ਕਿਸਾਨਾਂ ਦੀਆਂ ਸਾਰੀਆਂ ਫਸਲਾਂ ਐਮਐਸਪੀ ‘ਤੇ ਖਰੀਦੀਆਂ ਜਾਣ – ਅਰਵਿੰਦ ਕੇਜਰੀਵਾਲ
‘ਆਮ ਆਦਮੀ ਪਾਰਟੀ’ ਕਿਸਾਨਾਂ ਨੂੰ ਐਮਐਸਪੀ ਦੀ ਕਾਨੂੰਨੀ ਗਰੰਟੀ ਦਿਵਾਉਣ ਲਈ ਆਖਰੀ ਦਮ ਤੱਕ ਲੜੇਗੀ-ਅਰਵਿੰਦ ਕੇਜਰੀਵਾਲ
ਪੰਜਾਬ ਦੇ ਕਿਸਾਨਾਂ ਲਈ ਐਮਐਸਪੀ ‘ਤੇ ਕਾਨੂੰਨੀ ਗਰੰਟੀ ਜ਼ਰੂਰੀ-ਅਰਵਿੰਦ ਕੇਜਰੀਵਾਲ
ਪੰਜਾਬ ਲੀਡਰਸ਼ਿਪ ਨੂੰ ਕੇਜਰੀਵਾਲ ਦੀ ਹਿਦਾਇਤ, ਪੂਰੀ ਤਾਕਤ ਨਾਲ ਦਿਓ ਕਿਸਾਨਾਂ ਦਾ ਸਾਥ
ਦਿੱਲੀ ‘ਚ ‘ਆਪ’ ਪੰਜਾਬ ਦੇ ਆਗੂਆਂ ਨੇ ਕੇਜਰੀਵਾਲ ਨਾਲ ਹੋਈ ਬੈਠਕ ‘ਚ ਖੇਤੀ ਕਾਨੂੰਨਾਂ ਬਾਰੇ ਵਿਸਥਾਰ ਚਰਚਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁੱਖ ਮੰਤਰੀ ਨਿਵਾਸ ‘ਤੇ ਮੁਲਾਕਾਤ ਕਰਕੇ ਖੇਤੀ ਬਾਰੇ ਕਾਨੂੰਨਾਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਬੈਠਕ ‘ਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਵਿਧਾਇਕ ਅਮਨ ਅਰੋੜਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਮੌਜੂਦ ਸਨ।
ਧਰਨੇ ‘ਚ ਬੈਠੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ! ਹੁਣ ਦਿੱਲੀ ‘ਚ ਪਹੁੰਚਣਗੇ ਹਰੀਆਂ ਪੱਗਾਂ ਵਾਲੇ!
ਪਾਰਟੀ ਹੈੱਡਕੁਆਟਰ ਤੋਂ ਜਾਰੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਨੇ ‘ਆਪ’ ਪੰਜਾਬ ਦੀ ਸਾਰੀ ਲੀਡਰਸ਼ਿਪ ਨੂੰ ਹਿਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਦਾ ਡਟ ਕੇ ਸਾਥ ਦੇਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਰੰਟੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਗੱਲ ਦਾ ਕੋਈ ਫ਼ਰਕ ਨਹੀਂ ਪੈਂਦਾ ਕਿ ਐਮਐਸਪੀ ਕੌਣ ਦੇਵੇਗਾ? ਕਿਸਾਨਾਂ ਨੂੰ ਐਮਐਸਪੀ ਉੱਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਜ਼ਰੂਰੀ ਹੈ।
🔴LIVE🔴ਬੀਜੇਪੀ ਦੇ ਲੀਡਰਾਂ ਨੇ ਕਿਸਾਨ ਕਰਤੇ ਬਾਗੋ-ਬਾਗ!ਅਮਿਤ ਸ਼ਾਹ ਤੇ ਜੇਪੀ ਨੱਢਾ ਕਰਵਾਉਣਗੇ ਖੇਤੀ ਕਾਨੂੰਨ ਰੱਦ ?
ਕੇਜਰੀਵਾਲ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਐਮਐਸਪੀ ‘ਤੇ ਕਾਨੂੰਨੀ ਗਰੰਟੀ ਨਹੀਂ ਦਿੰਦੇ ਤਾਂ ਇਹ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦੇਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ਲਈ ਆਖ਼ਰੀ ਦਮ ਤੱਕ ਲੜਾਈ ਲੜੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੀ ਐਮਐਸਪੀ ‘ਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਦਿਵਾ ਕੇ ਦਮ ਲਵੇਗੀ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ‘ਆਪ’ ਲੀਡਰਸ਼ਿਪ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦਿਵਾਉਣ ਲਈ ਪੂਰੇ ਪੰਜਾਬ ‘ਚ ਮੁਹਿੰਮ ਚਲਾਉਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.