Breaking NewsD5 specialIndiaNews

ਕਿਸਾਨਾਂ ਦੇ ਨਾਲ ਗੱਲਬਾਤ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ : ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਦੇ ਨਾਲ ਹੋਣ ਵਾਲੀ ਬੈਠਕ ਤੋਂ ਪਹਿਲਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਅੱਜ ਸਮੱਸਿਆ ਦਾ ਕੋਈ ਹੱਲ ਜਰੂਰ ਨਿਕਲੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਬੈਠਕ ‘ਚ ਹਰ ਮੁੱਦੇ ‘ਤੇ ਚਰਚਾ ਕਰਾਂਗੇ। ਅੱਜ ਗਤੀਰੋਧ ਖ਼ਤਮ ਹੋਣ ਦੀ ਉਮੀਦ ਹੈ। ਦੱਸ ਦਈਏ ਕਿ, ਦਿੱਲੀ ਨਾਲ ਸੰਪੂਰਣ ਉੱਤਰ ਭਾਰਤ ‘ਚ ਕੜਾਕੇ ਦੀ ਠੰਡ ‘ਚ ਚੱਲ ਰਹੇ ਕਿਸਾਨੀ ਅੰਦੋਲਨ ਦਾ ਅੱਜ (ਸੋਮਵਾਰ) ਨੂੰ 40ਵਾਂ ਦਿਨ ਹੈ।

ਮੀਟਿੰਗ ਤੋਂ ਪਹਿਲਾਂ ਹੀ ਕੇਂਦਰ ਨੂੰ ਆਹ ਵੱਡੇ ਮੰਤਰੀ ਦੀ ਲਲਕਾਰ !ਗੱਲ ਸੁਣਕੇ ਥਰ-ਥਰ ਕੰਬੇ ਭਾਜਪਾ ਲੀਡਰ !

ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਫਿਰ ਕੇਂਦਰ ਸਰਕਾਰ ਵਲੋਂ ਲਾਗੂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋਂ ਘੱਟ ਸਮਰਥਨ ਮੁੱਲ ’ਤੇ ਫਸਲਾਂ ਦੀ ਖਰੀਦ ਲਈ ਕਾਨੂੰਨੀ ਗਾਰੰਟੀ ਦੀ ਮੰਗ ਕਰਨ ਲਈ ਕੇਂਦਰੀ ਮੰਤਰੀਆਂ ਨਾਲ ਵਿਗਿਆਨ ਭਵਨ ‘ਚ ਗੱਲਬਾਤ ਕਰਨਗੇ। ਗੱਲਬਾਤ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਸਰਕਾਰ ਦੇ ਨਾਲ ਕਿਸਾਨ ਆਗੂਆਂ ਦੀ ਇਹ 7ਵੇਂ ਦੌਰ ਦੀ ਅਹਿਮ ਗੱਲਬਾਤ ਹੈ, ਜਿਸ ‘ਚ ਕਿਸਾਨਾਂ ਨੂੰ ਉਨ੍ਹਾਂ ਦੀ 2 ਪ੍ਰਮੁੱਖ ਮੰਗਾਂ ‘ਤੇ ਅੰਤਮ ਫ਼ੈਸਲਾ ਹੋਣ ਦੀ ਉਮੀਦ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button