Breaking NewsD5 specialIndiaNewsPunjab

ਕਿਸਾਨਾਂ ਅਤੇ ਸਰਕਾਰ ਵਿਚਾਲੇ ਇਨ੍ਹਾਂ ਗੱਲਾਂ ‘ਤੇ ਬਣੀ ਸਹਿਮਤੀ, ਅਗਲੀ ਬੈਠਕ 4 ਜਨਵਰੀ ਨੂੰ

ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਦਾ ਕਿਸਾਨ ਪਿਛਲੇ ਇੱਕ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਵਿਰੋਧ ਕਰ ਰਹੇ ਹਨ। ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਵਿੱਚ ਛੇਵੇਂ ਦੌਰ ਦੀ ਬੈਠਕ ਖਤਮ ਹੋ ਗਈ ਹੈ। ਹੁਣ ਦੋਵੇਂ ਪੱਖਾਂ ਦੇ ਵਿੱਚ ਅਗਲੀ ਬੈਠਕ 4 ਜਨਵਰੀ ਨੂੰ ਹੋਵੇਗੀ। ਇਸ ਬੈਠਕ ‘ਚ ਸਰਕਾਰ ਨੇ ਕਿਸਾਨ ਆਗੂਆਂ ਨਾਲ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਬਾਰੇ ‘ਚ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਇੱਕ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ। ਇਸ ਦੇ ਨਾਲ ਹੀ ਸਰਕਾਰ ਨੇ ਇਹ ਵੀ ਕਿਹਾ ਕਿ ਕਾਨੂੰਨ ਵਾਪਿਸ ਨਹੀਂ ਹੋਣਗੇ। ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਜਿਨ੍ਹਾਂ ਵੀ ਨਿਯਮਾਂ ‘ਤੇ ਆਪੱਤੀ ਹੈ ਉਸ ‘ਤੇ ਵਿਚਾਰ ਕਰਨ ਲਈ ਸਰਕਾਰ ਤਿਆਰ ਹੈ ਹਾਲਾਂਕਿ ਕਿਸਾਨ ਆਗੂਆਂ ਨੇ ਇਸ ‘ਤੇ ਇਤਰਾਜ਼ ਜਤਾਇਆ।

ਮੀਟਿੰਗਾਂ ਤੋਂ ਅੱਕੇ ਡੱਲੇਵਾਲ ਨੇ ਸਵੇਰੇ ਸਵੇਰੇ ਮੋਦੀ ਨੂੰ ਹੀ ਦਿੱਤਾ ਕਰਾਰਾ ਜਵਾਬ?

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਤਿੰਨਾਂ ਕਾਨੂੰਨਾਂ ਨੂੰ ਰੱਦ ਕਰੇ, ਅਸੀਂ ਸੋਧ ਨਹੀਂ ਕਰਦੇ, ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਵਾਂਗੇ। ਸੂਤਰਾਂ ਤੋਂ ਇਹ ਵੀ ਖ਼ਬਰ ਮਿਲੀ ਕਿ ਸਰਕਾਰ ਨੇ ਕਿਸਾਨਾਂ ਨੂੰ ਇਸ ਗੱਲ ਦਾ ਭਰੋਸਾ ਵੀ ਦਿੱਤਾ ਕਿ ਦਿੱਲੀ – NCR ਦੇ ਮਾਹੌਲ ਨੂੰ ਸਾਫ਼ ਰੱਖਣ ਲਈ ਆਰਡੀਨੈਂਸ ‘ਚ ਕਿਸਾਨਾਂ ਨੂੰ ਬਾਹਰ ਰੱਖਿਆ ਜਾਵੇਗਾ। ਇਸ ਆਰਡੀਨੈਂਸ ‘ਚ ਕਿਸਾਨਾਂ ਨੂੰ ਪਰਾਲੀ ਜਲਾਉਣ ‘ਤੇ 1 ਕਰੋੜ ਤੱਕ ਦਾ ਜੁਰਮਾਨਾ ਰੱਖਿਆ ਗਿਆ ਸੀ। ਇਸ ਤੋਂ ਇਲਾਵਾ ਬਿਜਲੀ ਐਕਟ ਨੂੰ ਲੈ ਕੇ ਵੀ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਸ ਨੂੰ ਲਾਗੂ ਨਹੀਂ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button