Uncategorized

ਕਿਸਾਨਾਂ ਨੇ ਦੁਸਹਿਰੇ ਤੇ ਫੂਕੇ ਮੋਦੀ ਤੇ ਅੰਬਾਨੀਆਂ ਦੇ ਪੁਤਲੇ

ਫਤਹਿਗੜ੍ਹ ਸਾਹਿਬ : ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਿਸਾਨੀ ਮਾਰੂ ਬਿੱਲਾਂ ਦੇ ਰੋਸ ਵਜੋਂ ਅੱਜ ਫਤਹਿਗੜ੍ਹ ਸਾਹਿਬ ਦੇ ਰੇਲਵੇ ਸਟੇਸ਼ਨ ਵਿਖੇ ਪਿਛਲੇ 24 ਦਿਨਾਂ ਤੋਂ ਰੋਸ ਧਰਨੇ ਤੇ ਬੈਠੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਕਾਲੀਆਂ ਝੰਡੀਆਂ ਨਾਲ ਰੋਸ ਜ਼ਾਹਰ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬੀਜੇਪੀ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ‘ਤੇ ਕੇਂਦਰ ਸਰਕਾਰ ਦਾ ਦੁਸਹਿਰੇ ਦੇ ਮੌਕੇ ਤੇ ਪੁਤਲਾ ਸਾੜਿਆ ਗਿਆ।

🔴LIVE ਦੁਸਹਿਰੇ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ,ਨਵਜੋਤ ਸਿੱਧੂ ਬਣਾਊ ਕਿਸਾਨਾਂ ਨਾਲ ਪਾਰਟੀ?

ਆਪਣਾ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਵਣ ਦਾ ਰੂਪ ਧਾਰ ਕੇ ਸਮੁੱਚੀ ਕਿਸਾਨੀ ਨੂੰ ਵੀ ਖਤਮ ਕਰਨ ਤੇ ਲੱਗਿਆ ਹੋਇਆ ਹੈ। ਜਿਸ ਨੂੰ ਕਿਸਾਨ ਜਥੇਬੰਦੀਆਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਡੇ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਕਿਸਾਨੀ ਨੂੰ ਖ਼ਤਮ ਕਰ ਰਿਹਾ ਹੈ। ਪ੍ਰੰਤੂ ਦੇਸ਼ ਦਾ ਕਿਸਾਨ ਉਨ੍ਹਾਂ ਨੂੰ ਮਿੱਥੇ ਮਨਸੂਬਿਆਂ ਵਿੱਚ ਕਿਸੇ ਵੀ ਹਾਲਤ ਵਿੱਚ ਕਾਮਯਾਬ ਨਹੀਂ ਹੋਣ ਦੇਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button