ਕਾਫੀ ਵਿਚਾਰ-ਵਟਾਂਦਰੇ ਤੋਂ ਬਾਅਦ ਕਾਂਗਰਸ ਛੱਡੀ, ਨਵੀਂ ਪਾਰਟੀ ਦਾ ਐਲਾਨ ਜਲਦ : Captain Amarinder Singh

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਆਪਣੀ ਪਾਰਟੀ ਬਣਾਉਣ ਨੂੰ ਲੈ ਕੇ ਸੁਰਖੀਆਂ ਵਿੱਚ ਹਨ।ਹਰ ਰੋਜ਼ ਕੈਪਟਨ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹਨ।ਇਸ ਦੌਰਾਨ ਅੱਜ ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਉਹ ਜਲਦੀ ਹੀ ਆਪਣੀ ਪਾਰਟੀ ਦਾ ਐਲਾਨ ਕਰਨਗੇ, ਸੀਟਾਂ ਨੂੰ ਲੈ ਕੇ ਉਨ੍ਹਾਂ ਦੀ ਭਾਰਤੀ ਜਨਤਾ ਪਾਰਟੀ ਨਾਲ ਗੱਲਬਾਤ ਜਾਰੀ ਹੈ।ਇੱਕ ਵਾਰ ਕਿਸਾਨਾਂ ਦੀ ਸਮੱਸਿਆ ਦਾ ਹੱਲ ਹੋ ਗਿਆ ਤਾਂ ਅਕਾਲੀ ਦਲ ਤੇ ਹੋਰਾਂ ਨੂੰ ਖਿੰਡਾਇਆ ਜਾਵੇਗਾ।ਮੈਂ ਕਿਸਾਨਾਂ ਅਤੇ ਪੰਜਾਬ ਦੇ ਹਿੱਤ ਵਿੱਚ ਇੱਕ ਸ਼ਕਤੀਸ਼ਾਲੀ ਸੰਗਠਨ ਬਣਾਉਣਾ ਚਾਹੁੰਦਾ ਹਾਂ।
Kisan Andolan : Bill ਰੱਦ ਕਰਨ ਲਈ Rajewal ਨੂੰ ਸਰਕਾਰ ਦਾ ਆਇਆ ਸੱਦਾ || D5 Channel Punjabi
ਕੈਪਟਨ ਨੇ ਕਿਹਾ ਕਿ ਪਿਛਲੇ ਦਿਨੀਂ ਕਾਂਗਰਸ ਨਾਲ ਗੱਲਬਾਤ ਚੰਗੀ ਨਹੀਂ ਰਹੀ।ਹੁਣ ਸੁਲ੍ਹਾ-ਸਫਾਈ ਦਾ ਸਮਾਂ ਖਤਮ ਹੋ ਗਿਆ ਹੈ।ਪਾਰਟੀ ਛੱਡਣ ਦਾ ਫੈਸਲਾ ਅੰਤਿਮ ਹੈ ਅਤੇ ਕਾਫੀ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਮੈਂ ਸੋਨੀਆ ਗਾਂਧੀ ਜੀ ਦਾ ਸਮਰਥਨ ਕਰਨ ਲਈ ਸ਼ੁਕਰਗੁਜ਼ਾਰ ਹਾਂ, ਪਰ ਹੁਣ ਕਾਂਗਰਸ ਵਿੱਚ ਨਹੀਂ ਰਹਾਂਗਾ।
‘Reports of backend talks with @INCIndia are incorrect. The time for rapprochement is over. The decision to part ways with party was taken after much thought and is final. I’m grateful to #SoniaGandhi ji for her support but will not stay in Congress now.’: @capt_amarinder 1/2 pic.twitter.com/FbO7Toj28V
— Raveen Thukral (@RT_Media_Capt) October 30, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.