‘ਕਿਸਾਨਾਂ ਨਾਲ ਗੱਲਬਾਤ ਸਫ਼ਲ ਬਣਾਉਣ ਲਈ ਮੀਟਿੰਗ ‘ਚ PM ਦਾ ਹੋਣਾ ਜ਼ਰੂਰੀ’

ਚੰਡੀਗੜ੍ਹ : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਦਾ ਅੰਦੋਲਨ ਬੁੱਧਵਾਰ ਨੂੰ 35ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਦੇ ਮਸਲੇ ਦਾ ਹੱਲ ਲੱਭਣ ਅਤੇ ਅੰਦੋਲਨ ਨੂੰ ਖ਼ਤਮ ਕਰਨ ਲਈ ਸਰਕਾਰ ਦੇ ਨਾਲ ਕਿਸਾਨ ਆਗੂਆਂ ਦੀ ਗੱਲ ਬਾਤ ਸ਼ੁਰੂ ਹੋ ਗਈ ਹੈ। ਉਥੇ ਹੀ ਇਸ ‘ਚ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ ਕਿ ਇਸ ਮੁੱਦੇ ਨੂੰ ਹੱਲ ਕਰਨ ‘ਚ ਅੰਮਿਤ ਸ਼ਾਹ ਤੋਂ ਬਾਅਦ ਅਗਲੇ ਪੱਧਰ ਦੀ ਗੱਲ ਬਾਤ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਲ ਹੋਣੀ ਚਾਹੀਦੀ ਹੈ।
🔴LIVE| ਚਲਦੀ ਮੀਟਿੰਗ ‘ਚ ਕਿਸਾਨਾਂ ਦਾ ਵੱਡਾ ਧਮਾਕਾ,ਮੰਤਰੀਆਂ ਨੇ ਮੰਨੀ ਗੱਲ,ਨਿਬੜਿਆ ਕੰਮ
ਕਿਸਾਨਾਂ ਦੇ ਨਾਲ ਗੱਲਬਾਤ ਨੂੰ ਸਫਲ ਬਣਾਉਣ ਲਈ ਮੀਟਿੰਗ ‘ਚ ਪ੍ਰਧਾਨਮੰਤਰੀ ਦਾ ਹੋਣਾ ਜ਼ਰੂਰੀ ਹੈ। ਨਹੀਂ ਤਾਂ ਇਹ ਇੱਕ ਅਰਥਹੀਣ ਕੋਸ਼ਿਸ਼ ਹੈ। ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਕਰੀਬ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ‘ਚ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੀਮਾਵਾਂ ‘ਤੇ ਕਿਸਾਨ 26 ਨਵੰਬਰ ਤੋਂ ਡੇਰਾ ਲਾ ਕੇ ਬੈਠੇ ਹਨ। ਕਿਸਾਨਾਂ ਦੀ ਸਮੱਸਿਆ ਦਾ ਹੱਲ ਲੱਭਣ ਲਈ ਕਿਸਾਨਾਂ ਦੇ ਨਾਲ ਕਿਸਾਨ ਆਗੂਆਂ ਦੀ 5 ਦੌਰ ਦੀ ਰਸਮੀ ਮੀਟਿੰਗਾਂ ਬੇਨਤੀਜਾ ਰਹਿਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਦੇ ਨਾਲ ਵੀ ਕਿਸਾਨ ਆਗੂਆਂ ਦੀ ਇੱਕ ਕਮੇਟੀ ਦੀ ਗੱਲ ਬਾਤ ਹੋਈ ਹੈ।
ਖੇਤੀ ਕਾਨੂੰਨਾਂ ਨਾਲ ਜੁੜੀ ਦਿੱਲੀ ਤੋਂ ਵੱਡੀ ਖ਼ਬਰ,ਮੀਟਿੰਗ ‘ਚ ਹੋਇਆ ਵੱਡਾ ਧਮਾਕਾ
ਇਸ ਗੱਲ ਬਾਤ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ‘ਚ ਸੋਧ ਸਮੇਤ ਉਨ੍ਹਾਂ ਦੇ ਤਮਾਮ ਮਸਲਿਆਂ ਦੇ ਹੱਲ ਲਈ ਪ੍ਰਸਤਾਵ ਭੇਜੇ ਜਿਸਨੂੰ ਕਿਸਾਨ ਨੇਤਾਵਾਂ ਨੇ ਖਾਰਿਜ ਕਰ ਦਿੱਤਾ। ਸਰਕਾਰ ਦੀ ਪਹਿਲ ‘ਤੇ ਹੁਣ ਫਿਰ ਕਿਸਾਨ ਜਥੇਬੰਦੀਆਂ ਦੇ ਆਗੂ ਗੱਲ ਬਾਤ ਲਈ ਰਾਜੀ ਹੋਏ ਹਨ ਪਰ ਇਸਦੇ ਲਈ ਉਨ੍ਹਾਂ ਨੇ ਸਰਕਾਰ ਦੇ ਕੋਲ ਆਪਣਾ ਏਜੰਡਾ ਪਹਿਲਾਂ ਹੀ ਭੇਜ ਦਿੱਤਾ ਹੈ।
After Amit Shah’s intervention failing to resolve the issue, next level of talks should have been with PM.Strangely these have been downgraded to previous levels.For talks to be successful, involvement PM or HM is a must.Otherwise it’s a futile exercise. #INCPunjab
— Sunil Jakhar (@sunilkjakhar) December 30, 2020
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.