Breaking NewsD5 specialNewsPunjab

ਕਾਰਜਕਾਰੀ ਜਥੇਦਾਰ ਦੀ ਤਾਜਪੋਸ਼ੀ ਮੌਕੇ ਨਜ਼ਰ ਆਏ ਗਿ. ਗੁਰਮੁਖ ਸਿੰਘ

ਅੰਮ੍ਰਿਤਸਰ : ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਇਕ ਵਿਸ਼ੇਸ਼ ਸਮਾਗਮ ਰੱਖਿਆ ਗਿਆ, ਜਿਸ ‘ਚ ਗਿਆਨੀ ਹਰਪ੍ਰੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਪੰਥਕ ਮਸਲਿਆਂ ‘ਤੇ ਵਿਚਾਰਾਂ ਲਈ ਸਾਰਿਆਂ ਦੀ ਰਾਏ ਲੈਣਗੇ ਅਤੇ ਸਭ ਨੂੰ ਨਾਲ ਲੈ ਕੇ ਚੱਲਣਗੇ। ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਕਾਰਜਕਾਰੀ ਜਥੇਦਾਰ ਵਜੋਂ ਨਿਯੁਕਤੀ ਬਾਰੇ ਕਿਹਾ ਕਿ ਅਜਿਹੇ ਵਿਦਵਾਨ ਜਥੇਦਾਰ ਦੇ ਸੇਵਾਵਾਂ ਸ਼ੁਰੂ ਕਰਨ ਨਾਲ ਸਿੱਖ ਕੌਮ ਦਾ ਭਲਾ ਹੋਵੇਗਾ ਅਤੇ ਸਿੱਖ ਕੌਮ ਅੱਗੇ ਵਧੇਗੀ।

Read Also ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੰਭਾਲੀ ਸੇਵਾ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜਲਦੀ ਹੀ ਮੀਟਿੰਗ ਸੱਦੀ ਜਾਵੇਗੀ, ਜਿਸ ‘ਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੱਕੇ ਜਥੇਦਾਰ ਬਾਰੇ ਫੈਸਲਾ ਲਿਆ ਜਾਵੇਗਾ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ `ਚ ਕਾਰਜਕਾਰੀ ਜਥੇਦਾਰ ਦੇ ਤੌਰ ‘ਤੇ ਕੰਮ ਕਰਨ ਦੇ ਨਾਲ-ਨਾਲ ਸ੍ਰੀ ਦਮਦਮਾ ਸਾਹਿਬ ਦਾ ਵੀ ਕੰਮ ਦੇਖਣਗੇ। ਤੁਹਾਨੂੰ ਦੱਸ ਦਈਏ ਕਿ 18 ਅਕਤੂਬਰ ਨੂੰ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button