ਚੰਡੀਗੜ੍ਹ : ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨ ਸਰਕਾਰ ਨੇ ਕਿਸਾਨਾਂ ਦਾ ਇਕ ਹੋਰ ਵਾਅਦਾ ਪੂਰਾ ਕੀਤਾ ਹੈ। ਜਾਣਕਾਰੀ ਮੁਤਾਬਿਕ ਭਗਵੰਤ ਮਾਨ ਵਲੋਂ 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਪੂਰਾ ਕੀਤਾ ਗਿਆ ਹੈ। ਦਸ ਦਈਏ ਕਿ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ।
Bhagwant Mann ਨੇ ਦਿੱਤੀ ਵੱਡੀ ਖੁਸ਼ਖਬਰੀ, Modi ਵੀ ਰਹਿ ਗਿਆ ਹੈਰਾਨ! | D5 Channel Punjabi
ਪੰਜਾਬ ਸਰਕਾਰ ਵਲੋਂ 39.55 ਕਰੋੜ ਦੀ ਮਦਦ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਵੀ ਦੱਸਣਯੋਗ ਹੈ ਕਿ ਹੁਣ 789 ਕਿਸਾਨ ਪਰਿਵਾਰਾਂ ਦੀ ਵਿੱਤੀ ਮਦਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਵਨ ‘ਚ ਹੋਈ ਮੀਟਿੰਗ ‘ਚ ਕਿਸਾਨਾਂ ਨੇ ਆਪਣੀ ਮੰਗ ਰੱਖੀ ਸੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਦਿਨਾਂ ‘ਚ ਹੀ ਵਿੱਤੀ ਮਦਦ ਜਾਰੀ ਕੀਤੀ ਹੈ।
ਵਾਅਦੇ ਦੀ ਪੱਕੀ ਮਾਨ ਸਰਕਾਰ‼️
ਕਿਸਾਨਾਂ ਨਾਲ ਮੀਟਿੰਗ ਮਗਰੋਂ 3 ਦਿਨਾਂ ‘ਚ ਹੀ CM @BhagwantMann ਨੇ ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਤਹਿਤ ₹5 ਲੱਖ ਪ੍ਰਤੀ ਪਰਿਵਾਰ ਦੀ ਰਾਸ਼ੀ ਜਾਰੀ ਕੀਤੀ।
ਹੁਣ ਤੱਕ ਪੰਜਾਬ ਸਰਕਾਰ ₹39.55 ਕਰੋੜ ਦੀ ਰਾਸ਼ੀ ਜਾਰੀ ਕਰ ਚੁੱਕੀ ਹੈ pic.twitter.com/a31DmsKiJE
— AAP Punjab (@AAPPunjab) August 6, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.