Breaking NewsD5 specialIndiaNewsPolitics

ਕਿਸਾਨਾਂ ਦੇ ਹੱਕ ‘ਚ ਸ਼ੰਭੂ ਬਾਰਡਰ ‘ਤੇ ਜੁਟੇ ਕਾਂਗਰਸੀ, ਹਰੀਸ਼ ਰਾਵਤ ਵੀ ਪਹੁੰਚੇ

ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਹੋਰ ਤੇਜ਼ ਕਰ ਦਿੱਤਾ ਅਤੇ ਸਰਕਾਰ ‘ਤੇ ਦਬਾਅ ਵਧਾਉਣ ਲਈ ਅੱਜ ਉਹ ਭੁੱਖ ਹੜਤਾਲ ‘ਤੇ ਚਲੇ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਸੁਨੇਹੇ ‘ਤੇ ਅੱਜ ਪੂਰੇ ਰਾਜ ਦੀ ਕਾਂਗਰਸ ਲੀਡਰਸ਼ਿਪ ਕਿਸਾਨਾਂ ਦੇ ਹੱਕ ‘ਚ ਸ਼ੰਭੂ ਬਾਰਡਰ ‘ਤੇ ਧਰਨਾ – ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਸ ਦੇ ਚਲਦਿਆਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੀ ਸ਼ੰਭੂ ਬਾਰਡਰ ‘ਤੇ ਕਾਂਗਰਸ ਦੇ ਧਰਨੇ ‘ਚ ਸ਼ਾਮਿਲ ਹੋਏ ਹਨ।

ਹਰਿਆਣਵੀ ਔਰਤਾਂ ਨੇ ਲਾਤਾ ਮੋਦੀ ਖੂੰਜੇ !ਦੇਖਕੇ ਦਿੱਲੀ ਦੇ ਲੋਕ ਵੀ ਹੋ ਗਏ ਹੈਰਾਨ !

ਦੱਸ ਦਈਏ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਕੜੀ ਠੰਡ ਦੇ ਬਾਵਜੂਦ ਦਿੱਲੀ ਦੇ ਸਿੰਘੂ ਬਾਰਡਰ, ਟਿਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ ‘ਤੇ ਡੇਰਾ ਲਾਈ ਬੈਠੇ ਹਨ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਲਗਾਤਾਰ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਬਾਰਡਰ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਦੂਜੇ ਪਾਸੇ ਕਿਸਾਨ ਸਰਕਾਰ ਨੂੰ ਪ੍ਰੇਰਿਤ ਕਰਨ ਅਤੇ ਅੰਦੋਲਨ ਨੂੰ ਖਤਮ ਕਰਨ ‘ਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button