Breaking NewsD5 specialNewsPress NotePunjab

ਕਿਸਾਨਾਂ ਤੇ ਲੇਬਰ ਨੂੰ ਕਰੋਨਾ ਤੋਂ ਬਚਾਓ ਲਈ ਲਗਾਏ ਜਾ ਰਹੇ ਨੇ ਵਿਸੇਸ ਕੈਂਪ : ਡਿਪਟੀ ਕਮਿਸਨਰ

ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਚ 454 ਵਿਅਕਤੀਆਂ ਨੂੰ ਲਗਾਈ ਕੋਰੋਨਾ ਵੈਕਸੀਨ

ਬਠਿੰਡਾ, 21 ਅਪ੍ਰੈਲ : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਠੱਲਣ ਦੇ ਮੱਦੇਨਜ਼ਰ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ, ਲੇਬਰ ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਅਮਲੇ ਦੀ ਸੁਰੱਖਿਆ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ । ਇਨਾਂ ਕੈਂਪਾਂ ਦੌਰਾਨ ਅਨਾਜ ਮੰਡੀਆਂ ਵਿਚ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ ਲੇਬਰ ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਹੋਰ ਅਮਲੇ ਦੇ ਕੋਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ । ਇਨਾਂ ਵਿਸ਼ੇਸ਼ ਕੈਂਪਾਂ ਦੌਰਾਨ ਹੁਣ ਤੱਕ ਜ਼ਿਲੇ ਚ 454 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।

ਕਿਸਾਨਾਂ ਨੇ ਦਿੱਤਾ ਕੇਂਦਰ ਦੀ ਚਿੱਠੀ ਦਾ ਜਵਾਬ !ਚਿੱਠੀ ਪੜ੍ਹ ਕੇਂਦਰ ਨੂੰ ਆਈਆਂ ਤਰੇਲੀਆਂ !ਕਿਸਾਨਾਂ ਦੀ ਹੋਈ ਬੱਲੇ-ਬੱਲੇ

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਟੀਕਾਕਰਨ ਦੌਰਾਨ ਵੱਖ-ਵੱਖ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨਾਂ ਅਤੇ ਲੇਬਰ ਨੂੰ ਕਰੋਨਾ ਤੋਂ ਬਚਾਅ ਲਈ ਵਿਸੇਸ ਤੌਰ ਤੇ ਜਾਗਰੂਕ ਘਰ ਦੇ ਨਾਲ ਨਾਲ ਉਨਾਂ ਨੂੰ ਮਾਸਕ, ਸੈਨੀਟਾਈਜ਼ਰ ਆਦਿ ਦੀ ਵਰਤੋਂ ਕਰਨ ਅਤੇ ਸਰੀਰਕ ਦੂਰੀ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਠੱਲ ਪਾਈ ਜਾ ਸਕੇ। ਜ਼ਿਲੇ ਦੀਆਂ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ ਲਗਾਈ ਗਈ ਕੋਰੋਨਾ ਵੈਕਸੀਨ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਅਨਾਜ ਮੰਡੀ ਬਠਿੰਡਾ ਵਿਖੇ 118 ਵਿਅਕਤੀਆਂ , ਐਫ ਸੀ ਆਈ ਨਾਲ ਸਬੰਧਤ 141 ਲੇਬਰ ਤੇ ਮੁਲਾਜਮਾਂ, ਦਫਤਰ ਮਾਰਕੀਟ ਕਮੇਟੀ ਅਤੇ ਮਾਰਕਫੈੱਡ ਨਾਲ ਸਬੰਧਤ 41-41 ਵਿਅਕਤੀਆਂ, ਪਨਸਪ ਨਾਲ ਸੰਬੰਧਤ 18 ਵਿਅਕਤੀਆਂ, ਦਫਤਰ ਮਾਰਕੀਟ ਕਮੇਟੀ ਬਠਿੰਡਾ ਨਾਲ ਸਬੰਧਤ 30, ਮਾਰਕੀਟ ਕਮੇਟੀ ਰਾਮਪੁਰਾ ਨਾਲ ਸਬੰਧਤ 19 ਅਤੇ ਮਾਰਕੀਟ ਕਮੇਟੀ ਭੁੱਚੋ ਮੰਡੀ ਨਾਲ ਸਬੰਧਤ 9 ਵਿਅਕਤੀਆਂ ਦੇ ਕੋਰੋਨਾ ਵੈਕਸੀਨ ਲਗਾਈ ਗਈ ਹੈ । ਇਸੇ ਤਰਾਂ ਖਰੀਦ ਕੇਂਦਰ ਪਥਰਾਲਾ ਵਿਖੇ 7 ਵਿਅਕਤੀਆਂ, ਅਨਾਜ ਮੰਡੀ ਸੰਗਤ ਵਿਖੇ 23 ਵਿਅਕਤੀਆਂ ਅਤੇ ਅਨਾਜ ਮੰਡੀ ਤਲਵੰਡੀ ਸਾਬੋ ਵਿਖੇ 7 ਵਿਅਕਤੀਆਂ ਨੂੰ ਇਨਾਂ ਵਿਸ਼ੇਸ਼ ਕੈਂਪਾਂ ਮੌਕੇ ਕੋਰੋਨਾ ਵੈਕਸੀਨ ਲਗਾਈ ਗਈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button