agricultureBreaking NewsD5 specialNewsPunjabTop News

ਕਿਸਾਨਾਂ ਦੇ ਹੱਕਾਂ ਲਈ ਅੱਗੇ ਆਏ ਜੋਗਿੰਦਰ ਉਗਰਾਹਾਂ

ਸਿੱਧੀ ਬਿਜਾਈ ਸਬੰਧੀ ਉਗਰਾਹਾਂ ਦੀ ਸਰਕਾਰ ਤੋਂ ਅਹਿਮ ਮੰਗ

ਚੰਡੀਗੜ੍ਹ: ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਅੱਜ ਬੈਠਕ ਹੋਈ ਜਿਸ ਵਿੱਚ ਝੋਨੇ ਦੀ ਬਿਜਾਈ ਬਾਰੇ ਗੱਲਬਾਤ ਕੀਤੀ ਗਈ। ਇਹ ਬੈਠਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜੋਗਿੰਦਰ ਸਿੰਘ ਨੇ ਬਿਆਨ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 1500 ਰੁਪਏ ਰਿਸਕ ਭੱਤਾ ਦੇਣ ਦਾ ਐਲਾਨ ਕੀਤਾ ਹੈ ਜੋਂ ਕਿ ਕਾਫ਼ੀ ਨਹੀਂ ਹੈ।

VIP Security : CM ਮਾਨ ਦਾ ਬਾਦਲਾਂ ’ਤੇ ਵੱਡਾ ਐਕਸ਼ਨ, ਨਾਲੇ ਭੱਠਲ ‘ਤੇ ਕਰਤੀ ਕਾਰਵਾਈ! | D5 Channel Punjabi

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਹ ਵੀ ਕਿਹਾ ਕਿ ਜੇ ਸਰਕਾਰ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਰਿਸਕ ਭੱਤਾ ਦੇਣ ਨੂੰ ਤਿਆਰ ਹੈ ਤਾਂ ਕਾਫ਼ੀ ਕਿਸਾਨ ਵੱਡੇ ਹਿੱਸੇ ਵਿੱਚ ਸਿੱਧੀ ਬਿਜਾਈ ਕਰਨਗੇ। ਇਸ ਤੋਂ ਇਲਾਵਾ ਉਗਰਾਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਮੱਕੀ ਅਤੇ ਮੂੰਗੀ ਬਾਸਮਤੀ ਦੀ ਸਰਕਾਰੀ ਖ਼ਰੀਦ ਦੀ ਹਾਲੇ ਤੱਕ ਕੋਈ ਗਾਰੰਟੀ ਨਹੀਂ ਦਿੱਤੀ ਜਿਸ ਲਈ ਜੋਗਿੰਦਰ ਸਿੰਘ ਉਗਰਾਹਾਂ ਨੇ ਸਰਕਾਰ ਨੂੰ ਸੁਝਾਅ ਦਿੱਤਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਬੈਠਕ ਕਰੇ ਅਤੇ ਸਾਰੀਆਂ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੱਢੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button