Breaking NewsD5 specialNewsPoliticsPress ReleasePunjabTop News

ਕਿਸਾਨਾਂ ਵੱਲੋਂ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ‘ਚ ਧਰਨਾ ਦੇਣ ਨੇ ਮੂੰਗੀ ਦੀ ਫਸਲ ਦੀ MSP ’ਤੇ ਖਰੀਦ ਦੇ ਖੋਖਲੇ ਦਾਅਵੇ ਬੇਨਕਾਬ ਕੀਤੇ : ਅਕਾਲੀ ਦਲ

ਕਿਸਾਨਾਂ ਨੁੰ ਮਜਬੂਰੀ ਵਸ ਕੌਡੀਆਂ ਦੇ ਭਾਅ ਜਿਣਸ ਵੇਚਣ ਲਈ ਮਜਬੂਰ ਕੀਤਾ ਜਾ ਰਿਹੈ : ਮਲੂਕਾ, ਡਾ. ਚੀਮਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿਸਾਨਾਂ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਚ ਧਰਨਾ ਦੇਣ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਵਿਚ ਮੂੰਗੀ ਦੀ ਫਸਲ ਐਮ ਐਸ ਪੀ ’ਤੇ ਖਰੀਦਣ ਦੇ ਦਾਅਵੇ ਲੀਰੋ ਲੀਰ ਕਰ ਦਿੱਤੇ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਰਦਾਰ ਸਿਕੰਦਰ ਸਿੰਘ ਮਲੂਕਾ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਮੁੱਖ ਮੰਤਰੀ ਦੇ ਭਰੋਸੇ ’ਤੇ ਮੂੰਗੀ ਦੀ ਫਸਲ ਦੀ ਕਾਸ਼ਤ ਕੀਤੀ ਸੀ, ਉਹ ਧੋਖੇ ਦਾ ਸ਼ਿਕਾਰ ਹੋਏ ਮਹਿਸੂਸ ਕਰ ਰਹੇ ਸਨ ਤੇ ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਸਮੇਤ ਹੋਰ ਆਗੂਆਂ ਦੇ ਦਰਾਂ ਮੂਹਰੇ ਧਰਨੇ ਦੇਣੇ ਪੈ ਰਹੇ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਮੂੰਗੀ ਦੀ ਫਸਲ ਦੀ ਖਰੀਦ 7200 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਰੇਟ ’ਤੇ ਕੀਤੀ ਜਾਵੇਗੀ ਜਦੋਂ ਕਿ ਕਿਸਾਨਾਂ ਨੁੰ ਆਪਣੀ ਜਿਣਸ 5000 ਰੁਪਏ ਪ੍ਰਤੀ ਕੁਇੰਟਲ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਕਿਸਾਨ ਇਸ ਗੱਲੋਂ ਹੈਰਾਨੀ ਵਿਚ ਹਨ ਕਿ ਉਹਨਾਂ ਨੇ ਨਵੇਂ ਚੁਣੇ ਮੁੱਖ ਮੰਤਰੀ ਦੇ ਖੋਖੇਲੇ ਵਾਅਦਿਆਂ ’ਤੇ ਇਤਬਾਰ ਕੀਤਾ ਤੇ ਆਪਣੀ ਜਿਣਸ ਐਮ ਐਸ ਪੀ ਅਨੁਸਾਰ ਤੇਜ਼ ਰਫਤਾਰ ਖਰੀਦ ਵਾਸਤੇ ਮੰਡੀ ਵਿਚ ਲਿਆਂਦੀ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੂੰਗੀ ਦੀ ਐਮ ਐਸ ਪੀ ਅਨੁਸਾਰ ਖਰੀਦ ਕਰਨ ਲਈ ਕੀਤੇ ਦਾਅਵਿਆਂ ਤੇ ਜਾਰੀ ਕੀਤੇ ਇਸ਼ਤਿਹਾਰ ਤੇ ਬਿਆਨ ਖੋਖਲੇ ਸਨ ਤੇ ਮੂੰਗੀ ਦੀ ਫਸਲ ਦੀ ਐਮ ਐਸ ਪੀ ਅਨੁਸਾਰ ਖਰੀਦ ਆਨੇ ਬਹਾਨੇ ਟਾਲੀ ਜਾ ਰਹੀ ਹੈ।

ਸਰਦਾਰ ਮਲੂਕਾ ਤੇ ਡਾ. ਚੀਮਾ ਨੇ ਕਿਹਾ ਕਿ ਬਜਾਏ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ, ਆਮ ਆਦਮੀ ਸਰਕਾਰ ਨੁੰ ਕਿਸਾਨਾਂ ਦੀ ਜਿਣਸ ਦੀ ਖਰੀਦ ਲਈ ਯੰਤਰ ਵਿਧੀ ਉਲੀਕਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਦੋਂ ਕੋਈ ਅਜਿਹਾ ਤਰੀਕਾ ਨਹੀਂ ਦਿਸਦਾ ਤੇ ਸੂਬਾ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ’ਤੇ ਕੋਈ ਕੰਟਰੋਲ ਨਹੀਂ ਦਿਸਦਾ, ਉਦੋਂ ਕਿਸਾਨ ਮਹਿਸੂਸ ਕਰ ਰਹੇ ਹਨ ਕਿ ਮੰਡੀਆਂ ਵਿਚ ਉਹਨਾਂ ਨੁੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਤੁਰੰਤ ਮਾਮਲੇ ਵਿਚ ਦਖਲ ਦੇਣ ਤੇ ਮੂੰਗੀ ਦੀ ਫਸਲ ਦੀ ਐਮ ਐਸ ਪੀ ਅਨੁਸਾਰ ਖਰੀਦ ਯਕੀਨੀ ਬਣਾਉਣ। ਅਕਾਲੀ ਆਗੂਆਂ ਨੇ ਮੁੱਖ ਮੰਤਰੀ ਨੁੰ ਆਖਿਆ ਕਿ ਉਹ ਕਿਸਾਨਾਂ ਅਤੇ ਹੋਰ ਲੋਕਾਂ ਨਾਲ ਵੱਡੇ ਵੱਡੇ ਦਾਅਵੇ ਕਰਨ ਦੀ ਥਾਂ ਕੋਈ ਵੀ ਐਲਾਨ ਕਰਨ ਤੋਂ ਪਹਿਲਾਂ ਪੂਰੀ ਤਿਆਰੀ ਕਰਿਆ ਕਰਨ ਕਿਉਂਕਿ ਅੱਜ ਤੱਕ ਉਹਨਾਂ ਦੇ ਕੀਤੇ ਐਲਾਨ ਝੂਠੇ ਸਾਬਤ ਹੋਏ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨਾਂ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਜਾਮਾ ਪਹਿਨਾਉਣ ਵਾਸਤੇ ਕੱਖ ਨਹੀਂ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button