PunjabTop News

ਕਿਡਨੀ ਦੀ ਗੰਭੀਰ ਬਿਮਾਰੀ ਨਾਲ ਜੁਝ ਰਹੇ ਅਵਿਜੋਤ ਦੀ ਮਦਦ ਲਈ ਅੱਗੇ ਆਏ ਸੋਨੂੰ ਸੂਦ

ਬੀਤੀ ਦਿਨ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਰਾਏ ਦਾਦੂ ਤੋਂ ਇੱਕ ਘਟਨਾ ਸਾਹਮਣੇ ਆਈ ਸੀ, ਜਿੱਥੇ  ਸਿੰਘ ਕਿਡਨੀ ਦੀ ਗੰਭੀਰ ਬਿਮਾਰੀ ਦੇ ਇਲਾਜ਼ ਲਈ ਹਸਪਤਾਲ ਨਹੀਂ ਪਹੁੰਚ ਪਾ ਰਿਹਾ ਸੀ। ਹੜ੍ਹ ਨੇ ਪਰਿਵਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਸਨ। ਇਸ ਤੋਂ ਬਾਅਦ ਅਵਿਜੋਤ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ ‘ਚ ਉਹ ਤੇ ਉਸ ਦਾ ਪਰਿਵਾਰ ਕਿਸ਼ਤੀ ਦੀ ਮਦਦ ਨਾਲ ਰੈਸਕਿਊ ਕੀਤਾ ਜਾ ਰਿਹਾ ਹੈ।ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਤੱਕ ਵੀ ਪਹੁੰਚੀ, ਜਿਸ ਤੋਂ ਬਾਅਦ ਸਰਕਾਰ ਨੇ ਸਿਹਤ ਡਿਪਾਰਟਮੈਂਟ ਨੂੰ ਇਸ ਮਾਮਲੇ ‘ਚ ਤੁਰੰਤ ਹਰਕਤ ਕਰਨ ਲਈ ਕਿਹਾ ਸੀ ਤੇ ਕਿਹਾ ਸੀ ਕਿ ਸਾਰੇ ਇਲਾਜ਼ ਦੀ ਜ਼ਿੰਮੇਵਾਰ ਸਰਕਾਰ ਦੀ ਹੋਵੇਗੀ। ਇਸ ਤੋਂ ਬਾਅਦ ਕਿਸ਼ਤੀ ਦੀ ਮਦਦ ਨਾਲ ਅਵਿਜੋਤ ਨੂੰ ਰੈਸਕਿਊ ਕੀਤਾ ਗਿਆ ਤੇ ਹਸਪਤਾਲ ਪਹੁਚਾਇਆ ਗਿਆ।

ਹੁਣ ਇਸ ਮਾਮਲੇ ‘ਚ ਅਵਿਜੋਤ ਦੀ ਮਦਦ ਲਈ ਅਦਾਕਾਰ ਸੋਨੂੰ ਸੂਦ ਵੀ ਅੱਗੇ ਆਏ ਹਨ। ਸੋਨੂੰ ਸੂਦ ਨੇ ਅਵਿਜੋਤ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਲਿਖਿਆ ਕਿ ਅਵਿਜੋਤ ਦੇ ਇਲਾਜ਼ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਦੀ ਇਸ ਪਹਿਲ ਦੀ ਹਰ ਪਾਸੇ ਤਾਰੀਫ਼ ਹੋ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button