ਕਿਸਾਨਾਂ ਵਿਰੁੱਧ ਹੋਈ ਹਿੰਸਾ ‘ਤੇ ਕੈਨੇਡੀਅਨ ਸੰਸਦ ਮੈਂਬਰ ਜਗਮੀਤ ਸਿੰਘ ਵਲੋਂ ਡੂੰਘੀ ਚਿੰਤਾ ਦਾ ਪ੍ਰਗਟਾਵਾ

ਓਟਾਵਾ : ਕੈਨੇਡੀਅਨ ਸੰਸਦ ਮੈਂਬਰ ਅਤੇ ਐਨ. ਡੀ. ਪੀ. ਆਗੂ ਜਗਮੀਤ ਸਿੰਘ ਦੇ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਅੰਦੋਲਨ ਅਤੇ ਕਿਸਾਨਾਂ ਵਿਰੁੱਧ ਹੋਈ ਹਿੰਸਾ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਪਹਿਚਾਣਿਆ ਜਾਣਾ ਚਾਹੀਦਾ ਹੈ ਅਤੇ ਸ਼ਾਂਤੀਪੂਰਨ ਵਿਰੋਧ ਦੇ ਅਧਿਕਾਰ ਨੂੰ ਸੁਰੱਖਿਅਤ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਹਿੰਸਾ ਦੇ ਵਿਰੁੱਧ ਆਵਾਜ਼ ਚੁੱਕਣ।
BREAKING-ਬਾਰਡਰ ‘ਤੇ ਹੋਏ ਹਮਲੇ ਤੋਂ ਬਾਅਦ ਰਾਜੇਵਾਲ ਨੇ ਕੀਤੀ ਵੱਡੀ ਮੀਟਿੰਗ,ਕਰਤਾ ਆਰ ਪਾਰ ਦਾ ਐਲਾਨ!
ਜਗਮੀਤ ਸਿੰਘ ਨੇ ਆਪਣੇ ਟਵਿਟਰ ਅਕਾਊਂਟ ‘ਤੇ ਭਾਰਤ ਦੇ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਹੈ । ਵੀਡੀਓ ‘ਚ ਜਗਮੀਤ ਸਿੰਘ ਨੇ ਦਿੱਲੀ ਦੇ ਵੱਖ – ਵੱਖ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਤਿਹਾਸ ਦਾ ਸਭਤੋਂ ਵੱਡਾ ਕਿਸਾਨ ਅੰਦੋਲਨ ਦੱਸਿਆ ਹੈ। ਕੈਨੇਡੀਅਨ ਸੰਸਦ ਨੇ ਕੈਨੇਡਾ ਦੇ ਨਾਲ – ਨਾਲ ਬਾਕੀ ਦੇਸ਼ਾਂ ਦੇ ਨੇਤਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦਿੱਲੀ ‘ਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪ੍ਰਤੀ ਭਾਰਤ ਸਰਕਾਰ ਦੀ ਹਿੰਸਕ ਪ੍ਰਤੀਕਿਰਿਆ ਦੀ ਨਿੰਦਾ ਕਰਨ।
I am deeply concerned about the violence against farmers in India
Those calling to harm farmers must be held accountable and the right to peaceful protest must be protected
I am calling on Justin Trudeau to condemn the violence, immediately
Join me: https://t.co/lNairgWw2L pic.twitter.com/r6QvXcWwsU
— Jagmeet Singh (@theJagmeetSingh) January 29, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.