PunjabTop News

ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਹੋਣ ਵਾਲੀ ਬੈਠਕ ਹੋਈ ਮੁਲਤਵੀ, ਹੁਣ 30 ਦਸੰਬਰ ਨੂੰ ਹੋਵੇਗੀ ਅਗਲੀ ਮੀਟਿੰਗ

ਕਿਸਾਨਾਂ ਦੀ ਅੱਜ ਸਰਕਾਰ ਨਾਲ ਹੋਣ ਵਾਲੀ ਬੈਠਕ ਮੁਲਤਵੀ ਹੋ ਗਈ ਹੈ। ਹੁਣ 30 ਦਸੰਬਰ ਨੂੰ ਕਿਸਾਨਾਂ ਤੇ ਸਰਕਾਰ ਵਿਚਾਲੇ ਬੈਠਕ ਹੋਵੇਗੀ। ਇਸ ਦੀ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਸਾਂਝੀ ਕੀਤੀ ਗਈ ਹੈ। ਕਿਸਾਨਾਂ ਵੱਲੋਂ ਬਿਜਲੀ ਸੋਧ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅੱਜ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਇਸੇ ਨੂੰ ਲੈ ਕੇ ਬੈਠਕ ਹੋਣੀ ਸੀ ਜਿਸ ਨੂੰ ਕੀ ਮੁਲਤਵੀ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਰਾਤ ਕਰੀਬ 9 ਘੰਟੇ ਤੱਕ ਚੱਲੀ ਮੀਟਿੰਗ ਮਗਰੋਂ ਕਈ ਮੁੱਦਿਆਂ ’ਤੇ ਸਹਿਮਤੀ ਬਣ ਗਈ ਸੀ। ਮੀਟਿੰਗ ਵਿੱਚ ਸ਼ੰਭੂ ਤੇ ਖਨੌਰੀ ਮੋਰਚਿਆਂ ਤੋਂ ਟਰਾਲੀ ਅਤੇ ਹੋਰ ਗਾਇਬ ਹੋਏ ਸਾਮਾਨ ਦੀ ਭਰਪਾਈ ਦੇ ਮਸਲੇ ’ਤੇ ਕਮੇਟੀ ਬਣਾਏ ਜਾਣ ਦੀ ਤਜਵੀਜ਼ ’ਤੇ ਸਹਿਮਤੀ ਬਣੀ। ਕਮੇਟੀ ਮੈਂਬਰਾਂ ਦੇ ਨਾਂ ’ਤੇ ਮੋਰਚੇ ਦੇ ਆਗੂਆਂ ਵੱਲੋਂ ਇਤਰਾਜ਼ ਚੁੱਕੇ ਗਏ। ਇਸ ਬਾਰੇ ਹੁਣ 30ਦਸੰਬਰ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਜਾਵੇਗਾ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਵੱਖ-ਵੱਖ ਅੰਦੋਲਨਾਂ ਅਤੇ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸਾਂ ਨੂੰ ਵੀ ਰੱਦ ਕੀਤਾ ਜਾਵੇਗਾ।
ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਬਕਾਇਆ ਰਹਿੰਦੀਆਂ ਮੰਗਾਂ ਬਾਰੇ ਵਿਚਾਰ-ਚਰਚਾ ਲਈ 22 ਦਸੰਬਰ ਨੂੰ ਮੁੜ ਤੋਂ ਮੀਟਿੰਗ ਲਈ ਬੁਲਾਇਆ ਸੀ ਜਿਸ ਨੂੰ ਕਿ ਹੁਣ 30 ਦਸੰਬਰ ਤੱਕ ਲਈ ਟਾਲ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button