
ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ ਮੁੜ ਤੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ ਜਿਥੇ ਅੱਜ ਚੰਡੀਗੜ੍ਹ ਵਿੱਚ ਕਿਸਾਨ ਮੋਟਰਸਾਈਕਲ ਮਾਰਚ ਕੱਢਣਗੇ ਉਥੇ ਹੀ ਭਲਕੇ ਕਿਸਾਨ ਪੰਜਾਬ ਭਰ ਵਿੱਚ ਕੁਝ ਸਮੇਂ ਲਈ ਟੋਲ ਫ੍ਰੀ ਕਰਨਗੇ। ਕੇਂਦਰ ਸਰਕਾਰ ਵਿਰੁੱਧ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕੱਲ੍ਹ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਕੁਝ ਘੰਟਿਆਂ ਲਈ ਟੋਲ ਫ੍ਰੀ ਕਰ ਦਿੱਤਾ ਜਾਵੇਗਾ।
ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਰਾਜ ਵਿਆਪੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਨੇ ਭਾਰਤ-ਅਮਰੀਕਾ ਦੇ ਸੰਭਾਵੀ ਵਪਾਰ ਸਮਝੌਤੇ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ। ਪੰਜਾਬ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਵੀ ਆਵਾਜ਼ ਉਠਾਈ ਜਾਵੇਗੀ। ਜ਼ਮੀਨ ਗਿਰਵੀਨਾਮੇ/ਜ਼ਮੀਨ ਮਾਰਕਿੰਗ ਨਾਲ ਸਬੰਧਤ ਕਥਿਤ ਧੋਖਾਧੜੀ ਦੇ ਮਾਮਲਿਆਂ ਵਿੱਚ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਰੱਖੀ ਜਾਵੇਗੀ। ਵੱਖ-ਵੱਖ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਦੀਆਂ ਮੀਟਿੰਗਾਂ ਅਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਇਸਨੂੰ ਕਿਸਾਨਾਂ ਦੇ ਹੱਕਾਂ ਤੇ ਜ਼ਮੀਨ ਬਚਾਉਣ ਦੀ ਲੜਾਈ ਲੜ੍ਹਨ ਲਈ ਕਿਹਾ ਗਿਆ ਹੈ। ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




