ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਐਲਾਨ ਕਰਦੇ ਹੋਏ ਕਿਹਾ ਕਿ ਟਿਊਬਵੈੱਲਾਂ ਦਾ ਲੋਡ ਵਧਾ ਦਿੱਤਾ ਗਿਆ ਹੈ। ਹੁਣ 15 ਸਤੰਬਰ ਤੱਕ ਕਿਸਾਨ ਇਸ ਸਕੀਮ ਦਾ ਲਾਹਾ ਲੈ ਸਕਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨ ਇਸ ਦਾ ਲਾਹਾ ਲੈ ਚੁੱਕੇ ਹਨ ਅਤੇ ਉਨ੍ਹਾਂ ਨੂੰ 123 ਕਰੋੜ ਦੀ ਬੱਚਤ ਹੋਈ ਹੈ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਅਪੀਲ ਵੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ।
ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ ₹123 ਕਰੋੜ ਦੀ ਬੱਚਤ ਹੋਈ..
ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ..ਕਿਸਾਨਾਂ ਨੂੰ ਅਪੀਲ..ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ..
— Bhagwant Mann (@BhagwantMann) July 23, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.