ਕਿਵੇਂ ਹੋਈ Deep Sidhu ਦੀ ਮੌਤ ? ਚਸ਼ਮਦੀਦ ਦੀ ਜ਼ੁਬਾਨੀ ਐਕਸੀਡੈਂਟ ਕਹਾਣੀ, ਟਰੱਕ ਡਰਾਈਵਰ ਨੇ ਖੋਲ੍ਹੇ ਰਾਜ
ਸੋਨੀਪਤ : ਦੋ ਦਿਨ ਪਹਿਲਾਂ ਕੁੰਡਲੀ – ਮਾਨੇਸਰ – ਪਲਵਲ ਐਕਸਪ੍ਰੈੱਸ ਵੇਅ ‘ਤੇ ਹੋਏ ਹਾਦਸੇ ‘ਚ ਪੰਜਾਬੀ ਅਦਾਕਾਰ ਦੀਪ ਸਿੱਧੂ (Deep SIdhu) ਦੀ ਮੌਤ ਹੋ ਗਈ ਸੀ। ਪੁਲਿਸ ਨੇ ਦੋਸ਼ੀ ਟਰਾਲਾ ਚਾਲਕ ਕਾਸਿਮ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਸੋਨੀਪਤ ਦੇ ਖਰਖੋਦਾ ਥਾਣੇ ਦੀ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਦਾ ਜਵਾਬ ਸੀ ਕਿ ਉਸ ਤੋਂ ਗਲਤੀ ਹੋਈ ਹੈ। ਫਿਲਹਾਲ ਕੋਈ ਨਵਾਂ ਖੁਲਾਸਾ ਹੋਣ ਤੱਕ ਪੁਲਿਸ ਦੀਪ ਸਿੱਧੂ ਦੀ ਮੌਤ ਲਈ ਡਰਾਈਵਰ ਕਾਸਿਮ ਨੂੰ ਜ਼ਿੰਮੇਵਾਰ ਮੰਨ ਕੇ ਹੀ ਮਾਮਲੇ ਦੀ ਕੜੀ ਜਾਂਚ ਕਰ ਰਹੀ ਹੈ।
ਪ੍ਰਕਾਸ਼ ਸਿੰਘ ਬਾਦਲ ਨੇ ਭਖਾਈ ਸਿਆਸਤ, ਦੀਪ ਸਿੱਧੂ ਮਾਮਲਾ, ਖੁੱਲ੍ਹੇ ਵੱਡੇ ਭੇਤ ਕਿਸਾਨਾਂ ਦਾ ਐਲਾਨ, ਸੱਦੀ ਮੀਟਿੰਗ
ਦੱਸ ਦਈਏ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ 15 ਫਰਵਰੀ ਦੀ ਸ਼ਾਮ ਨੂੰ ਆਪਣੀ ਪ੍ਰੇਮਿਕਾ ਰੀਨਾ ਰਾਏ ਉਰਫ ਰਾਜਵਿੰਦਰ ਕੌਰ ਨਾਲ ਸਕਾਰਪੀਓ ਵਿੱਚ ਕੇਐਮਪੀ ਰਾਹੀਂ ਦਿੱਲੀ ਤੋਂ ਪੰਜਾਬ ਆ ਰਿਹਾ ਸੀ। ਸੋਨੀਪਤ ਦੇ ਖਰਖੌਦਾ ‘ਚ ਪਿਪਲੀ ਟੋਲ ਨੇੜੇ ਉਸ ਦੀ ਕਾਰ ਇਕ ਟਰਾਲੇ ਨਾਲ ਟਕਰਾ ਗਈ। ਇਸ ਦਰਦਨਾਕ ਹਾਦਸੇ ‘ਚ ਦੀਪ ਦੀ ਮੌਤ ਹੋ ਗਈ ਜਦਕਿ ਰੀਨਾ ਜ਼ਖਮੀ ਹੋ ਗਈ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ।
ਸਵੇਰੇ ਹੀ ਉਗਰਾਹਾਂ ਨੇ ਕੀਤਾ ਵੱਡਾ ਐਲਾਨ, ਚੋਣਾਂ ਤੋਂ ਪਹਿਲਾਂ ਸਰਕਾਰਾਂ ਨੂੰ ਝਟਕਾ, ਰਾਜੇਵਾਲ ਵੀ ਹੈਰਾਨ!
ਐਸਪੀ ਸੋਨੀਪਤ ਰਾਹੁਲ ਸ਼ਰਮਾ ਨੇ ਫਰਾਰ ਟਰਾਲਾ ਚਾਲਕ ਨੂੰ ਫੜਨ ਲਈ ਪੁਲਿਸ ਟੀਮਾਂ ਦਾ ਗਠਨ ਕੀਤਾ ਸੀ। ਖਰਖੌਦਾ ਪੁਲਿਸ ਨੇ ਵੀਰਵਾਰ ਸ਼ਾਮ ਫਰਾਰ ਡਰਾਈਵਰ ਕਾਸਿਮ ਖਾਨ ਨੂੰ ਗ੍ਰਿਫਤਾਰ ਕਰ ਲਿਆ। ਖਰਖੌਦਾ ਥਾਣੇ ਦੇ ਐਸਐਚਓ ਜਸਪਾਲ ਸਿੰਘ ਨੇ ਦੱਸਿਆ ਕਿ ਕਾਸਿਮ ਖਾਨ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਉਸ ਨੇ ਮੰਨਿਆ ਕਿ ਉਸ ਨੇ ਅਚਾਨਕ ਟਰਾਲੇ ਦੀਆਂ ਬਰੇਕਾਂ ਲਗਾ ਦਿੱਤੀਆਂ ਸਨ, ਜਿਸ ਕਾਰਨ ਦੀਪ ਸਿੱਧੂ ਦੀ ਕਾਰ ਟਰਾਲੇ ਦੇ ਪਿੱਛੇ ਜਾ ਟਕਰਾਈ। ਕਾਸਿਮ ਖਾਨ ਨੂੰ ਅਗਲੇ ਦਿਨ ਪਤਾ ਲੱਗਾ ਕਿ ਉਸ ਦੀ ਗੱਡੀ ਨਾਲ ਟਕਰਾ ਕੇ ਜਿਸ ਨੌਜਵਾਨ ਦੀ ਮੌਤ ਹੋਈ ਹੈ, ਉਹ ਕੋਈ ਆਮ ਨੌਜਵਾਨ ਨਹੀਂ ਸੀ, ਜਦਕਿ ਪੰਜਾਬੀ ਫ਼ਿਲਮਾਂ ਦਾ ਮਸ਼ਹੂਰ ਅਦਾਕਾਰ ਦੀਪ ਸਿੱਧੂ ਸੀ। ਉਨ੍ਹਾਂ ਦੀ ਮੌਤ ਤੇ ਬਹੁਤ ਅਫਸੋਸ ਹੈ।
Khabran Da Sira : CM ਚੰਨੀ ‘ਤੇ ਮਾਮਲਾ ਦਰਜ, ਦੀਪ ਸਿੱਧੂ ਮਾਮਲੇ ‘ਚ ਨਵਾਂ ਮੋੜ, ਢੱਡਰੀਆਂ ਵਾਲਾ ਦਾ ਬਿਆਨ
ਉਸ ਨੇ ਦੱਸਿਆ ਕਿ ਉਹ ਗੁਜਰਾਤ ਦੇ ਅਹਿਮਦਾਬਾਦ ਤੋਂ ਟਰਾਲੇ ਵਿੱਚ ਕੋਲਾ ਲੱਦ ਕੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜਾ ਰਿਹਾ ਸੀ । ਰਸਤੇ ‘ਚ ਕੇਐੱਮਪੀ ਤੇ ਹਾਦਸਾ ਹੋ ਗਿਆ। ਮੌਕੇ ਤੇ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ। ਕਿਸੇ ਅਣਹੋਣੀ ਦੇ ਡਰੋਂ ਉਹ ਮੌਕੇ ਤੋਂ ਭੱਜ ਗਿਆ। ਜ਼ਿਕਰਯੋਗ ਹੈ ਕਿ ਥਾਣਾ ਖਰਖੌਦਾ ਦੇ ਇੰਚਾਰਜ ਜਸਪਾਲ ਨੇ ਦੱਸਿਆ ਕਿ ਕਾਸਿਮ ਨੇ ਟਰਾਲਾ ਚਲਾਉਂਦੇ ਸਮੇਂ ਲਾਪਰਵਾਹੀ ਵਰਤੀ ਹੈ। ਪੁਲਿਸ ਉਸ ਨੂੰ ਸ਼ੁੱਕਰਵਾਰ ਦੁਪਹਿਰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਤੇ ਲਵੇਗੀ। ਕਾਸਿਮ ਤੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਲਈ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਹਾਦਸੇ ਸਬੰਧੀ ਦੀਪ ਸਿੱਧੂ ਦੇ ਭਰੇ ਮਨਦੀਪ ਦੀ ਸ਼ਿਕਾਇਤ ’ਤੇ ਟਰਾਲਾ ਚਾਲਕ ਖਿਲਾਫ਼ ਲਾਪਰਵਾਹੀ ਦਾ ਕੇਸ ਦਰਜ ਕਰ ਲਿਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.