਇੱਟ !

ਅਸ਼ਵਨੀ ਸ਼ਰਮਾ ਅਤੇ ਜੀਵਨ ਗੁਪਤਾ ਨੇ ਇਹਨਾਂ ਸਾਰੀਆਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਨ-ਸਨਮਾਨ ਅਤੇ ਸਤਿਕਾਰ ਦਿੱਤਾ ਜਾਵੇਗਾ। ਇਹ ਸਭ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਆਪਣੇ-ਆਪਣੇ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ। ਦੂਜੇ ਪਾਸੇ, ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਉਪਰ ਸੰਗਠਨ ਵੱਲੋਂ ਦਿੱਤੇ ਗਏ ਭਰੋਸੇ ‘ਤੇ ਪੂਰਾ ਉਤਰਨ ਦਾ ਭਰੋਸਾ ਦਿੱਤਾ ਅਤੇ ਕੇਂਦਰ ਸਰਕਾਰ ਅਤੇ ਪਾਰਟੀ ਵਿਚਾਰਧਾਰਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪੁਹੁੰਚਾ ਕੇ ਸੰਗਠਨ ਨੂੰ ਹੋਰ ਮਜਬੂਤ ਕਰਨ ਦਾ ਵੀ ਭਰੋਸਾ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button