Press ReleasePunjabTop News

ਕਾਂਗਰਸ ਸਰਾਰੀ ਦੇ ਖਿਲਾਫ ਪ੍ਰਦਰਸ਼ਨਾਂ ਨੂੰ ਤੇਜ਼ ਕਰੇਗੀ

ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਕਾਂਗਰਸ ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿੱਚ ਦਾਗੀ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ। ਪਾਰਟੀ ਨੇ ਕਿਹਾ ਹੈ ਕਿ ਸਰਾਰੀ ਦੀ ਥਾਂ ਜੇਲ੍ਹ ਵਿੱਚ ਹੈ, ਨਾ ਕਿ ਕੈਬਨਿਟ ਵਿੱਚ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਪਾਰਟੀ ਵੱਲੋਂ 10 ਅਕਤੂਬਰ, ਦਿਨ ਸੋਮਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਪ੍ਰਦਰਸ਼ਨ ਕਰਕੇ ਸਰਕਾਰ ਤੋਂ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਜਾਵੇਗੀ,, ਜਿਸ ਦਾ ਖੁਲਾਸਾ ਖੁਦ ਇਸਦੇ ਓ.ਐੱਸ.ਡੀ ਨੇ ਕੀਤਾ ਹੈ।

ਪੁਲਿਸ ਤੇ ਗੈਂਗਸਟਰ ਮੁਕਾਬਲੇ ਦਾ ਅਸਲ ਸੱਚ! bjp ਲੀਡਰ ਦੇ ਜ਼ਮਾਨਤੀ ਵਾਰੰਟ ਜਾਰੀ! ਬੇਅਦਬੀ ਮਾਮਲੇ ‘ਤੇ ਘੇਰਿਆ CM ਮਾਨ!

ਸੂਬਾ ਕਾਂਗਰਸ ਪ੍ਰਧਾਨ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਨੇ ਕਿਹਾ ਕਿ ਸਰਾਰੀ ਦੇ ਸਰਕਾਰ ਵਿੱਚ ਹੋਣਾ ਇਮਾਨਦਾਰ ਸਰਕਾਰ ਬਾਰੇ ਇਨ੍ਹਾਂ ਦੇ ਦਾਅਵਿਆਂ ਤੇ ਚਪੇੜ ਹੈ। ਇਸ ਤੋਂ ਸਪੱਸ਼ਟ ਹੈ ਕਿ ਸੰਗਰੂਰ ਲੋਕ ਸਭਾ ਜਿਮਨੀ ਚੋਣ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੀ ਕਾਰਵਾਈ ਮਹਿਜ਼ ਡਰਾਮਾ ਸੀ। ਜੇਕਰ ਇਹ ਭ੍ਰਿਸ਼ਟਾਚਾਰ ਦੇ ਖਿਲਾਫ ਸੱਚਮੁੱਚ ਇਮਾਨਦਾਰ ਹਨ, ਤਾਂ ਸਰਾਰੀ ਸਰਕਾਰ ਵਿੱਚ ਨਹੀਂ, ਸਗੋਂ ਸਲਾਖਾਂ ਪਿੱਛੇ ਹੋਣੇ ਚਾਹੀਦਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button