SportsTop News

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ’ਚ ਭਾਰਤ ਦਾ ਕਬਜ਼ਾ, ਫਾਈਨਲ ’ਚ ਯੂਗਾਂਡਾ ਨੂੰ 35-15 ਨਾਲ ਹਰਾਇਆ

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ 2026 ਦੇ ਮਹਿਲਾ ਵਰਗ ਦੇ ਫਾਈਨਲ ਮੁਕਾਬਲੇ ਵਿਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਗਾਂਡਾ ਨੂੰ 35-15 ਨਾਲ ਹਰਾ ਕੇ ਚੈਂਪੀਅਨਸ਼ਿਪ ਦਾ ਖ਼ਿਤਾਬ ਆਪਣੇ ਨਾਂ ਕਰ ਲਿਆ। ਭਾਰਤੀ ਟੀਮ ਦੀ ਇਸ ਇਤਿਹਾਸਕ ਜਿੱਤ ਵਿਚ ਪੰਜਾਬ ਦੇ ਲੰਬੀ ਹਲਕੇ ਅਧੀਨ ਪੈਂਦੇ ਪਿੰਡ ਪੰਜਾਵਾ ਦੀ ਧੀ ਸਿਮਰਨ ਕੰਬੋਜ ਨੇ ਵੀ ਅਹਿਮ ਭੂਮਿਕਾ ਨਿਭਾਈ। ਉਸ ਨੇ ਰਾਈਟ ਰੇਡਰ ਵਜੋਂ ਭਾਰਤੀ ਟੀਮ ਦੀ ਨੁਮਾਇੰਦਗੀ ਕੀਤੀ।

ਅਹਿਮਦਾਬਾਦ ਦੇ ਵੀਰ ਸਾਵਰਕਰ ਸਪੋਰਟਸ ਕੰਪਲੈਕਸ ਵਿਖੇ ਦੇਰ ਸ਼ਾਮ ਹੋਏ ਫਾਈਨਲ ਮੁਕਾਬਲੇ ਨੂੰ ਪਿੰਡ ਪੰਜਾਵਾ ਵਿਚ ਸਿਮਰਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਟੈਲੀਵਿਜ਼ਨ ’ਤੇ ਦੇਖਿਆ। ਭਾਰਤ ਦੀ ਜਿੱਤ ਦਾ ਐਲਾਨ ਹੁੰਦਿਆਂ ਹੀ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਸਿਮਰਨ ਦੇ ਪਿਤਾ ਸੁਖਪਾਲ ਕੰਬੋਜ, ਮਾਤਾ ਸੁਖਵਿੰਦਰ ਕੌਰ, ਚਾਚਾ ਗੁਰਲਾਲ ਕੰਬੋਜ ਅਤੇ ਭਰਾ ਹਰਮਨ ਕੰਬੋਜ ਨੇ ਖੁਸ਼ੀ ਮਨਾਉਂਦਿਆਂ ਇਕ-ਦੂਜੇ ਨੂੰ ਵਧਾਈ ਦਿੱਤੀ। ਪਰਿਵਾਰ ਨੇ ਸਿਮਰਨ ਦੀ ਮਿਹਨਤ ਅਤੇ ਸੰਘਰਸ਼ ਨੂੰ ਪੂਰੇ ਪਿੰਡ ਅਤੇ ਇਲਾਕੇ ਲਈ ਮਾਣ ਵਾਲੀ ਪ੍ਰਾਪਤੀ ਕਰਾਰ ਦਿੱਤਾ।

ਜ਼ਿਕਰਯੋਗ ਹੈ ਕਿ ਸਿਮਰਨ ਇਸ ਤੋਂ ਪਹਿਲਾਂ ਚੀਨ ਦੇ ਸਾਨਿਆ ਵਿਖੇ ਹੋਈਆਂ ਛੇਵੀਆਂ ਏਸ਼ੀਆਈ ਬੀਚ ਖੇਡਾਂ ਵਿਚ ਵੀ ਸੋਨ ਤਮਗਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾ ਚੁੱਕੀ ਹੈ। ਕੂਹਣੀ ਦੀ ਗੰਭੀਰ ਸੱਟ ਅਤੇ ਸਰਜਰੀ ਕਾਰਨ ਉਸ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਪਰ ਉਸ ਨੇ ਹੌਸਲਾ ਨਹੀਂ ਹਾਰਿਆ ਅਤੇ ਸਖ਼ਤ ਮਿਹਨਤ ਸਦਕਾ ਮੁੜ ਮੈਦਾਨ ਵਿਚ ਵਾਪਸੀ ਕਰਦਿਆਂ ਭਾਰਤੀ ਟੀਮ ਵਿਚ ਆਪਣੀ ਜਗ੍ਹਾ ਬਣਾਈ।

ਪਿੰਡ ਦੇ ਇਕ ਸਾਧਾਰਨ ਕਰਿਆਨਾ ਦੁਕਾਨਦਾਰ ਸੁਖਪਾਲ ਕੰਬੋਜ ਦੀ ਧੀ ਸਿਮਰਨ ਹੁਣ ਤੱਕ ਆਲ ਇੰਡੀਆ ਯੂਨੀਵਰਸਿਟੀ ਖੇਡਾਂ ਵਿਚ ਤਿੰਨ ਸੋਨ ਤਮਗੇ ਅਤੇ ਨੈਸ਼ਨਲ ਖੇਡਾਂ ਵਿਚ ਇਕ ਕਾਂਸੀ ਦਾ ਤਮਗਾ ਜਿੱਤ ਚੁੱਕੀ ਹੈ।

ਭਾਰਤੀ ਟੀਮ ਨੇ ਫਾਈਨਲ ਤੋਂ ਪਹਿਲਾਂ ਸੈਮੀਫਾਈਨਲ ਵਿਚ ਸ੍ਰੀਲੰਕਾ ਨੂੰ 39-14 ਨਾਲ ਕਰਾਰੀ ਮਾਤ ਦਿੱਤੀ ਸੀ, ਜਦਕਿ ਯੂਗਾਂਡਾ ਨੇ ਕੀਨੀਆ ਨੂੰ 23-21 ਨਾਲ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾਈ ਸੀ। ਖ਼ਿਤਾਬੀ ਮੁਕਾਬਲੇ ਵਿਚ ਭਾਰਤ ਨੇ 20 ਅੰਕਾਂ ਦੇ ਵੱਡੇ ਫ਼ਰਕ ਨਾਲ ਜਿੱਤ ਦਰਜ ਕਰਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button