Breaking NewsD5 specialIndiaNewsPunjab

ਕਿਸਾਨਾਂ ਦੇ ਹਿੱਤ ‘ਚ ਭੁਪਿੰਦਰ ਸਿੰਘ ਮਾਨ ਦਾ ਵੱਡਾ ਫੈਸਲਾ

ਚੰਡੀਗੜ੍ਹ : ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਬਣਾਈ ਗਈ 4 ਮੈਂਬਰ ਕਮੇਟੀ ਤੋਂ ਭੁਪਿੰਦਰ ਸਿੰਘ ਮਾਨ ਨੇ ਆਪਣਾ ਨਾਮ ਵਾਪਸ ਲੈ ਲਿਆ ਹੈ। ਭੁਪਿੰਦਰ ਸਿੰਘ ਨੇ ਕਿਸਾਨਾਂ ਦੇ ਹਿੱਤ ‘ਚ ਫੈਸਲੇ ਲੈਂਦੇ ਹੋਏ ਕਮੇਟੀ ਦਾ ਮੈਂਬਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਮਾਨ ਨੇ ਪੱਤਰ ਲਿਖ ਕੇ ਕਿਹਾ ਹੈ ਕਿ ਕਿਸਾਨ ਯੂਨੀਅਨ ਦਾ ਆਗੂ ਅਤੇ ਇੱਕ ਕਿਸਾਨ ਹੋਣ ਦੇ ਨਾਤੇ ਮੈਂ ਇਸ ਕਮੇਟੀ ਦਾ ਮੈਂਬਰ ਬਣਨ ਤੋਂ ਪਿੱਛੇ ਹਟ ਰਿਹਾ ਹਾਂ ਅਤੇ ਹਮੇਸ਼ਾ ਆਪਣੇ ਕਿਸਾਨ ਭਰਾਵਾਂ ਦੇ ਨਾਲ ਖੜਾ ਹਾਂ।

ਸੁਣੋ ਆਹ ਜਵਾਕ ਦੀ ਫਰਾਟੇਦਾਰ ਅੰਗਰੇਜ਼ੀ, ਅੰਗਰੇਜ਼ੀ ‘ਚ ਮੋਦੀ ਸਰਕਾਰ ਨੂੰ ਕਹੀ ਅਜਿਹੀ ਗੱਲ, ਕਿਸਾਨ ਹੋਏ ਹੈਰਾਨ

ਮਹੱਤਵਪੂਰਣ ਗੱਲ ਇਹ ਹੈ ਕਿ 12 ਜਨਵਰੀ ਨੂੰ ਸੁਪਰੀਮ ਕੋਰਟ ਨੇ ਫੈਸਲਾ ਸੁਣਾਉਂਦਿਆਂ ਖੇਤੀ ਕਾਨੂੰਨਾਂ ‘ਤੇ ਅੰਤਰਿਮ ਪਾਬੰਦੀ ਲਗਾ ਦਿੱਤੀ ਸੀ ਪਰ ਇਸ ਮਾਮਲੇ ਦਾ ਹੱਲ ਕਰਨ ਲਈ ਇੱਕ ਕਮੇਟੀ ਬਣਾਈ ਗਈ ਜਿਸ ‘ਚ 4 ਮੈਂਬਰ ਬਣਾਏ ਗਏ ਸਨ। ਉਨ੍ਹਾਂ ਵਿੱਚੋਂ ਇੱਕ ਭੁਪਿੰਦਰ ਸਿੰਘ ਮਾਨ ਵੀ ਸਨ। ਪਰ ਭੁਪਿੰਦਰ ਸਿੰਘ ‘ਤੇ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰਨ ਦੇ ਇਲਜ਼ਾਮ ਲੱਗਦੇ ਰਹੇ ਹਨ। ਇਸ ਦੇ ਨਾਲ ਹੀ ਅਕਾਲੀ ਦਲ ਨੇ ਕਿਹਾ ਹੈ ਕਿ ਇਸ ਕਮੇਟੀ ਦੇ ਸਾਰੇ ਮੈਂਬਰ ਉਹ ਹਨ ਜੋ ਪਹਿਲਾਂ ਤੋਂ ਹੀ ਖੇਤੀਬਾੜੀ ਕਾਨੂੰਨਾਂ ਦੇ ਹੱਕ ‘ਚ ਹਨ।

ਮਹਿਲਾ ਵਕੀਲ ਦੀਆਂ ਦਲੀਲਾਂ ਨੇ ਹਿਲਾਈ ਮੋਦੀ ਸਰਕਾਰ ! ਦੱਸਿਆ ਕਮੇਟੀ ਬਣਾਉਣ ਦਾ ਅਸਲ ਸੱਚ!

ਅਕਾਲੀ ਦਲ ਵੱਲੋ ਵੀ ਉਸ ਸਮੇਂ ਤੋਂ ਹੀ ਭੁਪਿੰਦਰ ਸਿੰਘ ਨੂੰ ਕਮੇਟੀ ਦਾ ਮੈਂਬਰ ਬਣਾਏ ਜਾਣ ‘ਤੇ ਇਤਰਾਜ਼ ਜਤਾਇਆ ਜਾ ਰਿਹਾ ਸੀ। ਦਰਅਸਲ, ਅਕਾਲੀ ਦਲ ਨੇ ਇਲਜ਼ਾਮ ਲਗਾਇਆ ਸੀ ਕਿ ਭੁਪਿੰਦਰ ਸਿੰਘ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਹਨ ਅਤੇ ਕੈਪਟਨ ਅਤੇ ਮੋਦੀ ਸਰਕਾਰ ਦੇ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਗੱਠਜੋੜ ਹੈ ਅਤੇ ਪੰਜਾਬ ਸਰਕਾਰ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਹੀ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button