Breaking NewsD5 specialNewsPoliticsPunjab

ਕਿਸਾਨਾਂ ਨੇ ਮਾਰੀ ਦਹਾੜ , ਸੁਣਕੇ ਹਿੱਲ ਗਏ ਕਾਂਗਰਸੀ ‘ਤੇ ਅਕਾਲੀ !

ਪਟਿਆਲਾ : ਕੇਂਦਰ ਦੀ ਮੋਦੀ ਸਰਕਾਰ ਵਲੋਂ ਲੋਕ ਸਭਾ ‘ਚ ਪੇਸ਼ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਦਿੱਤੇ ਜਾ ਰਹੇ ਰੋਸ ਧਰਨਿਆਂ ਦੇ ਸੰਬੰਧ ‘ਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਨਿਹਾਲ ਸਿੰਘ ਵਾਲਾ ਤੋਂ ਜ਼ਿਲ੍ਹਾ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਅਤੇ ਬਲਾਕ ਪ੍ਰਧਾਨ ਮਨਜੀਤ ਸਿੰਘ ਖੋਟੇ ਦੀ ਅਗਵਾਈ ਹੇਠ ਕਿਸਾਨਾਂ ਦਾ ਇਕ ਕਾਫ਼ਲਾ ਤਲਵੰਡੀ ਭਾਈ ਦੇ ਮੁੱਖ ਚੌਕ ‘ਚ ਧਰਨਾ ਦੇਣ ਲਈ ਜਵਾਹਰ ਸਿੰਘ ਵਾਲਾ ਦੇ ਚੌਕ ਤੋਂ ਰਵਾਨਾ ਹੋਇਆ।

ਕੈਪਟਨ ਨੇ ਕਿਸਾਨਾਂ ਨਾਲ ਕੀਤਾ ਧੋਖਾ ! ਤਾਂ ਹੀ ਕਿਸਾਨ ਉੱਤਰੇ ਸੜਕਾਂ ‘ਤੇ, ਬੈਂਸ ਕਰ ਲਿਆਇਆ ਸਬੂਤ ਇਕੱਠੇ

ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਪ੍ਰਤੀ ਆਪਣਾ ਗ਼ੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਜਿਨ੍ਹਾਂ ਚਿਰ ਤੱਕ ਮੋਦੀ ਸਰਕਾਰ ਪਾਸ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਨੂੰ ਰੱਦ ਨਹੀਂ ਕਰਦੀ, ਉਨ੍ਹਾਂ ਚਿਰ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਆੜ੍ਹਤੀਆ ਵਰਗ ਦੇ ਨੁਮਾਇੰਦਿਆਂ ਵਲੋਂ ਵੀ ਕਿਸਾਨਾਂ ਦੇ ਇਸ ਸੰਘਰਸ਼ ਦਾ ਸਮਰਥਨ ਕਰਦਿਆਂ ਨਾਲ ਖੜ੍ਹਨ ਦਾ ਭਰੋਸਾ ਦਿੱਤਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button