Breaking NewsD5 specialIndiaInternationalNews

ਕਿਸਾਨਾਂ ਨੇ ਬ੍ਰਿਟੇਨ ਦੇ ਸੰਸਦ ਮੈਂਬਰਾਂ ਨੂੰ ਪੱਤਰ ਲਿਖ ਕੇ ਸਮਰਥਨ ਦੀ ਕੀਤੀ ਅਪੀਲ 

ਬ੍ਰਿਟੇਨ : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨ ਕਰ ਰਹੇ ਕਿਸਾਨ ਕੇਂਦਰ ਸਰਕਾਰ ਨੂੰ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਘੇਰਨ ਦੀ ਤਿਆਰੀ ‘ਚ ਜੁਟ ਗਏ ਹਨ। ਇਸ ਲੜੀ ‘ਚ ਕਿਸਾਨ ਜਥੇਬੰਦੀਆਂ ਨੇ ਮੰਗਲਵਾਰ ਨੂੰ ਬ੍ਰਿਟੇਨ ਦੇ ਸੰਸਦ ਮੈਂਬਰਾਂ ਨੂੰ ਪੱਤਰ ਲਿਖ ਕੇ ਪ੍ਰਧਾਨਮੰਤਰੀ Boris Johnson ਨੂੰ ਕਿਸਾਨਾਂ ਦੇ ਸਮਰਥਨ ‘ਚ ਗਣਤੰਤਰ ਦਿਵਸ ਸਮਾਰੋਹ ‘ਚ ਰੋਕਣ ਦੀ ਅਪੀਲ ਕੀਤੀ ਹੈ।

ਸਿੰਘੂ ਬਾਰਡਰ ‘ਤੇ ਲੱਗੇ ਲੰਗਰ ਦੀਆਂ ਵਿਦੇਸ਼ਾਂ ਤੱਕ ਪਈਆਂ ਧੁੰਮਾਂ, ਵਿਦੇਸ਼ਾਂ ਤੋਂ ਆਏ ਲੋਕ ਸਿੱਧਾ ਪਹੁੰਚਦੇ ਨੇ ||

ਕੁੰਡਲੀ ਬਾਰਡਰ ‘ਤੇ ਧਰਨੇ ‘ਤੇ ਬੈਠੇ ਵੱਖ – ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਬ੍ਰਿਟੇਨ ਦੇ ਸੀਨੀਅਰ ਸੰਸਦ ਮੈਂਬਰਾਂ ਨੂੰ ਪੱਤਰ ਲਿਖਿਆ ਹੈ। ਪੱਤਰ ‘ਚ ਕਿਹਾ ਗਿਆ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ Boris Johnson ਨੂੰ ਨਵੀਂ ਦਿੱਲੀ ‘ਚ ਗਣਤੰਤਰ ਦਿਵਸ ਸਮਾਰੋਹ ‘ਚ ਮੁੱਖ ਮਹਿਮਾਨ ਦੇ ਤੋਰ ‘ਤੇ ਸ਼ਾਮਿਲ ਨਾ ਹੋਣ। ਜੇਕਰ ਉਹ ਅਜਿਹਾ ਕਰਦੇ ਹਨ ਤਾਂ ਇਸ ਨਾਲ ਕਿਸਾਨੀ ਸੰਘਰਸ਼ ਮਜ਼ਬੂਤ ਹੋਵੇਗਾ। ਉਥੇ ਹੀ ਕਿਸਾਨਾਂ ਨੇ ਬੀਤੇ ਦਿਨ ਸਰਕਾਰ ਵੱਲੋਂ ਭੇਜੇ ਗਏ ਪੱਤਰ ਦਾ ਜਵਾਬ ਦੇਣ ਲਈ ਵੀ ਆਪਣੀ ਰਣਨੀਤੀ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਸਾਰੀਆਂ ਜਥੇਬੰਦੀਆਂ ਨਾਲ ਵਿਚਾਰ ਕਰਨ ਤੋਂ ਬਾਅਦ ਇਸ ਦਾ ਜਵਾਬ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਕਿਸਾਨਾਂ ਦਾ ਸਵਾਲ ਹੈ ਕਿ ਕੇਂਦਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਕਿਸਾਨੀ ਕਾਨੂੰਨ ਰੱਦ ਹੋਣਗੇ ਜਾਂ ਨਹੀਂ, ਇਸ ਤੋਂ ਬਾਅਦ ਉਹ ਦੱਸਣਗੇ ਕਿ ਗੱਲਬਾਤ ਲਈ ਜਾਣਗੇ ਜਾਂ ਨਹੀਂ। ਜੇਕਰ ਜਾਣਗੇ ਤਾਂ ਕਦੋਂ ਅਤੇ ਕਿਸ ਦੇ ਬੁਲਾਉਣ ‘ਤੇ ਜਾਣਗੇ।

ਸ਼ਹੀਦ ਜੋੜ ਮੇਲ ਸਬੰਧੀ ਵਿਸ਼ੇਸ਼ ਜਾਣਕਾਰੀ,ਸੰਗਤ ਆਹ ਗੱਲ ਦਾ ਰੱਖੇ ਖਾਸ ਧਿਆਨ

ਕਿਸਾਨ ਆਗੂ ਓਂਕਾਰ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਲੋਕਾਂ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਗੁੰਮਰਾਹ ਕਰ ਰਹੀ ਹੈ। ਠੀਕ ਉਸੇ ਤਰ੍ਹਾਂ ਹੁਣ ਕਿਸਾਨ ਜੱਥੇਬੰਦੀਆਂ ਪਿੰਡ – ਪਿੰਡ ਜਾ ਕੇ ਲੋਕਾਂ ਨੂੰ ਕਾਨੂੰਨ ਦੀਆਂ ਖਾਮੀਆਂ ਨੂੰ ਜਾਣੂ ਕਰਨਗੇ ਅਤੇ ਸਮਰਥਨ ਦੀ ਅਪੀਲ ਕਰਨਗੇ। ਕਿਸਾਨਾਂ ਨੇ 23 ਦਸੰਬਰ ਨੂੰ ਚੌਧਰੀ ਚਰਨ ਸਿੰਘ ਜਯੰਤੀ ਦੇ ਮੌਕੇ ‘ਤੇ ਗੁਰੂ ਗੋਬਿੰਦ ਸਿੰਘ ਦੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸੜਕ ‘ਤੇ ਹੀ ਸ਼ਹੀਦੀ ਦਿਵਸ ਮਨਾਉਣ ਦਾ ਫ਼ੈਸਲਾ ਲਿਆ ਹੈ। ਇਹ ਪ੍ਰੋਗਰਾਮ 26 ਅਤੇ 27 ਨੂੰ ਵੀ ਚੱਲੇਗਾ। ਇਸ ‘ਚ ਕਥਾ ਵਾਚਕ ਅਤੇ ਸਿੱਖ ਚਿੰਤਕ ਸੱਦਕੇ ਇੱਥੇ ਸ਼ਹੀਦੀ ਦਿਵਸ ਮਨਾਇਆ ਜਾਵੇਗਾ। ਨਾਲ ਹੀ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਆਪਣੇ ‘ਮਨ ਕੀ ਬਾਤ’ਕਰਨਗੇ ਤਾਂ ਵਿਰੋਧ ‘ਚ ਕਿਸਾਨ ਥਾਲੀਆਂ ਵਜਾਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button