Breaking NewsD5 specialNewsPunjabTop News

ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ, ਅੰਦੋਲਨ ਰਹੇਗਾ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨ ਦੇ ਵਿੱਚ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਚੱਲ ਰਹੀ ਬੈਠਕ ਖਤਮ ਹੋ ਗਈ ਹੈ। ਇਸ ਬੈਠਕ ‘ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਕਿਸਾਨਾਂ ਦੇ ਨਾਲ ਹੋਈ।  ਪੰਜਾਬ ਸਰਕਾਰ ਅਤੇ ਕਿਸਾਨਾਂ ਦੇ ਵਿੱਚ ਚੱਲੀ ਇਸ ਬੈਠਕ ‘ਚ ਕੋਈ ਨਤੀਜਾ ਨਿਕਲਕੇ ਸਾਹਮਣੇ ਨਹੀਂ ਆਇਆ ਹੈ। ਹੁਣ ਸਰਕਾਰ ਦੀ ਕੱਲ੍ਹ ਜਲੰਧਰ ‘ਚ 3:30 ਵਜੇ ਟੈਕਨੀਕਲ ਕਮੇਟੀ ਦੇ ਵਿੱਚ ਬੈਠਕ ਹੋਵੇਗੀ ਅਤੇ ਇਸ ਤੋਂ ਬਾਅਦ ਮੰਗਲਵਾਰ ਨੂੰ ਕਿਸਾਨ ਯੂਨੀਅਨ ਦੇ ਨਾਲ ਬੈਠਕ ਕੀਤੀ ਜਾਵੇਗੀ।

ਦਿੱਲੀ ਕਮੇਟੀ ਚੋਣਾਂ, ਵੋਟਿੰਗ ਜਾਰੀ , ਜਾਣੋ ਤਾਜ਼ਾ UPDATE || D5 Channel Punjabi

ਦੱਸ ਦਈਏ ਕਿ ਗੰਨੇ ਦੇ ਭਾਅ ਤੇ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਦੇ ਧਰਨੇ ਮਗਰੋਂ ਪੰਜਾਬ ਸਰਕਾਰ ਨਰਮ ਪਈ ਸੀ। ਇਸ ਲਈ ਸਰਕਾਰ ਨੇ ਕਿਸਾਨ ਧਰਨੇ ਨੂੰ ਸਮਾਪਤ ਕਰਾਉਣ ਲਈ ਅੱਜ ਪੰਜਾਬ ਭਵਨ ਵਿੱਚ ਮੀਟਿੰਗ ਸੱਦੀ ਸੀ। ਅੱਜ ਚੰਡੀਗੜ੍ਹ ਵਿੱਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਜੋ ਬੇਸਿੱਟਾ ਰਹੀ।

ਆਹ ਹੈ ਪੰਜਾਬ ਦੀ ਹੋਣਹਾਰ ਖਿਡਾਰਨ, ਰੋਜ਼ਾਨਾ 7 ਘੰਟੇ ਕਰਦੀ ਹੈ ਪ੍ਰੈਕਟਿਸ, ਗੋਲਡ ਮੈਡਲ ਦੀ ਬੱਝੀ ਉਮੀਦ !

ਮੀਟਿੰਗ ਬੇਸਿੱਟਾ ਰਹਿਣ ਮਗਰੋਂ ਮਾਮਲਾ ਗਰਮਾ ਸਕਦਾ ਹੈ ਕਿਉਂਕਿ ਕਿਸਾਨ ਲੀਡਰ ਮਨਜੀਤ ਸਿੰਘ ਰਾਏ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਮੀਟਿੰਗ ਵਿੱਚੋਂ ਕੋਈ ਹੱਲ ਨਾ ਨਿਕਲਿਆ ਤਾਂ 24 ਅਗਸਤ ਨੂੰ ਪੰਜਾਬ ਦੇ ਟੌਲ ਪਲਾਜ਼ਿਆਂ ’ਤੇ ਜਾਮ ਲਾ ਕੇ ਸਮੁੱਚੇ ਸੂਬੇ ਨੂੰ ਬੰਦ ਕਰ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button