Breaking NewsD5 specialInternationalNewsPoliticsPunjab

ਕਾਬੁਲ ਗੁਰਦੁਆਰੇ ‘ਤੇ ਹਮਲਾ ਮਨੁੱਖਤਾ ਖ਼ਿਲਾਫ ਅਪਰਾਧ ਹੈ : ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਬੀਤੇ ਦਿਨ ਅਫ਼ਗਾਨਿਸਤਾਨ ਵਿਚ ਕਾਬੁਲ ਵਿਖੇ ਇੱਕ ਪਾਵਨ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਇੱਕ ਘਿਨੌਣੇ ਹਮਲੇ ਨੂੰ ਮਨੁੱਖਤਾ ਖ਼ਿਲਾਫ ਅਪਰਾਧ ਕਰਾਰ ਦਿੱਤਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਨਿਰਦੋਸ਼ ਅਤੇ ਸ਼ਰਧਾਲੂ ਸਿੱਖਾਂ ਉੱਤੇ ਕੀਤਾ ਗਿਆ ਇਹ ਘਿਨੌਣਾ ਹਮਲਾ, ਜਿਸ ਵਿਚ 27 ਸਿੱਖ ਮਾਰੇ ਗਏ ਹਨ।

ਕਰਫ਼ਿਊ ਕਾਰਨ ਪੁਲਿਸ ਨੇ ਫੇਰੀ ਡਾਂਗ ਤਾਂ ਲੱਖਾ ਸਿਧਾਣਾ ਹੋ ਗਿਆ ਗਰਮ, ਸ਼ਰੇਆਮ ਬਣਾਈ ਰੇਲ

ਮਨੁੱਖਤਾ ਦੇ ਚਿਹਰੇ ਉੱਤੇ ਇੱਕ ਧੱਬਾ ਹੈ। ਇਸ ਅਣਮਨੁੱਖੀ ਕਾਰੇ ਨੇ ਸਾਰੇ ਸਿੱਖ ਜਗਤ ਅਤੇ ਪੂਰੀ ਮਨੁੱਖਤਾ ਨੂੰ ਦੁੱਖ ਅਤੇ ਗੁੱਸੇ ਨਾਲ ਭਰ ਦਿੱਤਾ ਹੈ।ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਨਿੱਜੀ ਤੌਰ ਤੇ ਅਫ਼ਗਾਨਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਅਤੇ ਉਸ ਨੂੰ ਅਫਗਾਨਿਸਤਾਨ ਅੰਦਰ ਰਹਿ ਰਹੇ ਸਾਰੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਲਈ ਆਖਣ।

ਕਰਫਿਊ ਦੀ Exclusive Report | ਏਦਾਂ ਡਿਊਟੀ ਕਰੇ ਪੁਲਿਸ, DSP ਨੇ ਦਿੱਤਾ ਸੁਨੇਹਾ, ਦੁਕਾਨਦਾਰ ਵੀ ਸੁਣ ਲੈਣ

ਸਰਦਾਰ ਬਾਦਲ ਨੇ ਪੀੜਤ ਪਰਿਵਾਰਾਂ ਲਈ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪਰਮਾਤਮਾ ਅੱਗੇ ਵਿਛੜੀਆਂ ਆਤਮਾਵਾਂ ਦੀ ਸ਼ਾਂਤੀ ਅਤੇ ਦੁਖੀ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button